17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਬਟਾਲਾ ਦੇ ਪਿੰਡ ਉੱਪਲ ਦੇ ਨੌਜਵਾਨ ਦਾ ਕਤਲ

ਅਜੀਤ ਡੈਸਕ 13-05-2026

ਕੋਟਲੀ ਸੂਰਤ ਮੱਲ੍ਹੀ, 12 ਮਈ (ਕੁਲਦੀਪ ਸਿੰਘ ਨਾਗਰਾ)-ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਪੈਂਦੇ ਪਿੰਡ ਦੇਹੜ ਗਵਾਰ ਦੇ ਭੱਠੇ ਨੇੜੇ ਬੀਤੀ ਰਾਤ ਪਿੰਡ ਉੱਪਲ ਦੇ ਇਕ ਨੌਜਵਾਨ ਨੂੰ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਮੌਕੇ 'ਤੇ ਪਹੁੰਚ ਕੇ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਆਰੰਭ ਦਿੱਤੀ ਹੈ। ਮ੍ਰਿਤਕ ਨੌਜਵਾਨ ਦੇ ਚਾਚੇ ਧਰਮਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਭਤੀਜਾ ਅਮਰਿੰਦਰ ਸਿੰਘ (22) ਪੁੱਤਰ ਪਰਮਜੀਤ ਸਿੰਘ ਪ੍ਰਾਈਵੇਟ ਕੰਮ ਕਰਦਾ ਸੀ ਤੇ ਬੀਤੀ ਰਾਤ ਘਰ ਨਹੀਂ ਆਇਆ ਸੀ ਤੇ ਉਸ ਦਾ ਮੋਬਾਇਲ ਫ਼ੋਨ ਵੀ ਬੰਦ ਸੀ ਤੇ ਉਹ ਪਰਿਵਾਰਕ ਮੈਂਬਰਾਂ ਸਮੇਤ ਆਪਣੇ ਭਤੀਜੇ ਦੀ ਭਾਲ ਕਰ ਰਹੇ ਸੀ ਤਾਂ ਉਨ੍ਹਾਂ ਨੂੰ ਪਤਾ ਚੱਲਿਆ ਕਿ ਉਸ ਦੇ ਭਤੀਜੇ ਦੀ ਪਿੰਡ ਦੇਹੜ ਗਵਾਰ ਦੇ ਭੱਠੇ ਨੇੜੇ ਮ੍ਰਿਤਕ ਦੇਹ ਪਈ ਹੈ। ਉਸ ਨੇ ਦੱਸਿਆ ਕਿ ਉਸ ਦੇ ਭਤੀਜੇ ਦਾ ਲਾਗਤਬਾਜ਼ੀ ਕਰ ਕੇ ਕਤਲ ਕੀਤਾ ਗਿਆ ਹੈ। ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਡੀ.ਐੱਸ.ਪੀ. ਜੋਗਾ ਸਿੰਘ ਨੇ ਦੱਸਿਆ ਕਿ ਲਾਸ਼ ਕਬਜੇ 'ਚ ਲੈ ਲਈ ਹੈ ਤੇ ਮੌਤ ਦੇ ਕਾਰਨਾਂ ਦਾ ਪਤਾ ਪੋੋਸਟਮਾਰਟਮ ਦੀ ਰਿਪੋਰਟ ਆਉਣ 'ਤੇ ਹੀ ਲੱਗੇਗਾ। ਪੁਲਿਸ ਥਾਣਾ ਕੋਟਲੀ ਸੂਰਤ ਮੱਲ੍ਹੀ ਦੇ ਅਧਿਕਾਰੀਆਂ ਨੇ ਮ੍ਰਿਤਕ ਨੌਜਵਾਨ ਦੇ ਮਾਤਾ ਲਖਵਿੰਦਰ ਕੌਰ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਲਿਆ ਹੈ।

ਪਿਛਲੀ ਖ਼ਬਰ ਕੰਮ ਕਰਨ ਤੋਂ ਪਹਿਲਾਂ ਸੋਚਣਾ ਬੁੱਧੀਮਾਨੀ ਹੈ, ਕੰਮ ਕਰਦੇ ਸਮੇਂ ਸੋਚਣਾ ਚਤੁਰਾਈ ਹੈ, ਕੰਮ ਤੋਂ ਬਾਅਦ ਸੋਚਣਾ ਮੂਰਖਤਾ ਹੈ।... ਅਗਲੀ ਖ਼ਬਰ ਸੀ.ਬੀ.ਆਈ. ਅਤੇ ਈ.ਡੀ. ਦੇ ਛਾਪੇ ਰਾਜਨੀਤੀ ਤੋਂ ਪ੍ਰੇਰਿਤ-ਅਮਨ ਅਰੋੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।