18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਵਿਜੀਲੈਂਸ ਦੇ ਮੁੱਖ ਦਫ਼ਤਰ 'ਤੇ ਛਾਪੇਮਾਰੀ ਲਈ 'ਆਪ' ਦੀ ਆਲੋਚਨਾ-ਰੰਧਾਵਾ

ਅਜੀਤ ਡੈਸਕ 13-05-2026

 ਚੰਡੀਗੜ੍ਹ, 12 ਮਈ (ਵਿਕਰਮਜੀਤ ਸਿੰਘ ਮਾਨ)-ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਵਿਜੀਲੈਂਸ ਬਿਊਰੋ ਦੇ ਮੁੱਖ ਦਫ਼ਤਰ 'ਤੇ ਸੀ.ਬੀ.ਆਈ. ਛਾਪੇਮਾਰੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਪੂਰੇ ਪੰਜਾਬ ਲਈ ਬਹੁਤ ਸ਼ਰਮਨਾਕ ਹੈ ਤੇ ਸੂਬਾ ਸਰਕਾਰ ਦੇ ਭ੍ਰਿਸ਼ਟਾਚਾਰ ਵਿਰੋਧੀ ਦਾਅਵਿਆਂ ਨੂੰ ਬੇਨਕਾਬ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਗੈਂਗਸਟਰਾਂ ਤੋਂ ਬਾਅਦ, ਪੰਜਾਬ ਵਿਚ ਵਿਜੀਲੈਂਸ ਮੁੱਖ ਦਫ਼ਤਰ ਭ੍ਰਿਸ਼ਟਾਚਾਰ ਤੇ ਜਬਰੀ ਵਸੂਲੀ ਦਾ ਕੇਂਦਰ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਕੇਂਦਰੀ ਏਜੰਸੀ ਨੇ ਵਿਜੀਲੈਂਸ ਮੁੱਖ ਦਫ਼ਤਰ 'ਤੇ ਛਾਪਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ ਹੈ।

 

ਪਿਛਲੀ ਖ਼ਬਰ ਆਰ.ਡੀ. ਖੋਸਲਾ ਸਕੂਲ ਵਿਖੇ ਰਬਿੰਦਰਨਾਥ ਟੈਗੋਰ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ 10ਵੀਂ ਦੇ ਨਤੀਜੇ 'ਚ ਵੱਖ-ਵੱਖ ਸਕੂਲਾਂ ਦਾ ਪ੍ਰਦਰਸ਼ਨ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।