05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਚੀਨ ਨੇ ਪਾਕਿ ਨੂੰ ਮੱਧ ਪੂਰਬ 'ਚ ਵਿਚੋਲਗੀ ਵਧਾਉਣ ਦੀ ਕੀਤੀ ਅਪੀਲ

ਅਜੀਤ ਡੈਸਕ 15-05-2026

ਅੰਮਿ੍ਤਸਰ, 14 ਮਈ (ਸੁਰਿੰਦਰ ਕੋਛੜ)-ਚੀਨ ਦੇ ਚੋਟੀ ਦੇ ਡਿਪਲੋਮੈਟ ਨੇ ਪਾਕਿਸਤਾਨ ਨੂੰ ਈਰਾਨ ਅਤੇ ਅਮਰੀਕਾ ਵਿਚਕਾਰ ਵਿਚੋਲਗੀ ਦੀਆਂ ਕੋਸ਼ਿਸ਼ਾਂ ਨੂੰ ਤੇਜ਼ ਕਰਨ ਅਤੇ ਹੋਰਮੁਜ਼ ਸਟ੍ਰੇਟ (ਜਲਡਮਰੂ) ਦੇ ਮੁੜ ਖੁੱਲ੍ਹਣ ਨੂੰ ਸਹੀ ਢੰਗ ਨਾਲ ਹੱਲ ਕਰਨ 'ਚ ਮਦਦ ਕਰਨ ਦੀ ਅਪੀਲ ਕੀਤੀ ਹੈ | ਇਸ ਮਾਮਲੇ 'ਚ ਚੀਨ ਲਗਾਤਾਰ ਪਾਕਿ ਦਾ ਸਮਰਥਨ ਕਰਦਾ ਵਿਖਾਈ ਦੇ ਰਿਹਾ ਹੈ | ਚੀਨੀ ਸਰਕਾਰੀ ਮੀਡੀਆ ਏਜੰਸੀ ਸ਼ਿਨਹੂਆ ਵਲੋਂ ਅੱਜ ਜਾਰੀ ਕੀਤੀ ਗਈ ਰਿਪੋਰਟ 'ਚ ਕਿਹਾ ਗਿਆ ਹੈ ਕਿ ਚੀਨੀ ਵਿਦੇਸ਼ ਮੰਤਰੀ ਵਾਂਗ ਯੀ ਨੇ ਆਪਣੇ ਪਾਕਿਸਤਾਨੀ ਹਮਰੁਤਬਾ ਇਸਹਾਕ ਡਾਰ ਨਾਲ ਫ਼ੋਨ 'ਤੇ ਉਕਤ ਮਾਮਲੇ ਬਾਰੇ ਗੱਲਬਾਤ ਕੀਤੀ | ਵਾਂਗ ਯੀ ਨੇ ਕਿਹਾ ਕਿ ਉਹ ਪਾਕਿਸਤਾਨ ਦੇ ਵਿਚੋਲਗੀ ਦੇ ਯਤਨਾਂ ਦਾ ਸਮਰਥਨ ਕਰਨਾ ਜਾਰੀ ਰੱਖੇਗਾ ਅਤੇ ਇਸ ਉਦੇਸ਼ ਲਈ ਆਪਣਾ ਯੋਗਦਾਨ ਪਾਵੇਗਾ | ਚੀਨੀ ਵਿਦੇਸ਼ ਮੰਤਰੀ ਨੇ ਗੱਲਬਾਤ ਦੌਰਾਨ ਪਾਕਿ ਦੇ ਵਿਚੋਲਗੀ ਯਤਨਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਹ ਈਰਾਨ-ਅਮਰੀਕਾ ਗੱਲਬਾਤ ਨੂੰ ਅੱਗੇ ਵਧਾਉਣ 'ਚ ਰਚਨਾਤਮਿਕ ਭੂਮਿਕਾ ਨਿਭਾਅ ਰਿਹਾ ਹੈ | ਉਨ੍ਹਾਂ ਨੇ ਪਾਕਿ ਨੂੰ ਖੇਤਰੀ ਸ਼ਾਂਤੀ ਬਹਾਲ ਕਰਨ ਲਈ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖਣ ਦੀ ਅਪੀਲ ਕੀਤੀ |

ਪਿਛਲੀ ਖ਼ਬਰ ਝੱਖ਼ੜਾਂ ਕਰਕੇ ਪਾਵਰਕਾਮ ਦਾ ਲਗਾਤਾਰ ਵਧ ਰਿਹਾ ਹੈ ਨੁਕਸਾਨ ਅਗਲੀ ਖ਼ਬਰ ਲਿਬਰੇਸ਼ਨ ਤੇ ਆਰ.ਐਮ.ਪੀ.ਆਈ. ਵਲੋਂ ਮਹਿੰਗਾਈ ਖ਼ਿਲਾਫ਼ ਪੰਜਾਬ ਭਰ 'ਚ ਰੋਸ ਪ੍ਰਦਰਸ਼ਨ 18 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।