05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸ਼੍ਰੋਮਣੀ ਕਮੇਟੀ ਵਲੋਂ ਪਾਕਿ ਜਥਾ ਭੇਜਣ ਦੇ ਐਲਾਨ 'ਤੇ ਪਾਕਿ ਸਿੱਖਾਂ ਨੇ ਜਤਾਈ ਖ਼ੁਸ਼ੀ

ਅਜੀਤ ਡੈਸਕ 15-05-2026

ਅੰਮਿ੍ਤਸਰ, 14 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਿਛਲੇ ਕਈ ਵਰਿ੍ਹਆਂ ਤੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮੂਲ ਨਾਨਕਸ਼ਾਹੀ ਕਲੰਡਰ ਮੁਤਾਬਕ 16 ਜੂਨ ਨੂੰ ਲਾਹੌਰ ਦੇ ਗੁਰਦੁਆਰਾ ਡੇਰਾ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ | ਸ਼੍ਰੋਮਣੀ ਕਮੇਟੀ ਵਲੋਂ ਸ਼ਹੀਦੀ ਦਿਹਾੜੇ ਮੌਕੇ 10 ਜੂਨ ਨੂੰ ਜਥਾ ਭੇਜਣ ਦੇ ਕੀਤੇ ਐਲਾਨ ਤੋਂ ਬਾਅਦ ਪਾਕਿ ਸਿੱਖ ਆਗੂਆਂ ਤੇ ਹੋਰ ਸਿੱਖਾਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ | ਲਹਿੰਦੇ ਪੰਜਾਬ ਦੇ ਘੱਟ-ਗਿਣਤੀ ਮਾਮਲਿਆਂ ਬਾਰੇ ਸੂਬਾਈ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਪਾਕਿ ਜਥਾ ਭੇਜਣ ਦੇ ਫ਼ੈਸਲੇ ਦਾ ਸਵਾਗਤ ਕੀਤਾ | ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੇ ਵਧੀਕ ਸਕੱਤਰ (ਸ਼ਰਾਈਨਜ਼) ਨਾਸਿਰ ਮੁਸ਼ਤਾਕ ਨੇ 'ਅਜੀਤ' ਨਾਲ ਸ਼ਹੀਦੀ ਦਿਹਾੜੇ ਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਦਾ ਯਾਤਰਾ ਸ਼ਡਿਊਲ ਜਾਰੀ ਕੀਤਾ |

ਪਿਛਲੀ ਖ਼ਬਰ ਯੋਗਰਾਜ ਸਿੰਘ ਦੇ ਵਿਵਾਦਿਤ ਡਾਇਲਾਗ ਮਾਮਲੇ 'ਚ ਐੱਫ. ਆਈ. ਆਰ. ਦਰਜ <br/> ਅਗਲੀ ਖ਼ਬਰ ਗਵਾਦਰ ਯੂਨੀਵਰਸਿਟੀ ਦੇ ਉਪ ਕੁਲਪਤੀ ਤੇ ਪ੍ਰੋ-ਵਾਈਸ ਚਾਂਸਲਰ ਅਗਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।