04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਭਾਜਪਾ 'ਚ ਸ਼ਾਮਿਲ ਹੋਣ ਦੀਆਂ ਕਨਸੋਆਂ ਨੇ ਫੜਿਆ ਜ਼ੋਰ <br/>

ਅਜੀਤ ਡੈਸਕ 15-05-2026

ਅੰਮਿ੍ਤਸਰ, 14 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਵਲੋਂ ਮੁਅੱਤਲ ਚੱਲ ਰਹੇ ਅੰਮਿ੍ਤਸਰ ਦੇ ਹਲਕਾ ਉੱਤਰੀ ਤੋਂ ਚਰਚਿਤ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅੱਜ ਇਕ ਸਰਕਾਰੀ ਸਮਾਗਮ ਦੌਰਾਨ ਜਨਤਕ ਮੰਚ 'ਤੇ ਭਾਜਪਾ ਦੇ ਸੀਨੀਅਰ ਆਗੂ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਦੀਆਂ ਸਾਹਮਣੇ ਆਈਆਂ ਤਸਵੀਰਾਂ ਨੇ ਸਿਆਸੀ ਹਲਕਿਆਂ 'ਚ ਨਵੀਂ ਚਰਚਾ ਛੇੜ ਦਿੱਤੀ ਹੈ | ਅੰਮਿ੍ਤਸਰ ਰੇਲਵੇ ਸਟੇਸ਼ਨ ਤੋਂ ਨਿਊ ਜਲਪਾਈਗੁੜੀ ਲਈ 'ਅੰਮਿ੍ਤ ਭਾਰਤ ਐਕਸਪ੍ਰੈੱਸ' ਟ੍ਰੇਨ ਨੂੰ ਹਰੀ ਝੰਡੀ ਦਿਖਾਉਣ ਦੇ ਸਮਾਗਮ ਦੌਰਾਨ ਕੁੰਵਰ ਵਿਜੇ ਪ੍ਰਤਾਪ ਸਿੰਘ ਤੇ ਰਵਨੀਤ ਸਿੰਘ ਬਿੱਟੂ ਮੁੱਖ ਸਟੇਜ ਤੋਂ ਇਲਾਵਾ ਪੱਤਰਕਾਰ ਮਿਲਣੀ ਦੌਰਾਨ ਵੀ ਇਕੱਠੇ ਦਿਖਾਈ ਦਿੱਤੇ | ਇਸ ਸਰਕਾਰੀ ਸਮਾਗਮ 'ਚ ਉਨ੍ਹਾਂ ਦੇ ਨਾਲ ਭਾਜਪਾ ਦੀ ਸੀਨੀਅਰ ਆਗੂ ਲਕਸ਼ਮੀ ਕਾਂਤਾ ਚਾਵਲਾ ਸਮੇਤ ਹੋਰ ਸੀਨੀਅਰ ਆਗੂ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਬਿੱਟੂ ਵਲੋਂ ਇਸ ਮੌਕੇ ਵਿਧਾਇਕ ਦੇ ਜਿਥੇ ਖੁੁੁੱਲ੍ਹ ਕੇ ਕਸੀਦੇ ਪੜ੍ਹੇ ਉਥੇ ਇਸ ਮਿਲਣੀ ਨਾਲ ਪਿਛਲੇ ਸਮੇਂ ਤੋਂ ਚੱਲ ਰਹੀਆਂ ਉਨ੍ਹਾਂ ਕਨਸੋਆ ਨੂੰ ਵੀ ਭਾਰੀ ਬੱਲ ਮਿਲਿਆ ਕਿ ਕੁੰਵਰ ਦੀਆਂ ਭਾਜਪਾ ਨਾਲ ਨਜ਼ਦੀਕੀਆਂ ਹਨ ਤੇ ਭਾਜਪਾ ਉਨ੍ਹਾਂ ਨੂੰ ਆਪਣੇ ਪ੍ਰੋਗਰਾਮਾਂ 'ਚ ਅਹਿਮ ਥਾਂ ਦੇ ਰਹੀ ਹੈ | ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਅੱਜ ਜਿਸ ਅੰਮਿ੍ਤਸਰ ਰੇਲਵੇ ਸਟੇਸ਼ਨ 'ਤੇ ਉਕਤ ਸਮਾਗਮ 'ਚ ਸ਼ਾਮਿਲ ਹੋਣ ਲਈ ਆਏ ਸਨ ਉਹ ਉਨ੍ਹਾਂ ਦੇ ਵਿਧਾਨ ਸਭਾ ਹਲਕੇ ਉੱਤਰੀ ਦੀ ਬਜਾਏ ਹਲਕਾ ਕੇਂਦਰੀ ਨਾਲ ਸਬੰਧਿਤ ਹੈ |

ਪਿਛਲੀ ਖ਼ਬਰ ਨਗਰ ਕੌਂਸਲ ਨਵਾਂਸ਼ਹਿਰ ਦੇ ਕਰਮਚਾਰੀਆਂ ਵਲੋਂ ਹੜਤਾਲ ਜਾਰੀ ਅਗਲੀ ਖ਼ਬਰ ਪਾਕਿ 'ਚ ਫ਼ੌਜੀ ਕਾਫ਼ਲੇ ਨੂੰ ਨਿਸ਼ਾਨਾ ਬਣਾ ਕੇ ਬੰਬ ਧਮਾਕਾ- ਮੇਜਰ ਸਮੇਤ 8 ਫ਼ੌਜੀ ਹਲਾਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।