05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਪੰਜਾਬ ਸਿਵਲ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਦੇ ਮਾਮਲੇ 'ਚ ਐਫ.ਆਈ.ਆਰ. ਦਰਜ <br/>

ਅਜੀਤ ਡੈਸਕ 15-05-2026
ਚੰਡੀਗੜ੍ਹ, 14 ਮਈ (ਕਪਿਲ ਵਧਵਾ)-ਚੰਡੀਗੜ੍ਹ ਪੁਲਿਸ ਵਲੋਂ ਪੰਜਾਬ ਤੇ ਹਰਿਆਣਾ ਸਿਵਲ ਸਕੱਤਰੇਤ ਸੈਕਟਰ-1 ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਦੇ ਮਾਮਲੇ ਵਿਚ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਹ ਧਮਕੀ ਸਰਕਾਰੀ ਈ-ਮੇਲ 'ਤੇ ਭੇਜੇ ਗਏ ਇਕ ਜੀ-ਮੇਲ ਸੰਦੇਸ਼ ਰਾਹੀਂ ਦਿੱਤੀ ਗਈ ਸੀ | ਦੱਸ ਦਈਏ ਕਿ ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਭਾਜਪਾ ਸੂਬਾ ਪ੍ਰਧਾਨ ਸੁਨੀਲ ਜਾਖੜ ਬੰਬ ਨਾਲ ਉਡਾ ਕੇ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ | ਇਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਇਸ ਧਮਕੀ ਦੇ ਸਰੋਤ ਦਾ ਪਤਾ ਲਗਾਉਣ ਵਿਚ ਜੁੱਟ ਗਈਆਂ | ਹਾਲਾਂਕਿ ਪੰਜਾਬ ਸਿਵਲ ਸਕੱਤਰੇਤ ਨੂੰ ਪਹਿਲਾਂ ਵੀ ਕਈ ਵਾਰ ਸਮਾਜ ਵਿਰੋਧੀ ਤੱਤਾਂ ਵਲੋਂ ਬੰਬ ਨਾਲ ਉਡਾਉਣ ਦੀ ਧਮਕੀ ਮਿਲ ਚੁੱਕੀ ਹੈ | ਪਰੰਤੂ ਇਸ ਮਾਮਲੇ ਸਬੰਧੀ ਥਾਣਾ ਸੈਕਟਰ-3 ਦੇ ਮੁਖੀ ਇੰਸਪੈਕਟਰ ਸੰਜੀਵ ਕੁਮਾਰ ਦਾ ਕਹਿਣਾ ਹੈ ਕਿ ਇਸ ਸਾਲ ਪਹਿਲਾਂ ਮਿਲੀਆਂ ਧਮਕੀਆਂ ਦੇ ਸੰਬੰਧ ਵਿਚ ਸ਼ਿਕਾਇਤ ਪ੍ਰਾਪਤ ਨਾ ਹੋਣ ਕਾਰਨ ਚੰਡੀਗੜ੍ਹ ਪੁਲਿਸ ਨੇ ਅਪਰਾਧਿਕ ਮਾਮਲਾ ਦਰਜ ਨਹੀਂ ਕੀਤਾ ਜਾ ਸਕਿਆ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਪੰਜਾਬ ਅਤੇ ਹਰਿਆਣਾ ਸਿਵਲ ਸਕੱਤਰੇਤ ਦੇ ਸੀਨੀਅਰ ਡਾਇਰੈਕਟਰ (ਆਈ.ਟੀ) ਅਨੂਪ ਕੁਮਾਰ ਨੇ ਦੱਸਿਆ ਕਿ ਸਰਕਾਰੀ ਈ-ਮੇਲ 'ਤੇ ਇਕ ਅਣਪਛਾਤੇ ਵਿਅਕਤੀ ਵਲੋਂ 13 ਮਈ 2026 ਨੂੰ ਸਕੱਤਰੇਤ ਦੀ ਇਮਾਰਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭੇਜੀ ਗਈ ਸੀ | ਧਮਕੀ ਭਰੀ ਈ-ਮੇਲ ਮਿਲਣ ਉਪਰੰਤ ਸੁਰੱਖਿਆ ਏਜੰਸੀਆਂ ਨੂੰ ਤੁਰੰਤ ਸੂਚਿਤ ਕਰ ਦਿੱਤਾ ਗਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ | ਹੁਣ ਥਾਣਾ ਸੈਕਟਰ-3 ਚੰਡੀਗੜ੍ਹ ਪੁਲਿਸ ਵਲੋਂ ਇਸ ਮਾਮਲੇ ਵਿਚ ਅਣਪਛਾਤੇ ਵਿਅਕਤੀ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰ ਲਈ ਗਈ ਹੈ |

ਪਿਛਲੀ ਖ਼ਬਰ ਝੋਨੇ ਦੇ ਭਾਅ ਵਿਚ 72 ਰੁਪਏ ਦਾ ਵਾਧਾ ਲੱਖੋਵਾਲ ਤੇ ਕਾਦੀਆਂ ਦੋਵਾਂ ਨੇ ਨਕਾਰਿਆ <br/> ਅਗਲੀ ਖ਼ਬਰ ਝੱਖ਼ੜਾਂ ਕਰਕੇ ਪਾਵਰਕਾਮ ਦਾ ਲਗਾਤਾਰ ਵਧ ਰਿਹਾ ਹੈ ਨੁਕਸਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।