04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਭਗਵੰਤ ਮਾਨ ਨੇ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਨਾਲ ਸਰਹੱਦੀ ਸੁਰੱਖਿਆ, ਰਾਹਤ ਕਾਰਜਾਂ ਅਤੇ ਆਪ੍ਰੇਸ਼ਨਲ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ <br/>

ਅਜੀਤ ਡੈਸਕ 15-05-2026

ਚੰਡੀਗੜ੍ਹ, 14 ਮਈ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਲੈਫ਼ਟੀਨੈਂਟਜਨਰਲ ਪੁਸ਼ਪੇਂਦਰਸਿੰਘ ਨਾਲ ਮੁਲਾਕਾਤ ਦੌਰਾਨ ਪੰਜਾਬ ਵਿਚ ਮਜ਼ਬੂਤ ਸਿਵਲ-ਮਿਲਟਰੀ ਤਾਲਮੇਲ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ, ਜਿਸ ਵਿਚਦੋਵੇਂ ਧਿਰਾਂ ਰਣਨੀਤਕਤੌਰ 'ਤੇ ਮਹੱਤਵਪੂਰਨ ਸਰਹੱਦੀ ਸੂਬੇ ਪੰਜਾਬ ਵਿਚ ਸਰਹੱਦੀ ਪ੍ਰਬੰਧਨ, ਅੰਦਰੂਨੀ ਸੁਰੱਖਿਆ, ਰਾਹਤ ਕਾਰਜ ਅਤੇ ਆਪਰੇਸ਼ਨਲਤਿਆਰੀਆਂ ਬਾਰੇ ਤਾਲਮੇਲ ਮਜ਼ਬੂਤ ਕਰਨ 'ਤੇ ਸਹਿਮਤ ਹੋਈਆਂ | ਚੰਡੀਗੜ੍ਹ ਵਿਚ ਹੋਈ ਇਸ ਮੀਟਿੰਗ ਵਿਚ ਸਰਹੱਦੀ ਖੇਤਰਾਂ ਵਿਚ ਚੱਲ ਰਹੇ ਪ੍ਰਾਜੈਕਟਾਂ ਨੂੰ ਤੇਜ਼ ਕਰਨ ਅਤੇ ਉੱਭਰ ਰਹੀਆਂ ਸੁਰੱਖਿਆ ਤੇ ਹੋਰ ਚੁਣੌਤੀਆਂਨਾਲ ਨਜਿੱਠਣ ਲਈ ਤਾਲਮੇਲ ਵਾਲਾ ਢਾਂਚਾ ਵਿਕਸਤ ਕਰਨ 'ਤੇ ਵੀ ਧਿਆਨ ਕੇਂਦਰਿਤ ਕੀਤਾ ਗਿਆ | ਲੈਫ਼ਟੀਨੈਂਟ ਜਨਰਲ ਪੁਸ਼ਪੇਂਦਰ ਸਿੰਘ ਵਲੋਂ ਪੱਛਮੀ ਫ਼ੌਜ ਦੀ ਕਮਾਂਡ ਸੰਭਾਲਣ ਤੋਂ ਬਾਅਦ ਫ਼ੌਜ ਕਮਾਂਡਰ ਅਤੇ ਮੁੱਖ ਮੰਤਰੀ ਵਿਚਕਾਰ ਪਹਿਲੀ ਮੁਲਾਕਾਤ ਦੌਰਾਨ ਕੌਮੀ ਮਹੱਤਵ ਦੇ ਕਈ ਮੁੱਦਿਆਂ 'ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ | ਦੋਵੇਂ ਧਿਰਾਂ ਇਸ ਗੱਲ 'ਤੇ ਸਹਿਮਤ ਹੋਈਆਂ ਕਿ ਸਰਹੱਦੀ ਖੇਤਰਾਂ ਵਿਚ ਚੱਲ ਰਹੇ ਸਾਰੇ ਪ੍ਰਾਜੈਕਟਾਂ ਨੂੰ ਪੂਰਾ ਕਰਨ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇਗੀ | ਮੀਟਿੰਗ ਵਿਚ ਸਰਹੱਦੀ ਮੈਨੇਜਮੈਂਟ, ਅੰਦਰੂਨੀ ਸੁਰੱਖਿਆ, ਯੁਵਾ ਸ਼ਕਤੀਕਰਨ, ਅਗਨੀਵੀਰਾਂਦੇ ਮੁੜ-ਵਸੇਬੇ ਅਤੇ ਆਪਰੇਸ਼ਨਲ ਤਿਆਰੀ ਨਾਲ ਜੁੜੇ ਅਹਿਮ ਜ਼ਮੀਨ ਐਕੁਆਇਰ ਕਰਨ ਦੇ ਮਾਮਲਿਆਂ 'ਤੇ ਵੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਦੌਰਾਨ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਬਿ੍ਗੇਡੀਅਰ ਸਮੀਰ ਠੱਕਰ, ਕਰਨਲ ਜਸਦੀਪ ਸੰਧੂ, ਹੈੱਡਕੁਆਰਟਰਪੱਛਮੀ ਕਮਾਂਡ ਦੇ ਸਿਵਲ ਮਿਲਟਰੀ ਮਾਮਲਿਆਂ ਦੇ ਸਲਾਹਕਾਰ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ |

ਪਿਛਲੀ ਖ਼ਬਰ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਈ.ਡੀ. ਵਲੋਂ ਗਿ੍ਫ਼ਤਾਰੀ ਮਾਮਲਾ ਹਾਈ ਕੋਰਟ 'ਚ ਬਣਿਆ ਸੰਵਿਧਾਨਕ ਬਹਿਸ ਦਾ ਕੇਂਦਰ <br... ਅਗਲੀ ਖ਼ਬਰ 'ਆਪ' ਸਰਕਾਰ ਐਮ.ਸੀ. ਚੋਣਾਂ ਵਿਚ ਨਾਮਜ਼ਦਗੀਆਂ ਰੋਕਣ ਵਾਸਤੇ ਐਨ.ਓ.ਸੀ. ਨੂੰ ਸਾਧਨ ਵਜੋਂ ਵਰਤ ਰਹੀ-ਅਕਾਲੀ ਦਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।