15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਨਗਰ ਨਿਗਮ ਚੋਣਾਂ 'ਚ ਧਾਂਦਲੀ ਦੇ ਦੋਸ਼, ਭਾਜਪਾ ਵਫ਼ਦ ਨੇ ਚੋਣ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

ਅਜੀਤ ਡੈਸਕ 12-05-2026

ਚੰਡੀਗੜ੍ਹ, 11 ਮਈ (ਸੰਦੀਪ ਕੁਮਾਰ ਮਾਹਨਾ)-ਪੰਜਾਬ ਭਾਜਪਾ ਨੇ ਸੂਬੇ ਵਿਚ ਨਗਰ ਨਿਗਮ ਚੋਣਾਂ ਦੀ ਪ੍ਰਕਿਰਿਆ ਨੂੰ 'ਪਹਿਲਾਂ ਤੋਂ ਤੈਅ ਸਾਜ਼ਿਸ਼' ਕਰਾਰ ਦਿੰਦਿਆਂ ਦੋਸ਼ ਲਗਾਇਆ ਕਿ ਇਤਰਾਜ਼ਾਂ ਦੇ ਨਿਪਟਾਰੇ ਤੋਂ ਪਹਿਲਾਂ ਹੀ ਚੋਣ ਨੋਟੀਫ਼ਿਕੇਸ਼ਨ ਜਾਰੀ ਕਰਕੇ ਲੋਕਤੰਤਰੀ ਮਰਿਆਦਾਵਾਂ ਦੀ ਖੁੱਲ੍ਹੀ ਉਲੰਘਣ ਕੀਤੀ ਹੈ | ਪਾਰਟੀ ਦੇ ਇਕ ਵਫ਼ਦ ਨੇ ਅੱਜ ਚੰਡੀਗੜ੍ਹ ਸਥਿਤ ਸੂਬਾ ਚੋਣ ਕਮਿਸ਼ਨਰ ਨੂੰ ਮੰਗ ਪੱਤਰ ਦੇ ਕੇ ਤੁਰੰਤ ਚੋਣ ਪ੍ਰਕਿਰਿਆ ਰੋਕਣ ਦੀ ਮੰਗ ਕੀਤੀ | ਭਾਜਪਾ ਨੇ ਦੋਸ਼ ਲਗਾਇਆ ਹੈ ਕਿ ਸੱਤਾਧਾਰੀ ਧਿਰ ਵੋਟਰ ਸੂਚੀਆਂ ਵਿਚ ਗੜਬੜੀਆਂ ਤੇ ਅਧੂਰੀ ਪ੍ਰਕਿਰਿਆ ਦੇ ਬਾਵਜੂਦ ਚੋਣਾਂ ਕਰਵਾ ਕੇ ਲੋਕਤੰਤਰ ਨਾਲ ਧੋਖਾ ਕਰ ਰਹੀ ਹੈ | ਇਸ ਸਬੰਧੀ ਭਾਜਪਾ ਦੇ ਇਕ ਵਫ਼ਦ ਨੇ ਅੱਜ ਚੰਡੀਗੜ੍ਹ ਸਥਿਤ ਸੂਬਾ ਚੋਣ ਕਮਿਸ਼ਨਰ ਪੰਜਾਬ ਨਾਲ ਮੁਲਾਕਾਤ ਕਰਕੇ ਇਕ ਵਿਸਥਾਰਪੂਰਵਕ ਮੰਗ ਪੱਤਰ ਸੌਂਪਿਆ | ਇਸ ਵਫ਼ਦ 'ਚ ਸਾਬਕਾ ਵਿਧਾਇਕ ਤੇ ਪਾਰਟੀ ਦੇ ਕੌਰ ਕਮੇਟੀ ਮੈਂਬਰ ਕੇਵਲ ਸਿੰਘ ਢਿੱਲੋਂ, ਪਰਮਪਾਲ ਕੌਰ, ਰਣਜੀਤ ਸਿੰਘ ਢਿੱਲੋਂ, ਲੀਗਲ ਸੈੱਲ ਦੇ ਕਨਵੀਨਰ ਐਡਵੋਕੇਟ ਐਨ.ਕੇ. ਵਰਮਾ, ਮੋਹਿਤ ਗਰਗ ਸ਼ਾਮਿਲ ਸਨ | ਪਾਰਟੀ ਆਗੂਆਂ ਨੇ ਮੰਗ ਕੀਤੀ ਕਿ ਜਦ ਤੱਕ ਸਾਰੇ ਇਤਰਾਜ਼ਾਂ ਦਾ ਕਾਨੂੰਨੀ ਤਰੀਕੇ ਨਾਲ ਨਿਪਟਾਰਾ ਨਹੀਂ ਹੁੰਦਾ, ਤਦ ਤੱਕ ਚੋਣ ਪ੍ਰਕਿਰਿਆ ਤੇ ਜਾਰੀ ਨੋਟੀਫਿਕੇਸ਼ਨਾਂ 'ਤੇ ਤੁਰੰਤ ਰੋਕ ਲਗਾਈ ਜਾਵੇ |

ਪਿਛਲੀ ਖ਼ਬਰ ਲੁਧਿਆਣਾ ਕੋਰਟ ਬੰਬ ਧਮਾਕਾ ਮਾਮਲੇ 'ਚ ਮੁੱਖ ਮੁਲਜ਼ਮ ਦੀ ਜ਼ਮਾਨਤ ਅਰਜ਼ੀ ਖ਼ਾਰਜ ਅਗਲੀ ਖ਼ਬਰ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਇਕ ਹੋਰ ਹਫ਼ਤੇ ਦੀ ਰਾਹਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।