20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਸੀ.ਬੀ.ਆਈ. ਨੇ ਅਜ਼ਰਬਾਇਜਾਨ ਤੋਂ ਭਗੌੜਾ ਪ੍ਰਭਦੀਪ ਸਿੰਘ ਭਾਰਤ ਲਿਆਂਦਾ

ਅਜੀਤ ਡੈਸਕ 14-05-2026
ਨਵੀਂ ਦਿੱਲੀ, 13 ਮਈ (ਜਗਤਾਰ ਸਿੰਘ)-ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਵਿਦੇਸ਼ ਮੰਤਰਾਲੇ, ਗ੍ਰਹਿ ਮੰਤਰਾਲੇ ਅਤੇ ਦਿੱਲੀ ਪੁਲਿਸ ਦੇ ਤਾਲਮੇਲ ਨਾਲ ਬੁੱਧਵਾਰ ਨੂੰ ਲੋੜੀਂਦੇ ਭਗੌੜੇ ਪ੍ਰਭਦੀਪ ਸਿੰਘ ਦੀ ਅਜ਼ਰਬੈਜਾਨ ਤੋਂ ਭਾਰਤ ਹਵਾਲਗੀ ਕਰਾਉਣ ਵਿਚ ਸਫਲਤਾ ਪ੍ਰਾਪਤ ਕੀਤੀ ਹੈ ¢ ਦਿੱਲੀ ਪੁਲਿਸ ਦੀ ਤਿੰਨ ਮੈਂਬਰੀ ਐਸਕਾਰਟ ਟੀਮ ਮੁਲਜ਼ਮ ਨੂੰ ਹਿਰਾਸਤ ਵਿਚ ਲੈਣ ਲਈ ਅਜ਼ਰਬੈਜਾਨ ਦੀ ਰਾਜਧਾਨੀ ਬਾਕੂ ਗਈ ਸੀ ਅਤੇ ਇਹ ਟੀਮ, ਪ੍ਰਭਦੀਪ ਸਿੰਘ ਨੂੰ ਲੈ ਕੇ ਬੁੱਧਵਾਰ ਸਵੇਰੇ ਦਿੱਲੀ ਪੁੱਜੀ ¢ ਸੀ.ਬੀ.ਆਈ. ਨੇ ਕਿਹਾ ਕਿ ਉਹ ਭਾਰਤੀ ਏਜੰਸੀਆਂ ਦੁਆਰਾ ਲੋੜੀਂਦੇ ਭਗੌੜਿਆਂ ਦਾ ਪਤਾ ਲਗਾਉਣ ਅਤੇ ਵਾਪਸ ਲਿਆਉਣ ਲਈ ਇੰਟਰਪੋਲ ਚੈਨਲਾਂ ਅਤੇ ਭਾਰਤਪੋਲ ਪਲੇਟਫਾਰਮ ਰਾਹੀਂ ਘਰੇਲੂ ਅਤੇ ਅੰਤਰਰਾਸ਼ਟਰੀ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨਾਲ ਰਲ ਕੇ ਕੰਮ ਕਰਨਾ ਜਾਰੀ ਰੱਖਿਆ ਹੋਇਆ ਹੈ ਤਾਂ ਕਿ ਭਾਰਤੀ ਏਜੰਸੀਆਂ ਦੁਆਰਾ ਲੋੜੀਂਦੇ ਭਗੌੜਿਆਂ ਦਾ ਪਤਾ ਲਗਾਇਆ ਜਾ ਸਕੇ ਅਤੇ ਉਨ੍ਹਾਂ ਨੂੰ ਵਾਪਸ ਲਿਆਇਆ ਜਾ ਸਕੇ ¢ ਅਧਿਕਾਰੀਆਂ ਅਨੁਸਾਰ ਇਹ ਮਾਮਲਾ ਇਕ ਵੱਡੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਰੋਹ ਨਾਲ ਸੰਬੰਧਿਤ ਹੈ, ਜਿਸ ਵਿਚ ਵੱਡੀ ਮਾਤਰਾ ਵਿਚ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ ਸਨ |

ਪਿਛਲੀ ਖ਼ਬਰ ਹੁਣ ਪੰਜਾਬ ਦੇ ਲੋਕ ਭਵਨ 'ਚ ਨਹੀਂ ਦੌੜਣਗੀਆਂ ਸਰਕਾਰੀ ਗੱਡੀਆਂ! ਅਗਲੀ ਖ਼ਬਰ ਭਾਰਤ ਤੋਂ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥਿਆਂ ਦਾ ਪ੍ਰੋਗਰਾਮ ਕੀਤਾ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।