20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

'ਆਪ' ਨੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਮੈਨੇਜਰ ਦੇ ਘਰ 'ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਭਾਜਪਾ ਨੂੰ ਠਹਿਰਾਇਆ ਜ਼ਿੰਮੇਵਾਰ <br/>

ਅਜੀਤ ਡੈਸਕ 14-05-2026

ਚੰਡੀਗੜ੍ਹ, 13 ਮਈ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਨੇ ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਮੈਨੇਜਰ 'ਤੇ ਹੋਏ ਕਾਇਰਾਨਾ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ | 'ਆਪ' ਨੇ ਕਿਹਾ ਕਿ ਇਹ ਹਮਲਾ ਸਿਰਫ਼ ਇਕ ਵਿਅਕਤੀ 'ਤੇ ਨਹੀਂ, ਸਗੋਂ ਪੰਜਾਬ ਦੇ ਮਾਣ ਅਤੇ ਲੋਕਤੰਤਰੀ ਕਦਰਾਂ-ਕੀਮਤਾਂ 'ਤੇ ਹਮਲਾ ਹੈ | ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਜੇ ਕੁੱਝ ਦਿਨ ਪਹਿਲਾਂ ਹੀ ਭਾਜਪਾ ਨੇ ਦਿਲਜੀਤ ਦੋਸਾਂਝ ਨੂੰ ਆਪਣੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਸੀ, ਜਿਸਨੂੰ ਉਨ੍ਹਾਂ ਨੇ ਸਿਰੇ ਤੋਂ ਨਕਾਰ ਦਿੱਤਾ | ਇਸ ਇਨਕਾਰ ਦੇ ਠੀਕ ਦੋ ਦਿਨ ਬਾਅਦ ਉਨ੍ਹਾਂ ਦੇ ਮੈਨੇਜਰ ਦੇ ਘਰ 'ਤੇ ਹਮਲਾ ਹੋਣਾ ਤੇ ਲਾਰੈਂਸ ਬਿਸ਼ਨੋਈ ਵਲੋਂ ਇਸਦੀ ਜ਼ਿੰਮੇਵਾਰੀ ਲੈਣਾ ਮਹਿਜ਼ ਇਤਫ਼ਾਕ ਨਹੀਂ ਹੈ | ਇਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਭਾਜਪਾ ਹੁਣ ਗੈਂਗਸਟਰਾਂ ਦੀ ਵਰਤੋਂ ਕਰਕੇ ਦੇਸ਼ ਦੇ ਵੱਡੇ ਸੈਲੀਬਿ੍ਟੀਜ਼ ਅਤੇ ਕਾਰੋਬਾਰੀਆਂ ਨੂੰ ਡਰਾ-ਧਮਕਾ ਰਹੀ ਹੈ | ਚੀਮਾ ਨੇ ਕਿਹਾ ਕਿ ਜਿਸ ਲਾਰੈਂਸ ਬਿਸ਼ਨੋਈ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ, ਉਹ ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿਚ ਬੰਦ ਹੈ, ਜਿੱਥੇ ਭਾਜਪਾ ਦੀ ਸਰਕਾਰ ਹੈ | ਉਨ੍ਹਾਂ ਕਿਹਾ ਕਿ ਇਹ ਬੇਹੱਦ ਸ਼ਰਮਨਾਕ ਹੈ ਕਿ ਇੱਕ ਹਾਈ-ਸਿਕਿਓਰਿਟੀ ਜੇਲ੍ਹ ਵਿਚ ਬੈਠ ਕੇ ਗੈਂਗਸਟਰ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ | ਮੰਤਰੀ ਨੇ ਕਿਹਾ ਕਿ ਇਸ ਘਟਨਾ ਤੋਂ ਬਾਅਦ ਭਾਜਪਾ ਦੀ 'ਪੰਜਾਬ-ਵਿਰੋਧੀ' ਮਾਨਸਿਕਤਾ ਪੂਰੀ ਤਰ੍ਹਾਂ ਬੇਨਕਾਬ ਹੋ ਗਈ ਹੈ | ਉੱਥੇ ਹੀ, ਕੈਬਨਿਟ ਮੰਤਰੀ ਡਾ. ਬਲਬੀਰ ਨੇ ਵੀ ਇਸ ਹਮਲੇ ਦੀ ਨਿੰਦਾ ਕੀਤੀ ਹੈ | ਮੰਤਰੀ ਰਵਜੋਤ ਸਿੰਘ, ਹਰਭਜਨ ਸਿੰਘ ਈ.ਟੀ.ਓ., ਹਰਦੀਪ ਸਿੰਘ ਮੁੰਡੀਆਂ, ਲਾਲ ਚੰਦ ਕਟਾਰੂਚੱਕ, ਗੁਰਮੀਤ ਸਿੰਘ ਖੁੱਡੀਆਂ, ਅਤੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀ ਆਪਣੇ ਸੋਸ਼ਲ ਮੀਡੀਆ ਹੈਂਡਲਜ਼ 'ਤੇ ਇਸ ਹਮਲੇ ਦੀ ਨਿੰਦਾ ਕੀਤੀ ਹੈ |

ਪਿਛਲੀ ਖ਼ਬਰ ਲਾਰੈਂਸ ਬਿਸ਼ਨੋਈ ਗਰੋਹ ਨੇ ਦਿਲਜੀਤ ਦੇ ਮੈਨੇਜਰ ਦੇ ਘਰ ਦੇ ਬਾਹਰ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ <br/> ਅਗਲੀ ਖ਼ਬਰ 20 ਲੱਖ ਰੁਪਏ ਰਿਸ਼ਵਤਖੋਰੀ ਮਾਮਲੇ 'ਚ ਸੀ. ਬੀ. ਆਈ. ਨੂੰ ਅਜੇ ਤੱਕ ਨਹੀਂ ਮਿਲੀ ਅਸਲ ਸ਼ਿਕਾਇਤ ਕਾਪੀ!

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।