• ਲੁਧਿਆਣਾ, ਅੰਮਿ੍ਤਸਰ ਅਤੇ ਜਲੰਧਰ 'ਚ 'ਆਪ' ਆਗੂਆਂ ਵਲੋਂ ਜ਼ੋਰਦਾਰ ਪ੍ਰਦਰਸ਼ਨ • ਮੋਦੀ ਸਰਕਾਰ ਦੀਆਂ ਨੀਤੀਆਂ ਖਿਲਾਫ਼ ਕੀਤੀ ਨਾਅਰੇਬਾਜ਼ੀ
ਚੰਡੀਗੜ੍ਹ, 15 ਮਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਨੇ ਲੁਧਿਆਣਾ, ਅੰਮਿ੍ਤਸਰ ਅਤੇ ਜਲੰਧਰ 'ਚ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਦੀਆਂ ਨੀਤੀਆਂ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ | ਇਸ ਮੌਕੇ 'ਆਪ' ਆਗੂਆਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪੰਜ ਰਾਜਾਂ ਦੀਆਂ ਚੋਣਾਂ ਖਤਮ ਹੋਣ ਤੋਂ ਬਾਅਦ ਨਿਰੰਤਰ ਪਹਿਲਾਂ ਗੈਸ ਸਿਲੰਡਰ ਦੀ ਕੀਮਤ ਅਤੇ ਹੁਣ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਗਿਆ ਹੈ ਜਿਸ ਦਾ ਕਿ ਆਮ ਲੋਕਾਂ ਦੀ ਜ਼ਿੰਦਗੀ 'ਤੇ ਆਰਥਿਕ ਬੋਝ ਪਿਆ ਹੈ | ਮੋਦੀ ਸਰਕਾਰ ਦੀ ਵਿਦੇਸ਼ ਨੀਤੀ ਫੇਲ੍ਹ ਸਾਬਤ ਹੋਈ ਹੈ | ਅੰਮਿ੍ਤਸਰ ਵਿਖੇ ਧਰਨੇ ਦÏਰਾਨ ਵਿਧਾਇਕ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਮਹਿੰਗਾਈ ਕਾਰਨ ਪਹਿਲਾਂ ਹੀ ਦੇਸ਼ ਦੀ ਜਨਤਾ ਦਾ ਲੱਕ ਟੁੱਟ ਚੁੱਕਾ ਹੈ ਅਤੇ ਉੱਪਰੋਂ ਤੇਲ ਦੀਆਂ ਕੀਮਤਾਂ ਵਿਚ ਕੀਤੇ ਜਾ ਰਹੇ ਬੇਤਹਾਸ਼ਾ ਵਾਧੇ ਨੇ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਦਾ ਜੀਣਾ ਮੁਹਾਲ ਕਰ ਦਿੱਤਾ ਹੈ | ਲੁਧਿਆਣਾ ਵਿਖੇ ਪ੍ਰਦਰਸ਼ਨ ਨੂੰ ਸੰਬੋਧਿਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਜਤਿੰਦਰ ਖੰਗੂੜਾ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਵਧੀਆਂ ਹੋਈਆਂ ਕੀਮਤਾਂ ਨੂੰ ਤੁਰੰਤ ਵਾਪਸ ਨਾ ਲਿਆ ਗਿਆ, ਤਾਂ ਆਮ ਆਦਮੀ ਪਾਰਟੀ ਵੱਲੋਂ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਜਨਤਾ ਦੇ ਹੱਕਾਂ ਲਈ ਸੜਕਾਂ ਤੋਂ ਲੈ ਕੇ ਸੰਸਦ ਤੱਕ ਆਵਾਜ਼ ਬੁਲੰਦ ਕੀਤੀ ਜਾਵੇਗੀ | ਜਲੰਧਰ ਵਿਖੇ ਦੇ ਜ਼ਿਲ੍ਹਾ ਪ੍ਰਧਾਨ ਅੰਮਿ੍ਤਪਾਲ ਸਿੰਘ ਨੇ ਕਿਹਾ ਕਿ ਭਾਜਪਾ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਆਮ ਲੋਕ ਮਹਿੰਗਾਈ ਦੀ ਮਾਰ ਹੇਠ ਪੀਸ ਰਹੇ ਹਨ | ਪੈਟਰੋਲ ਅਤੇ ਡੀਜ਼ਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਨੇ ਆਮ ਆਦਮੀ ਦਾ ਘਰੇਲੂ ਬਜਟ ਪੂਰੀ ਤਰ੍ਹਾਂ ਖ਼ਰਾਬ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਈਾਧਨ ਦੀਆਂ ਕੀਮਤਾਂ ਵਧਣ ਨਾਲ ਹਰ ਵਰਗ ਪ੍ਰਭਾਵਿਤ ਹੋ ਰਿਹਾ ਹੈ ਅਤੇ ਇਸ ਦਾ ਸਿੱਧਾ ਅਸਰ ਰੋਜ਼ਮਰ੍ਹਾ ਦੀਆਂ ਜ਼ਰੂਰੀ ਵਸਤਾਂ 'ਤੇ ਵੀ ਪੈ ਰਿਹਾ ਹੈ |
ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਵਿਰੁੱਧ 'ਆਪ' ਦਾ ਹੱਲਾ ਬੋਲ <br/>
ਅਜੀਤ ਡੈਸਕ
16-05-2026