04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

'ਆਪ' ਸਰਕਾਰ ਐਮ.ਸੀ. ਚੋਣਾਂ ਵਿਚ ਨਾਮਜ਼ਦਗੀਆਂ ਰੋਕਣ ਵਾਸਤੇ ਐਨ.ਓ.ਸੀ. ਨੂੰ ਸਾਧਨ ਵਜੋਂ ਵਰਤ ਰਹੀ-ਅਕਾਲੀ ਦਲ <br/>

ਅਜੀਤ ਡੈਸਕ 15-05-2026

ਚੰਡੀਗੜ੍ਹ, 14 ਮਈ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਨੇ 'ਆਪ' ਸਰਕਾਰ 'ਤੇ ਦੋਸ਼ ਲਾਇਆ ਕਿ ਉਹ ਨਗਰ ਨਿਗਮ/ਨਗਰ ਕੌਂਸਲ ਚੋਣਾਂ ਵਿਚ ਇਤਰਾਜ਼ ਨਹੀਂ ਸਰਟੀਫਿਕੇਟ (ਐਨ.ਓ.ਸੀ.) ਨੂੰ ਵਿਰੋਧੀ ਪਾਰਟੀਆਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਰੋਕਣ ਵਾਸਤੇ ਇਕ ਸਾਧਨ ਵਜੋਂ ਵਰਤ ਰਹੀ ਹੈ ਤੇ ਜੇਕਰ ਸੂਬਾ ਚੋਣ ਕਮਿਸ਼ਨ ਨੇ ਕਾਨੂੰਨ ਮੁਤਾਬਕ ਆਪਣਾ ਫਰਜ਼ ਨਾ ਨਿਭਾਇਆ ਤਾਂ ਪਾਰਟੀ ਇਸ ਦੇ ਦਫਤਰ ਮੂਹਰੇ ਰੋਸ ਧਰਨਾ ਦੇਵੇਗੀ | ਇੱਥੇ ਸੂਬਾ ਚੋਣ ਕਮਿਸ਼ਨ ਨੂੰ ਮੰਗ ਪੱਤਰ ਦੇਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਪਾਰਟੀ ਦੇ ਮੁੱਖ ਬੁਲਾਰੇ ਅਤੇ ਲੀਗਲ ਸੈੱਲ ਦੇ ਚੇਅਰਮੈਨ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਕਾਰਜਕਾਰੀ ਅਫਸਰਾਂ (ਈ.ਓਜ਼) ਨੂੰ ਆਖਿਆ ਜਾ ਰਿਹਾ ਹੈ ਕਿ ਉਹ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਐਨ.ਓ.ਸੀ. ਜਾਰੀ ਨਾ ਕਰਨ | ਉਨ੍ਹਾਂ ਕਿਹਾ ਕਿ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਾਂਗੂ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਆਨੇ ਬਹਾਨੇ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਰੋਕਿਆ ਜਾ ਰਿਹਾ ਹੈ | ਐਡਵੋਕੇਟ ਕਲੇਰ ਨੇ ਕਿਹਾ ਕਿ ਜੇਕਰ ਚੋਣ ਕਮਿਸ਼ਨ ਨੇ ਕਾਨੂੰਨ ਮੁਤਾਬਕ ਕੰਮ ਨਾ ਕੀਤਾ ਤਾਂ ਅਕਾਲੀ ਦਲ ਕਮਿਸ਼ਨ ਦੇ ਦਫਤਰ ਮੂਹਰੇ ਰੋਸ ਧਰਨਾ ਦੇਵੇਗਾ | ਇਸ ਮੌਕੇ ਉਨ੍ਹਾਂ ਨਾਲ ਸ਼ੋ੍ਰਮਣੀ ਅਕਾਲੀ ਦਲ (ਬ) ਦੇ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਚਰਨਜੀਤ ਸਿੰਘ ਵਿਲੀ ਅਤੇ ਹੋਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਭਗਵੰਤ ਮਾਨ ਨੇ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਨਾਲ ਸਰਹੱਦੀ ਸੁਰੱਖਿਆ, ਰਾਹਤ ਕਾਰਜਾਂ ਅਤੇ ਆਪ੍ਰੇਸ਼ਨਲ ਤਿਆਰੀਆਂ ਬਾਰੇ... ਅਗਲੀ ਖ਼ਬਰ ਦੇਸ਼ 'ਚ ਮਾਨਸਿਕ ਤਣਾਅ ਕਾਰਨ 14 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੇ ਕੀਤੀ ਖ਼ੁਦਕੁਸ਼ੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।