15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਬਿਨਾਕਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਤੇ ਮੁੱਖ ਬੁਲਾਰਾ ਨਿਯੁਕਤ

ਅਜੀਤ ਡੈਸਕ 14-05-2026

ਜਲੰਧਰ, 13 ਮਈ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਜਲੰਧਰ ਸ਼ਹਿਰੀ ਦੇ ਟਕਸਾਲੀ ਪਰਿਵਾਰ ਜਥੇਦਾਰ ਜੈਮਲ ਸਿੰਘ ਦੇ ਸਪੁੱਤਰ ਮਹਿੰਦਰਪਾਲ ਸਿੰਘ ਬਿਨਾਕਾ ਦੀਆਂ ਪਾਰਟੀ ਪ੍ਰਤੀ ਸ਼ਲਾਘਾਯੋਗ ਸੇਵਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਪਾਰਟੀ ਦਾ ਕੌਮੀ ਸੀਨੀਅਰ ਮੀਤ ਪ੍ਰਧਾਨ ਅਤੇ ਮੁੱਖ ਬੁਲਾਰਾ ਨਿਯੁਕਤ ਕੀਤਾ ਹੈ। ਇਸ ਮੌਕੇ ਆਪਣੀ ਨਿਯੁਕਤੀ 'ਤੇ ਮਹਿੰਦਰਪਾਲ ਸਿੰਘ ਬਿਨਾਕਾ ਨੇ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਤੇ ਹੋਰਨਾਂ ਸੀਨੀਅਰ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਸ. ਬਿਨਾਕਾ ਨੂੰ ਉਕਤ ਜ਼ਿੰਮੇਵਾਰੀ ਸੌਂਪਦੇ ਹੋਏ ਆਸ ਪ੍ਰਗਟਾਈ ਹੈ ਕਿ ਉਨ੍ਹਾਂ ਦੀਆਂ ਸੇਵਾਵਾਂ ਨਾਲ ਅਕਾਲੀ ਦਲ ਹੋਰ ਬੁਲੰਦੀਆਂ ਨੂੰ ਛੂਹੇਗਾ ਅਤੇ ਪੰਥ ਅਤੇ ਪੰਜਾਬ ਦੇ ਲਈ ਉਹ ਹੋਰ ਵੀ ਮਿਹਨਤ ਨਾਲ ਕੰਮ ਕਰਨਗੇ।

ਪਿਛਲੀ ਖ਼ਬਰ ਵੱਖ-ਵੱਖ ਸਕੂਲਾਂ ਦਾ ਸੀ.ਬੀ.ਐਸ.ਈ. 12ਵੀਂ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਦੇਸ਼ ਭਰ 'ਚ ਸੋਨੇ ਦੀ ਵਿਕਰੀ ਵਿਚ 30 ਫੀਸਦੀ ਕਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।