17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸੀ.ਬੀ.ਆਈ. ਅਤੇ ਈ.ਡੀ. ਦੇ ਛਾਪੇ ਰਾਜਨੀਤੀ ਤੋਂ ਪ੍ਰੇਰਿਤ-ਅਮਨ ਅਰੋੜਾ

ਅਜੀਤ ਡੈਸਕ 13-05-2026

ਚੰਡੀਗੜ੍ਹ, 12 ਮਈ (ਅਜੀਤ ਬਿਊਰੋ)-ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੀਆਂ ਹਾਲੀਆ ਛਾਪੇਮਾਰੀ 'ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਤੇ 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਇਹ ਕਾਰਵਾਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਚਲਾਈ ਜਾ ਰਹੀ ਸਿਆਸੀ ਬਦਲਾਖੋਰੀ ਤੋਂ ਇਲਾਵਾ ਕੁੱਝ ਨਹੀਂ ਹੈ। ਇਹ ਰਾਜਨੀਤੀ ਤੋਂ ਪ੍ਰੇਰਿਤ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਆਵਾਜ਼ਾਂ ਅਤੇ ਉਨ੍ਹਾਂ ਸਰਕਾਰਾਂ ਨੂੰ ਨਿਸ਼ਾਨਾ ਬਣਾਉਣ ਲਈ ਕੇਂਦਰੀ ਏਜੰਸੀਆਂ ਦੀ ਯੋਜਨਾਬੱਧ ਤਰੀਕੇ ਨਾਲ ਦੁਰਵਰਤੋਂ ਕੀਤੀ ਜਾ ਰਹੀ ਹੈ ਜੋ ਕੇਂਦਰ ਅੱਗੇ ਝੁਕਣ ਤੋਂ ਇਨਕਾਰ ਕਰਦੀਆਂ ਹਨ।

ਪਿਛਲੀ ਖ਼ਬਰ ਬਟਾਲਾ ਦੇ ਪਿੰਡ ਉੱਪਲ ਦੇ ਨੌਜਵਾਨ ਦਾ ਕਤਲ ਅਗਲੀ ਖ਼ਬਰ ਸਰਹਿੰਦ ਫ਼ਤਿਹ ਮਾਰਚ : ਭਵਨ ਰਕਬਾ ਤੋਂ ਕਾਫ਼ਲਾ ਬਾਬਾ ਬੰਦਾ ਸਿੰਘ ਬਹਾਦਰ ਨੂੰ ਸ਼ਰਧਾਪੂਰਵਕ ਸਤਿਕਾਰ ਭੇਟ ਕਰਨ ਲਈ ਚੱਪੜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।