05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਭਾਜਪਾ ਸ਼ਾਸਨ ਅਧੀਨ ਦਿੱਲੀ ਦੇਸ਼ ਦੇ ਅਪਰਾਧ ਚਾਰਟ ਵਿਚ ਸਿਖ਼ਰ 'ਤੇ-ਹਰਪਾਲ ਸਿੰਘ ਚੀਮਾ

ਅਜੀਤ ਡੈਸਕ 15-05-2026

ਚੰਡੀਗੜ੍ਹ, 14 ਮਈ (ਅਜਾਇਬ ਸਿੰਘ ਔਜਲਾ)-ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਵਿਚ ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਇਕ ਪੈੱ੍ਰਸ ਕਾਨਫ਼ਰੰਸ ਦੌਰਾਨ ਵੱਡੇ ਖ਼ੁਲਾਸੇ ਕਰਦਿਆਂ ਕਿਹਾ ਕਿ ਜਿੱਥੇ ਵੀ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਹਨ, ਉੱਥੇ ਕ੍ਰਾਈਮ ਰੇਟ ਪੰਜਾਬ ਨਾਲੋਂ ਕਿਤੇ ਵੱਧ ਹੈ | ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਲੰਮੇ ਸਮੇਂ ਤੋਂ ਭਾਜਪਾ ਸ਼ਾਸਿਤ ਰਾਜਾਂ ਵਿਚ ਅਪਰਾਧ, ਗੈਂਗਸਟਰਵਾਦ ਤੇ ਅਮਨ-ਕਾਨੂੰਨ ਦੀ ਸਥਿਤੀ ਬਦਤਰ ਹੋਈ ਹੈ | ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (ਐਨ.ਸੀ.ਆਰ.ਬੀ.) ਦੇ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਮੰਤਰੀ ਨੇ ਕਿਹਾ ਕਿ ਇਹ ਅੰਕੜੇ ਭਾਜਪਾ ਸ਼ਾਸਨ ਦੇ ਉਸ 'ਅਸਲ ਚਿਹਰੇ' ਨੂੰ ਬੇਨਕਾਬ ਕਰਦੇ ਹਨ, ਜਿੱਥੇ ਸੱਤਾ ਹਾਸਲ ਕਰਨ ਅਤੇ ਬਰਕਰਾਰ ਰੱਖਣ ਲਈ ਨਫ਼ਰਤ, ਡਰ ਅਤੇ ਹਿੰਸਾ ਨੂੰ ਸਿਆਸੀ ਹਥਿਆਰਾਂ ਵਜੋਂ ਵਰਤਿਆ ਜਾ ਰਿਹਾ ਹੈ | ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦਿੱਲੀ, ਜਿੱਥੇ ਭਾਜਪਾ ਨੇ ਹਾਲ ਹੀ ਵਿਚ ਏਜੰਸੀਆਂ ਅਤੇ ਦਿੱਲੀ ਪੁਲਿਸ ਦੀ ਦੁਰਵਰਤੋਂ ਕਰਕੇ ਸੱਤਾ ਹਥਿਆਈ ਹੈ, 1602 ਪ੍ਰਤੀ ਲੱਖ ਦੀ ਆਬਾਦੀ ਦੀ ਅਪਰਾਧ ਦਰ ਨਾਲ ਦੇਸ਼ ਦੇ ਅਪਰਾਧ ਚਾਰਟ ਵਿਚ ਸਿਖਰ 'ਤੇ ਹੈ | ਗੁਜਰਾਤ, ਜਿੱਥੇ ਭਾਜਪਾ ਨੇ ਲਗਭਗ 30 ਸਾਲ ਰਾਜ ਕੀਤਾ ਹੈ, ਦੀ ਅਪਰਾਧ ਦਰ 806 ਹੈ, ਹਰਿਆਣਾ 739.2, ਮਨੀਪੁਰ 627.8, ਮੱਧ ਪ੍ਰਦੇਸ਼ 570.3, ਮਹਾਰਾਸ਼ਟਰ 470.4, ਉੜੀਸਾ 431.2, ਰਾਜਸਥਾਨ 390.4 ਅਤੇ ਚੰਡੀਗੜ੍ਹ 338.9 'ਤੇ ਹੈ | ਇਸ ਦੇ ਉਲਟ, ਪੰਜਾਬ ਦੀ ਅਪਰਾਧ ਦਰ 227.1 ਬਹੁਤ ਘੱਟ ਹੈ, ਜੋ ਸਪੱਸ਼ਟਤੌਰ 'ਤੇ ਸਾਬਤ ਕਰਦੀ ਹੈ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਪਰਾਧ ਅਤੇ ਗੈਂਗਸਟਰ ਨੈੱਟਵਰਕਾਂ 'ਤੇ ਸਫਲਤਾਪੂਰਵਕ ਕਾਬੂ ਪਾਇਆ ਹੈ |

ਪਿਛਲੀ ਖ਼ਬਰ ਅਰਵਿੰਦ ਕੁਮਾਰ ਨੇ ਐਨ.ਐਫ.ਐਲ. ਦੇ ਡਾਇਰੈਕਟਰ (ਵਿੱਤ) ਵਜੋਂ ਅਹੁਦਾ ਸੰਭਾਲਿਆ <br/> ਅਗਲੀ ਖ਼ਬਰ ਭਾਜਪਾ ਦਾ ਐਂਟੀ ਪੰਜਾਬ ਏਜੰਡਾ ਕਿਸੇ ਕੀਮਤ 'ਤੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ-ਦੀਪਕ ਬਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।