26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਗ੍ਰੰਥੀ ਸਿੰਘਾਂ ਦੀ ਸੰਸਥਾ ਵਲੋਂ ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਬਣਾਉਣ ਲਈ ਮੁੱਖ ਮੰਤਰੀ ਦਾ ਸਨਮਾਨ

ਅਜੀਤ ਡੈਸਕ 12-05-2026

ਚੰਡੀਗੜ੍ਹ, 11 ਮਈ 2026 (ਅਜੀਤ ਬਿਊਰੋ)-ਗ੍ਰੰਥੀ ਸਿੰਘਾਂ ਦੀ ਵੱਡੀ ਸੰਸਥਾ ਬਾਬਾ ਬੁੱਢਾ ਜੀ ਇੰਟਰਨੈਸ਼ਨਲ ਗੁਰਮਤਿ ਗ੍ਰੰਥੀ ਸਭਾ ਵਲੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਬੇਅਦਬੀ ਵਿਰੋਧੀ ਕਾਨੂੰਨ ਬਣਾਉਣ ਵਾਸਤੇ ਸਨਮਾਨਿਤ ਕੀਤਾ ਗਿਆ | ਵਫ਼ਦ ਨੇ ਕਿਹਾ ਕਿ ਇਹ ਕਦਮ ਇਤਿਹਾਸਕ, ਦੂਰਦਰਸ਼ੀ ਤੇ ਪੰਥ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ | ਉਨ੍ਹਾਂ ਇਸ ਸਾਲ 13 ਅਪ੍ਰੈਲ ਨੂੰ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ, 2026 ਪਾਸ ਕਰਨ ਲਈ ਭਗਵੰਤ ਮਾਨ ਸਰਕਾਰ ਦੀ ਸ਼ਲਾਘਾ ਕੀਤੀ | ਗ੍ਰੰਥੀ ਸਭਾ ਨੇ ਇਸ ਕਾਨੂੰਨ ਨੂੰ ਇੱਕ ਇਤਿਹਾਸਕ ਪਹਿਲਕਦਮੀ ਦੱਸਿਆ ਜੋ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਤੇ ਸਿੱਖ ਸੰਗਤ ਵਿਚ ਵਿਸ਼ਵਾਸ ਬਹਾਲ ਕਰਨ ਵਿਚ ਅਹਿਮਾ ਭੂਮਿਕਾ ਨਿਭਾਏਗਾ | ਕੌਮੀ ਪ੍ਰਧਾਨ ਬਲਜਿੰਦਰ ਸਿੰਘ ਛੰਨਾ, ਸੀਨੀਅਰ ਮੀਤ ਪ੍ਰਧਾਨ ਸ਼ਿੰਦਰ ਸਿੰਘ ਕੋਟ ਬੁੱਢਾ ਅਤੇ ਨੈਸ਼ਨਲ ਫਲਾਇੰਗ ਇੰਚਾਰਜ ਸਤਨਾਮ ਸਿੰਘ ਅਕਾਲੀ ਅਤੇ ਹੋਰਨਾਂ ਦੀ ਅਗਵਾਈ ਵਾਲੇ ਸਭਾ ਦੇ ਵਫ਼ਦ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਗੁਰੂ ਸਾਹਿਬ ਜੀ ਵਲੋਂ ਬਖਸ਼ਿਸ਼ ਸਿਰੋਪਾਓ ਨਾਲ ਸਨਮਾਨਿਤ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ | ਭਗਵੰਤ ਮਾਨ ਦੀ ਪੰਥ ਦੀ ਵੱਡਮੁੱਲੀ ਸੇਵਾ ਲਈ ਪ੍ਰਸ਼ੰਸਾ ਕਰਦਿਆਂ ਸਭਾ ਦੇ ਆਗੂਆਂ ਨੇ ਕਿਹਾ ਕਿ ਇਸ ਫੈਸਲੇ ਨੇ ਸੂਬੇ ਭਰ ਦੇ ਗ੍ਰੰਥੀ ਸਿੰਘਾਂ ਵਿੱਚ ਸੁਰੱਖਿਆ, ਸਨਮਾਨ ਅਤੇ ਵਿਸ਼ਵਾਸ ਦੀ ਇੱਕ ਨਵੀਂ ਭਾਵਨਾ ਪੈਦਾ ਕੀਤੀ ਹੈ | ਸਭਾ ਨੇ ਆਸ ਪ੍ਰਗਟਾਈ ਕਿ ਮੁੱਖ ਮੰਤਰੀ ਭਵਿੱਖ ਵਿਚ ਵੀ ਲੋਕਾਂ ਅਤੇ ਪੰਥ ਦੀ ਭਲਾਈ ਲਈ ਇਸੇ ਸਮਰਪਣ ਅਤੇ ਵਚਨਬੱਧਤਾ ਨਾਲ ਕੰਮ ਕਰਦੇ ਰਹਿਣਗੇ |

ਪਿਛਲੀ ਖ਼ਬਰ ਜ਼ਿਲ੍ਹਾ ਭਾਜਪਾ ਦਫ਼ਤਰ 'ਚ ਅਣਪਛਾਤੇ ਵਿਅਕਤੀਆਂ ਨੇ ਕਰਮਚਾਰੀ 'ਤੇ ਸਿਆਹੀ ਸੁੱਟੀ ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਨੀਆ ਦੀਆਂ ਟਾਪ-100 ਯੂਨੀਵਰਸਿਟੀਆਂ 'ਚ ਸ਼ਾਮਿਲ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।