17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਗੁਰੂ ਰਵਿਦਾਸ ਜੀ ਦੇ 650 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਸੂਬਾ ਪੱਧਰੀ ਸੈਮੀਨਾਰ ਕਰਵਾਇਆ <br/>

ਅਜੀਤ ਡੈਸਕ 13-05-2026

ਅੰਮਿ੍ਤਸਰ, 12 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਰਵਿਦਾਸ ਜੀ ਦੇ 650 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਅੱਜ ਪੰਜਾਬ ਸਰਕਾਰ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਸਿੱਖਿਆਵਾਂ ਨੂੰ ਸਮਰਪਿਤ ਇਕ ਸੂਬਾ ਪੱਧਰੀ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕਰਦਿਆਂ ਵਿੱਤ, ਯੋਜਨਾ, ਕਰ ਤੇ ਆਬਕਾਰੀ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਨੌਜਵਾਨਾਂ ਨੂੰ ਗੁਰੂ ਰਵਿਦਾਸ ਜੀ ਵਲੋਂ ਦਰਸਾਏ 'ਬੇਗਮਪੁਰਾ' ਦੇ ਸੰਕਲਪ ਵਾਲਾ ਭਾਰਤ ਬਣਾਉਣ ਲਈ ਅੱਗੇ ਆਉਣਾ ਚਾਹੀਦਾ ਹੈ | ਸੰਤ ਗੁਰਦੀਪ ਗਿਰੀ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਆਪਣੀ ਬਾਣੀ 'ਚ ਪ੍ਰੇਮ ਅਤੇ ਭਗਤੀ ਨੂੰ ਵਿਸ਼ੇਸ਼ ਮਹੱਤਵ ਦਿੱਤਾ ਅਤੇ ਸਮਾਜਿਕ ਨਾਬਰਾਬਰੀ ਤੇ ਜਾਤ-ਪਾਤ ਦੇ ਵਿਤਕਰੇ ਦੇ ਖ਼ਿਲਾਫ਼ ਆਵਾਜ਼ ਉਠਾਈ | ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਰਵਿਦਾਸ ਜੀ ਵਲੋਂ ਦਿੱਤੇ ਸਮਾਨਤਾ ਅਤੇ ਸਭ ਨੂੰ ਬਰਾਬਰ ਮੌਕੇ ਦੇਣ ਦੇ ਸਿਧਾਂਤਾਂ ਨੂੰ ਆਪਣੇ ਵਿਹਾਰਕ ਜੀਵਨ ਵਿਚ ਅਪਣਾਉਣਾ ਚਾਹੀਦਾ ਹੈ | ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਵਿਭਾਗ ਦੇ ਮੁਖੀ ਪ੍ਰੋ. ਮਨਜਿੰਦਰ ਸਿੰਘ ਨੇ ਆਪਣੇ ਕੁੰਜੀਵਤ ਭਾਸ਼ਣ ਦੌਰਾਨ ਕਿਹਾ ਕਿ ਗੁਰੂ ਰਵਿਦਾਸ ਜੀ ਦੀ ਵਿਚਾਰਧਾਰਾ ਵਿਸ਼ਵ ਰਾਜਨੀਤਿਕ ਚਿੰਤਨ ਲਈ ਵੱਡੀ ਦੇਣ ਸਾਬਤ ਹੋ ਸਕਦੀ ਹੈ | ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਉਸ ਦੱਬੇ-ਕੁਚਲੇ ਤੇ ਹਾਸ਼ੀਏ 'ਤੇ ਧੱਕੇ ਗਏ ਵਰਗ 'ਚ ਆਸ ਅਤੇ ਸਨਮਾਨ ਦੀ ਭਾਵਨਾ ਜਗਾਈ | ਇਸ ਮੌਕੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਦੱਸਿਆ ਕਿ ਪੰਜਾਬ ਸਰਕਾਰ ਗੁਰੂ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਵੱਡੇ ਪੱਧਰ 'ਤੇ ਮਨਾ ਰਹੀ ਹੈ | ਅਖੀਰ 'ਚ ਆਏ ਹੋਏ ਮਹਿਮਾਨਾਂ ਅਤੇ ਜਨਮ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ 'ਚ ਜੇਤੂ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ, ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਵਾਈਸ ਚੇਅਰਮੈਨ ਜਸਕਰਨ ਸਿੰਘ ਬੰਦੇਸ਼ਾ, ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ, ਪ੍ਰੋ. ਬਲਜੀਤ ਕੌਰ ਰਿਆੜ, ਪ੍ਰੋ: ਰਵਿੰਦਰ ਕੁਮਾਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਖੇਰੂੰ-ਖੇਰੂੰ ਹੋ ਚੁੱਕੀ ਪੰਥਕ ਸ਼ਕਤੀ ਨੂੰ ਇਕਜੁੱਟ ਹੋਣ ਦੀ ਲੋੜ-ਵਡਾਲਾ <br/> ਅਗਲੀ ਖ਼ਬਰ ਹਾਈ ਕੋਰਟ ਦਾ ਬਰਖ਼ਾਸਤ ਸਾਬਕਾ ਐਸ.ਐਸ.ਪੀ. ਰਾਜਜੀਤ ਸਿੰਘ ਨੂੰ ਸਖ਼ਤ ਸੰਦੇਸ਼ ਪਹਿਲਾਂ ਆਤਮ ਸਮਰਪਣ ਕਰੋ, ਫ਼ਿਰ ਸੁਣਾਂਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।