06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਪੰਜਾਬ ਦੇ 416 ਸਰਕਾਰੀ ਸਕੂਲਾਂ ਦਾ 12ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ <br/>

ਅਜੀਤ ਡੈਸਕ 15-05-2026

ਚੰਡੀਗੜ੍ਹ, 14 ਮਈ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਅਧੀਨ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਦੀ 12ਵੀਂ ਜਮਾਤ ਦੀਆਂ ਪ੍ਰੀਖਿਆ ਵਿਚ 416 ਸਰਕਾਰੀ ਸਕੂਲਾਂ ਨੇ 100 ਫੀਸਦ ਪਾਸ ਦਰ ਦਰਜ ਹਾਸਲ ਕਰਦਿਆਂ ਇਕ ਨਵਾਂ ਕੀਰਤੀਮਾਨ ਸਥਾਪਤ ਕੀਤਾ ਹੈ | ਦੱਸਣਯੋਗ ਹੈ ਕਿ ਬਾਰ੍ਹਵੀਂ ਜਮਾਤ ਦੇ ਹਾਲ ਹੀ 'ਚ ਆਏ ਨਤੀਜਿਆਂ ਵਿਚ ਲੜਕੀਆਂ ਨੇ ਇਕ ਵਾਰ ਫਿਰ ਮੈਰਿਟ ਸੂਚੀ ਤੇ ਪਾਸ ਪ੍ਰਤੀਸ਼ਤਤਾ ਵਿਚ ਬਾਜੀ ਮਾਰੀ ਹੈ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 500 ਵਿਚੋਂ 500 ਅੰਕ ਹਾਸਲ ਕਰਕੇ ਅੱਵਲ ਰਹਿਣ ਵਾਲੀਆਂ ਪੰਜਾਬ ਦੀਆਂ ਤਿੰਨ ਧੀਆਂ ਮਾਨਸਾ ਤੋਂ ਸੁਪਨੀਤ ਕੌਰ ਤੇ ਲੁਧਿਆਣਾ ਤੋਂ ਸੁਹਾਨੀ ਚੌਹਾਨ ਤੇ ਦਿਵਾਂਸੀ ਦੀ ਰੱਜ ਕੇ ਪ੍ਰਸੰਸਾ ਕਰਦਿਆਂ ਕਿਹਾ ਕਿ ਲੜਕੀਆਂ ਸਿੱਖਿਆ ਦੇ ਪੁਨਰ-ਉਥਾਨ ਦੀ ਅਗਵਾਈ ਕਰ ਰਹੀਆਂ ਹਨ | ਸਰਕਾਰੀ ਸਕੂਲਾਂ ਦੀ ਸਿੱਖਿਆ ਵਿਚ ਵਿਸ਼ਵਾਸ ਨੂੰ ਹੋਰ ਮਜਬੂਤ ਕਰਦਿਆਂ ਮੈਰਿਟ ਸੂਚੀ ਵਿਚ ਸ਼ਾਮਿਲ 275 ਵਿਦਿਆਰਥੀਆਂ ਵਿਚੋਂ 122 ਵਿਦਿਆਰਥੀ ਸਰਕਾਰੀ ਸਕੂਲਾਂ ਦੇ ਹਨ, ਜੋ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਅਧੀਨ ਬੁਨਿਆਦੀ ਢਾਂਚੇ ਦੇ ਨਵੀਨੀਕਰਨ, ਆਧੁਨਿਕ ਕਲਾਸਰੂਮਾਂ ਤੇ ਕੇਂਦਰਿਤ ਅਕਾਦਮਿਕ ਸੁਧਾਰਾਂ ਨਾਲ ਲੈਸ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿਚ ਕ੍ਰਾਂਤੀਕਾਰੀ ਤਬਦੀਲੀ ਨੂੰ ਦਰਸਾਉਂਦਾ ਹੈ | ਮੁੱਖ ਮੰਤਰੀ ਭਗਵੰਤ ਮਾਨ ਨੇ ਮਾਨਸਾ ਤੋਂ ਸੁਪਨੀਤ ਕੌਰ, ਲੁਧਿਆਣਾ ਤੋਂ ਸੁਹਾਨੀ ਚੌਹਾਨ ਅਤੇ ਲੁਧਿਆਣਾ ਤੋਂ ਦਿਵਾਂਸੀ ਨੂੰ ਉਨ੍ਹਾਂ ਦੀ ਬੇਮਿਸਾਲ ਪ੍ਰਾਪਤੀ ਲਈ 50,000 ਰੁਪਏ ਦੀ ਨਕਦ ਇਨਾਮੀ ਰਾਸ਼ੀ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਸਕੱਤਰ ਸਕੂਲ ਸਿੱਖਿਆ ਸੋਨਾਲੀ ਗਿਰਿ ਤੇ ਕਈ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ |

ਪਿਛਲੀ ਖ਼ਬਰ ਭਾਰਤ ਤੇ ਪੰਜਾਬ ਦੇ ਫੂਡ ਪ੍ਰੋਸੈਸਿੰਗ ਉਦਯੋਗ ਦਾ ਵਿਕਾਸ ਸਵਾਲਾਂ ਦੇ ਘੇਰੇ 'ਚ <br/> ਅਗਲੀ ਖ਼ਬਰ -ਭਾਰਤੀ ਚੋਣ ਕਮਿਸ਼ਨ ਦੀ ਨਿਰਪੱਖਤਾ ਖ਼ਤਰੇ ਵਿਚ- ਭਾਜਪਾ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਲੋਕਤੰਤਰੀ ਸੰਸਥਾਵਾਂ ਨਾਲ ਛ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।