17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿਚ ਸ਼ਾਮਿਲ <br/>

ਅਜੀਤ ਡੈਸਕ 13-05-2026

ਚੰਡੀਗੜ੍ਹ, 12 ਮਈ (ਅ.ਬ.)-ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ ਹੋ ਕੇ ਫਾਜ਼ਿਲਕਾ ਤੋਂ ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਅੱਜ 'ਆਪ' ਵਿਚ ਸ਼ਾਮਿਲ ਹੋ ਗਏ¢ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਰਸਮੀ ਤੌਰ 'ਤੇ ਪਾਰਟੀ ਵਿਚ ਸ਼ਾਮਿਲ ਕੀਤਾ¢ ਸੇਠੀ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੂਰੇ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੇ ਵਿਜ਼ਨ ਵਿਚ ਵਿਸ਼ਵਾਸ ਪ੍ਰਗਟਾ ਰਹੇ ਹਨ¢ ਉਨ੍ਹਾਂ ਕਿਹਾ ਕਿ ਪਾਰਟੀ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਤਰੱਕੀ ਲਈ ਕੰਮ ਕਰਨ ਲਈ ਵਚਨਬੱਧ ਹੈ ਤੇ ਸੂਬੇ ਭਰ ਵਿਚ ਲਗਾਤਾਰ ਆਪਣਾ ਆਧਾਰ ਮਜ਼ਬੂਤ ਕਰ ਰਹੀ ਹੈ¢
ਘੁਟਣ ਮਹਿਸੂਸ ਕਰਦਿਆਂ ਭਾਜਪਾ ਨੂੰ ਅਲਵਿਦਾ ਕਿਹਾ-ਸੇਠੀ
ਫ਼ਾਜ਼ਿਲਕਾ, (ਦਵਿੰਦਰ ਪਾਲ ਸਿੰਘ)-ਅੱਜ ਫ਼ਾਜ਼ਿਲਕਾ ਜ਼ਿਲ੍ਹਾ ਅੰਦਰ ਭਾਜਪਾ ਨੂੰ ਅਜਿਹਾ ਝਟਕਾ ਲੱਗਿਆ ਕਿ ਭਾਜਪਾ ਦੇ ਟਕਸਾਲੀ ਆਗੂ ਜੋ ਬਚਪਨ ਤੋਂ ਹੀ ਭਾਜਪਾ ਨਾਲ ਜੁੜੇ ਹੋਏ ਸਨ | 2008 ਵਿਚ ਨਗਰ ਕੌਂਸਲ ਫ਼ਾਜ਼ਿਲਕਾ ਦੇ ਪ੍ਰਧਾਨ ਵੀ ਬਣੇ ਉਨ੍ਹਾਂ ਦੀ ਪ੍ਰਧਾਨਗੀ ਹੇਠ ਫ਼ਾਜ਼ਿਲਕਾ ਸ਼ਹਿਰ ਦਾ ਨਵੀਨੀਕਰਨ ਹੋਇਆ | ਉਨ੍ਹਾਂ ਨੇ ਚੰਡੀਗੜ੍ਹ ਵਿਖੇ ਭਾਜਪਾ ਤੋਂ ਅਸਤੀਫ਼ਾ ਦੇ ਦਿੱਤਾ | 'ਆਪ' 'ਚ ਸ਼ਾਮਿਲ ਹੋਣ ਤੋਂ ਬਾਅਦ ਜੱਦ ਉਨ੍ਹਾਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਪਿਛਲੇ ਕਾਫ਼ੀ ਸਮੇਂ ਤੋਂ ਪਾਰਟੀ ਅੰਦਰ ਵਰਕਰਾਂ ਦੀ ਪੁੱਛ ਪੜਤਾਲ ਘਟੀ ਹੋਈ ਸੀ ਤੇ ਉਨ੍ਹਾਂ ਭਾਜਪਾ ਦੇ ਸੰਗਠਨਾਤਮਿਕ ਢਾਂਚੇ ਅੰਦਰ ਗੁੱਟਬਾਜ਼ੀ ਸਿਖ਼ਰਾਂ 'ਤੇ ਹੈ | ਵਰਕਰ ਦੀ ਕੋਈ ਕਦਰ ਨਹੀਂ ਸੀ 'ਤੇ ਚਾਪਲੂਸੀ ਭਾਰੂ ਪੈ ਚੁੱਕੀ ਸੀ |

ਪਿਛਲੀ ਖ਼ਬਰ 'ਆਪ' ਸਾਜਿਸ਼ ਤਹਿਤ ਭਾਜਪਾ ਦਫ਼ਤਰਾਂ 'ਤੇ ਹਮਲੇ ਕਰਵਾ ਕੇ ਲੋਕਤੰਤਰ ਦਾ ਕਰ ਰਹੀ ਹੈ ਘਾਣ-ਸੁਨੀਲ ਜਾਖੜ ਅਗਲੀ ਖ਼ਬਰ ਪਤਨੀ ਤੋਂ ਪ੍ਰੇਸ਼ਾਨ ਪਤੀ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।