20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਭਾਰਤ ਤੋਂ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥਿਆਂ ਦਾ ਪ੍ਰੋਗਰਾਮ ਕੀਤਾ ਜਾਰੀ <br/>

ਅਜੀਤ ਡੈਸਕ 14-05-2026
ਅਟਾਰੀ ਸਰਹੱਦ, (ਅੰਮਿ੍ਤਸਰ) 13 ਮਈ (ਰਾਜਿੰਦਰ ਸਿੰਘ ਰੂਬੀ)-ਪਾਕਿਸਤਾਨ ਦੇ ਸ਼ਹਿਰ ਲਾਹੌਰ ਵਿਖੇ ਮਨਾਏ ਜਾਂਦੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ 'ਤੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਮਨਾਉਣ ਲਈ ਜੂਨ ਮਹੀਨੇ ਵਿਚ ਭਾਰਤ ਤੋਂ ਅਟਾਰੀ ਸਰਹੱਦ ਰਸਤੇ ਦੋ ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥੇ ਰਵਾਨਾ ਹੋਣਗੇ | ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਾਕਿਸਤਾਨ ਓਕਾਫ ਬੋਰਡ ਵਲੋਂ ਜਾਣਕਾਰੀ ਸਾਂਝੀ ਕਰਦਿਆਂ ਭਾਰਤ ਤੋਂ ਪਾਕਿਸਤਾਨ ਆਉਣ ਵਾਲੇ ਦੋ ਜਥਿਆਂ ਦੇ ਪ੍ਰੋਗਰਾਮ ਸਾਂਝੇ ਕੀਤੇ ਗਏ ਹਨ | ਭਾਰਤ ਪਾਕਿਸਤਾਨ ਦੇਸ਼ਾਂ ਦੇ ਸਿੱਖ ਜਥਿਆਂ ਨੂੰ ਮਨਜ਼ੂਰੀ ਮਿਲਣ ਉਪਰੰਤ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥਿਆਂ ਦੇ ਅਗਾਓਾ ਪ੍ਰਬੰਧ ਕਰਨ ਲਈ ਪ੍ਰੋਗਰਾਮ ਜਾਰੀ ਕਰਦਿਆਂ ਦੱਸਿਆ ਕਿ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਜੋ ਕਿ ਪਾਕਿਸਤਾਨ ਸੰਗਤਾਂ ਵਲੋਂ 16 ਜੂਨ ਨੂੰ ਮਨਾਇਆ ਜਾਣਾ ਹੈ, ਜਿਸ ਵਿਚ ਸ਼ਮੂਲੀਅਤ ਕਰਨ ਲਈ ਭਾਰਤ ਦੇ ਵੱਖ-ਵੱਖ ਰਾਜਾਂ ਤੋਂ 1000 ਦੇ ਕਰੀਬ ਸਿੱਖ ਸ਼ਰਧਾਲੂ ਸੰਗਤਾਂ 10 ਜੂਨ ਨੂੰ ਜਾਵੇਗਾ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਦੇ ਨਜ਼ਦੀਕ ਸਮਾਧ 'ਤੇ ਮਨਾਉਣ ਸਬੰਧੀ ਸਮੁੱਚੇ ਭਾਰਤ ਤੋਂ 500 ਦੇ ਕਰੀਬ ਸਿੱਖ ਸ਼ਰਧਾਲੂ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਣਗੇ |

ਪਿਛਲੀ ਖ਼ਬਰ ਸੀ.ਬੀ.ਆਈ. ਨੇ ਅਜ਼ਰਬਾਇਜਾਨ ਤੋਂ ਭਗੌੜਾ ਪ੍ਰਭਦੀਪ ਸਿੰਘ ਭਾਰਤ ਲਿਆਂਦਾ ਅਗਲੀ ਖ਼ਬਰ ਬੰਗਾ ਵਿਖੇ ਵਿਅਕਤੀ ਦਾ ਬੇਰਹਿਮੀ ਨਾਲ ਕਤਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।