05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਭਾਜਪਾ ਦਾ ਐਂਟੀ ਪੰਜਾਬ ਏਜੰਡਾ ਕਿਸੇ ਕੀਮਤ 'ਤੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ-ਦੀਪਕ ਬਾਲੀ

ਅਜੀਤ ਡੈਸਕ 15-05-2026

ਜਲੰਧਰ, 14 ਮਈ (ਅਜੀਤ ਬਿਊਰੋ)- ਸਰਕਟ ਹਾਊਸ ਵਿਖੇ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਮੇਅਰ ਵਿਨੀਤ ਧੀਰ ਤੇ ਹੋਰ ਸ਼ਖਸੀਅਤਾਂ ਸਮੇਤ ਪ੍ਰੈੱਸ ਕਾਨਫਰੰਸ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਪੀਰਾਂ ਅਤੇ ਸੰਤਾਂ ਦੀ ਧਰਤੀ ਹੈ ਅਤੇ ਸਾਂਝੀਵਾਲਤਾ ਦੀ ਮਿਸਾਲ ਹੈ¢ ਉਨ੍ਹਾਂ ਕਿਹਾ ਕਿ ਧਰਮ ਦੇ ਨਾਂਅ 'ਤੇ ਵੰਡੀਆਂ ਪਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਦਾ ਧਰਮ ਨਾਲ ਕੋਈ ਸਬੰਧ ਨਹੀਂ ਹੈ¢ ਦੀਪਕ ਬਾਲੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਲੋਂ ਸਨਾਤਨ ਦੇ ਨਾਂਅ 'ਤੇ ਹਲਕੀ ਸਿਆਸਤ ਕੀਤੀ ਜਾ ਰਹੀ ਹੈ¢ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਤਾਰਪੀਡੋ ਕਰਨ ਲਈ ਭਾਜਪਾ ਐਂਟੀ ਪੰਜਾਬ ਏਜੰਡਾ ਚਲਾ ਰਹੀ ਹੈ, ਜਿਸ ਨੂੰ ਕਿਸੇ ਕੀਮਤ 'ਤੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ¢ ਇਸ ਮੌਕੇ ਖਾਦੀ ਬੋਰਡ ਦੇ ਚੇਅਰਮੈਨ ਗਗਨਦੀਪ ਸਿੰਘ ਆਹਲੂਵਾਲੀਆ, 'ਆਪ' ਆਗੂ ਨਿਤਿਨ ਕੋਹਲੀ, ਦਿਨੇਸ਼ ਢੱਲ, ਕÏਾਸਲਰ ਜਤਿਨ ਗੁਲਾਟੀ, ਪਾਲਾ ਜਲਾਲਪੁਰੀਆ ਤੋਂ ਇਲਾਵਾ ਕਸ਼ਟ ਨਿਵਾਰਣ ਬਾਲਾ ਜੀ ਮੰਦਰ ਸ਼ੇਖਾ ਬਾਜ਼ਾਰ ਦੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਵੀ ਮÏਜੂਦ ਸਨ¢

ਪਿਛਲੀ ਖ਼ਬਰ ਭਾਜਪਾ ਸ਼ਾਸਨ ਅਧੀਨ ਦਿੱਲੀ ਦੇਸ਼ ਦੇ ਅਪਰਾਧ ਚਾਰਟ ਵਿਚ ਸਿਖ਼ਰ 'ਤੇ-ਹਰਪਾਲ ਸਿੰਘ ਚੀਮਾ ਅਗਲੀ ਖ਼ਬਰ ਪੰਜਾਬ 'ਚ ਅਗਲੇ ਦਿਨਾਂ ਦੌਰਾਨ ਗਰਮੀ ਵਧਣ ਤੇ ਲੂ ਚੱਲਣ ਦੀ ਚਿਤਾਵਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।