17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਉਦਯੋਗ ਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ ਕਿਹਾ, ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ <br/>

ਅਜੀਤ ਡੈਸਕ 13-05-2026

ਚੰਡੀਗੜ੍ਹ, 12 ਮਈ (ਅਜੀਤ ਬਿਊਰੋ)- ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ, ਚੰਡੀਗੜ੍ਹ ਵਿਖੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ | ਜ਼ਿਕਰਯੋਗ ਹੈ ਕਿ ਅਰੋੜਾ ਪਹਿਲਾਂ ਹੀ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨਾਲੋਜੀ ਅਤੇ ਪਿ੍ੰਟਿੰਗ ਤੇ ਸਟੇਸ਼ਨਰੀ ਵਰਗੇ ਮੁੱਖ ਵਿਭਾਗ ਦਾ ਚਾਰਜ ਸੰਭਾਲ ਰਹੇ ਹਨ | ਅਹੁਦਾ ਸੰਭਾਲਣ ਉਪਰੰਤ ਸ੍ਰੀ ਅਰੋੜਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਉਨ੍ਹਾਂ ਵਿਚ ਵਿਸ਼ਵਾਸ ਜਤਾਉਣ ਲਈ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮੁੱਖ ਤਰਜੀਹ ਲਾਲ ਫੀਤਾਸ਼ਾਹੀ ਨੂੰ ਖ਼ਤਮ ਕਰਕੇ ਅਤੇ ਟਿਕਾਊ ਉਦਯੋਗਾਂ ਨੂੰ ਉਤਸ਼ਾਹਿਤ ਕਰਕੇ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਦੇ ਨਾਲ-ਨਾਲ ਹਰੇਕ ਉਦਯੋਗਿਕ ਵਿਸਥਾਰ ਵਿਚ ਸਥਾਨਕ ਲੋਕਾਂ ਨੂੰ ਨੌਕਰੀਆਂ ਮਿਲਣਾ ਯਕੀਨੀ ਬਣਾਉਣਾ ਹੈ | ਇਸ ਤੋਂ ਪਹਿਲਾਂ ਅਰੋੜਾ ਦਾ ਉਦਯੋਗ ਭਵਨ ਪਹੁੰਚਣ 'ਤੇ ਪ੍ਰਬੰਧਕੀ ਸਕੱਤਰ ਉਦਯੋਗ ਤੇ ਵਣਜ ਗੁਰਕਿਰਤ ਕਿਰਪਾਲ ਸਿੰਘ, ਪੰਜਾਬ ਵਿਕਾਸ ਕਮਿਸ਼ਨ ਦੇ ਉਪ-ਚੇਅਰਪਰਸਨ ਸ੍ਰੀਮਤੀ ਸੀਮਾ ਬਾਂਸਲ, ਸੀ.ਈ.ਓ. ਇਨਵੈਸਟ ਪੰਜਾਬ ਅਮਿਤ ਢਾਕਾ, ਸਕੱਤਰ ਉਦਯੋਗ ਮਹਿੰਦਰ ਪਾਲ, ਡਾਇਰੈਕਟਰ ਉਦਯੋਗ ਜਸਪ੍ਰੀਤ ਸਿੰਘ, ਪੰਜਾਬ ਇਨਫੋਟੈਕ ਦੇ ਐਮ.ਡੀ. ਐਚ.ਐਸ. ਬਰਾੜ, ਪੀ.ਐਸ.ਆਈ.ਡੀ.ਸੀ. ਦੇ ਐਮ.ਡੀ. ਹਰਪ੍ਰੀਤ ਸਿੰਘ ਸੂਦਨ, ਪੰਜਾਬ ਵਿੱਤ ਕਾਰਪੋਰੇਸ਼ਨ ਦੀ ਐਮ.ਡੀ. ਸ੍ਰੀਮਤੀ ਸੇਨੂ ਦੁੱਗਲ ਨੇ ਨਿੱਘਾ ਸਵਾਗਤ ਕੀਤਾ |

ਪਿਛਲੀ ਖ਼ਬਰ ਈ.ਡੀ. ਹਿਰਾਸਤ ਨੂੰ ਮੰਤਰੀ ਸੰਜੀਵ ਅਰੋੜਾ ਦੀ ਹਾਈ ਕੋਰਟ ਵਿਚ ਚੁਣੌਤੀ <br/> ਅਗਲੀ ਖ਼ਬਰ ਆਮ ਆਦਮੀ ਪਾਰਟੀ ਦੀ ਚੋਣ ਮੁਹਿੰਮ ਲਈ ਭਗਵੰਤ ਮਾਨ ਰਹਿਣਗੇ ਪਾਰਟੀ ਦਾ ਚਿਹਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।