17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਮਿਹਨਤੀ ਵਰਗਾਂ 'ਤੇ ਮਾਰੂ ਹੱਲਿਆਂ ਖਿਲਾਫ਼ ਰੋਸ ਪ੍ਰਦਰਸ਼ਨ 18 ਨੂੰ -ਪਾਸਲਾ, ਜਾਮਾਰਾਏ <br/>

ਅਜੀਤ ਡੈਸਕ 12-05-2026
ਜਲੰਧਰ, 11 ਮਈ (ਐੱਮ.ਐੱਸ. ਲੋਹੀਆ)-ਦੇਸ਼ ਦੇ ਮੌਜੂਦਾ ਹਾਲਾਤਾਂ 'ਤੇ ਚਿੰਤਾ ਪ੍ਰਗਟ ਕਰਦੇ ਹੋਏ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐੱਮ. ਪੀ. ਆਈ.) ਦੇ ਜਨਰਲ ਸਕੱਤਰ ਮੰਗਤ ਰਾਮ ਪਾਸਲਾ ਅਤੇ ਪੰਜਾਬ ਰਾਜ ਕਮੇਟੀ ਦੇ ਸਕੱਤਰ ਪਰਗਟ ਸਿੰਘ ਜਾਮਾਰਾਏ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਲੋਕ ਵਿਰੋਧੀ ਨੀਤੀਆਂ, ਜ਼ਰੂਰੀ ਵਸਤਾਂ ਦੀ ਮਹਿੰਗਾਈ ਤੇ ਕਾਲਾਬਾਜ਼ਾਰੀ ਨੂੰ ਰੋਕਣ ਪੱਖੋਂ ਆਪਣੀਆਂ ਨਾਕਾਮੀਆਂ 'ਤੇ ਪਰਦਾ ਪਾਉਣ ਲਈ ਦੇਸ਼ ਵਾਸੀਆਂ ਨੂੰ ਭੁੱਖੇ ਰਹਿ ਕੇ ਗੁਜ਼ਾਰਾ ਕਰਨ ਦੇ ਘਟੀਆ ਮਸ਼ਵਰੇ ਦੇਣਾ ਬਹੁਤ ਹੀ ਹਾਸੋਹੀਣਾ ਤੇ ਨਿੰਦਾਜਨਕ ਹਨ | ਪਾਸਲਾ ਅਤੇ ਜਾਮਾਰਾਏ ਨੇ ਕਿਹਾ ਕਿ ਮਿਹਨਤੀ ਵਰਗਾਂ ਦੀ ਰੋਜ਼ੀ-ਰੋਟੀ 'ਤੇ ਕੀਤੇ ਜਾ ਰਹੇ ਮਾਰੂ ਹੱਲਿਆਂ ਖਿਲਾਫ਼ ਆਉਂਦੀ 18 ਮਈ ਨੂੰ ਸ਼ਹਿਰਾਂ-ਕਸਬਿਆਂ 'ਚ ਲੋਕਾਂ ਦੀ ਵਿਸ਼ਾਲ ਭਾਗੀਦਾਰੀ ਵਾਲੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ |

ਪਿਛਲੀ ਖ਼ਬਰ ਘਰੋਂ ਕੰਮ 'ਤੇ ਗਿਆ ਵਿਅਕਤੀ ਸ਼ੱਕੀ ਹਾਲਾਤਾਂ 'ਚ ਲਾਪਤਾ ਅਗਲੀ ਖ਼ਬਰ ਭਾਰਤ ਦੇ ਲੋਕ ਹਰ ਰੋਜ਼ ਕਿੰਨੇ ਕਰੋੜ ਦੀ ਸੋਨੇ ਦੀ ਖਰੀਦਦਾਰੀ ਕਰਦੇ ਹਨ?

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।