21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸੂਬੇ 'ਚੋਂ ਤੀਸਰਾ ਸਥਾਨ ਹਾਸਿਲ ਕਰਨ ਵਾਲੀ ਰੀਆ ਰਾਣੀ ਬਣਨਾ ਚਾਹੁੰਦੀ ਹੈ ਬਾਇਓਲੋਜੀ ਦੀ ਪ੍ਰੋਫੈਸਰ

ਅਜੀਤ ਡੈਸਕ 12-05-2026

ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਐਲਾਨੇ ਨਤੀਜੇ 'ਚ 650 'ਚੋਂ 645 ਅੰਕ ਹਾਸਲ ਕਰਕੇ ਪੰਜਾਬ 'ਚੋਂ ਤੀਸਰਾ ਸਥਾਨ 'ਤੇ ਜ਼ਿਲ੍ਹਾ ਹੁਸ਼ਿਆਰਪੁਰ 'ਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੀ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਹੁਸ਼ਿਆਰਪੁਰ ਦੀ ਵਿਦਿਆਰਥਣ ਰੀਆ ਰਾਣੀ ਨੇ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਉਸਦੀ ਇਸ ਪ੍ਰਾਪਤੀ ਦਾ ਸਿਹਰਾ ਸਕੂਲ ਦੀ ਪ੍ਰਿੰਸੀਪਲ ਪਰਮਜੀਤ ਕੌਰ, ਸਮੁੱਚੇ ਅਧਿਆਪਕਾਂ ਅਤੇ ਮਾਤਾ ਪਿਤਾ ਨੂੰ ਜਾਂਦਾ ਹੈ, ਜੋ ਉਸ ਦੀ ਪੜ੍ਹਾਈ 'ਚ ਮਾਰਗਦਰਸ਼ਕ ਬਣੇ। ਉਸ ਨੇ ਕਿਹਾ ਕਿ ਉਸ ਦੀ ਦਿਲਚਸਪੀ ਬਾਇਓਲੋਜੀ 'ਚ ਹੈ ਅਤੇ ਉਹ ਉਚੇਰੀ ਸਿੱਖਿਆ ਪ੍ਰਾਪਤ ਕਰਕੇ ਬਾਇਓਲੋਜੀ ਦੀ ਪ੍ਰੋਫੈਸਰ ਬਣਨਾ ਚਾਹੁੰਦੀ ਹੈ। ਇਸ ਮੌਕੇ ਰੀਆ ਰਾਣੀ ਦੇ ਪਿਤਾ ਸਤਨਾਮ ਸਿੰਘ ਤੇ ਮਾਤਾ ਚਰਨਜੀਤ ਕੌਰ ਵਾਸੀ ਮੁਹੱਲਾ ਸੁਭਾਸ਼ ਨਗਰ ਨੇ ਭਾਵੁਕ ਹੁੰਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੀ ਲੜਕੀ ਦੀ ਇਸ ਪ੍ਰਾਪਤੀ 'ਤੇ ਮਾਣ ਹੈ। ਉਨ੍ਹਾਂ ਕਿਹਾ ਕਿ ਉਹ ਸਾਧਾਰਨ ਪਰਿਵਾਰ ਨਾਲ ਸਬੰਧ ਰੱਖਦੇ ਹਨ ਅਤੇ ਉਨ੍ਹਾਂ ਕਦੇ ਸੁਪਨੇ 'ਚ ਵੀ ਨਹੀਂ ਸੋਚਿਆ ਸੀ ਕਿ ਉਨ੍ਹਾਂ ਦੀ ਲੜਕੀ ਉਨ੍ਹਾਂ ਨੂੰ ਇਹ ਮੁਕਾਮ ਦਿਖਾਏਗੀ। ਇਸ ਮੌਕੇ ਉਨ੍ਹਾਂ ਪ੍ਰਿੰਸੀਪਲ ਪਰਮਜੀਤ ਕੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਦਿਖਾਏ ਸਿੱਖਿਆ ਦੇ ਸਹੀ ਮਾਰਗ 'ਤੇ ਚੱਲ ਕੇ ਉਨ੍ਹਾਂ ਦੀ ਲੜਕੀ ਨੇ ਇਹ ਸਥਾਨ ਪ੍ਰਾਪਤ ਕੀਤਾ ਹੈ।

ਪਿਛਲੀ ਖ਼ਬਰ ਪੰਜਾਬ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰੇ ਤੇ ਸਫ਼ਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਮੰਨੇ- ਬਰਾਹ ਅਗਲੀ ਖ਼ਬਰ ਸਰਪੰਚ ਗੁਰਮੇਜ ਸਿੰਘ ਖੱਖ ਬਾਬਾ ਜੀਵਨ ਸਿੰਘ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਣੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।