28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਭਾਜਪਾ ਤੇਲ ਦੀਆਂ ਕੀਮਤਾਂ ਵਧਾ ਕੇ ਲੋਕਾਂ ਨੂੰ ਲੁੱਟ ਰਹੀ ਹੈ-ਅਮਨ ਅਰੋੜਾ <br/>

ਅਜੀਤ ਡੈਸਕ 16-05-2026
ਚੰਡੀਗੜ੍ਹ 15 ਮਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਤੇਲ ਦੀਆਂ ਕੀਮਤਾਂ ਵਿਚ ਵਾਧੇ ਅਤੇ ਮਹਿੰਗਾਈ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ | ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਮੁੱਠੀ ਭਰ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਂਦੇ ਹੋਏ ਆਮ ਲੋਕਾਂ, ਕਿਸਾਨਾਂ ਅਤੇ ਛੋਟੇ ਕਾਰੋਬਾਰੀਆਂ ਨੂੰ ਆਰਥਿਕ ਤੰਗੀ ਵਿਚ ਧੱਕ ਦਿੱਤਾ ਹੈ | ਪੰਜਾਬ ਭਵਨ ਵਿਖੇ ਪੈੱ੍ਰਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ 12 ਸਾਲ ਪਹਿਲਾਂ ਸੱਤਾ ਵਿਚ ਆਉਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਵੱਲੋਂ ਕੀਤੇ ਗਏ ਵੱਡੇ-ਵੱਡੇ ਵਾਅਦਿਆਂ ਦੇ ਬਾਵਜੂਦ ਅੱਜ ਪੂਰਾ ਦੇਸ਼ ਵਧਦੀ ਮਹਿੰਗਾਈ ਕਾਰਨ ਪੈਦਾ ਹੋਈਆਂ ਮੁਸ਼ਕਿਲਾਂ ਦਾ ਸਾਹਮਣਾ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਤੇਲ ਦੀਆਂ ਕੀਮਤਾਂ ਵਧਾ ਕੇ ਅਤੇ ਮਹਿੰਗਾਈ ਨਾਲ ਆਮ ਲੋਕਾਂ, ਕਿਸਾਨਾਂ ਅਤੇ ਛੋਟੇ ਕਾਰੋਬਾਰੀਆਂ 'ਤੇ ਇਕ ਵਾਰ ਫਿਰ ਬੋਝ ਪਾ ਦਿੱਤਾ ਹੈ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮਹਿੰਗਾਈ ਇਸੇ ਤਰ੍ਹਾਂ ਆਮ ਲੋਕਾਂ ਦਾ ਦਮ ਘੁੱਟਦੀ ਰਹੀ, ਤਾਂ ਜਨਤਾ ਦਾ ਗ਼ੁੱਸਾ ਸੜਕਾਂ 'ਤੇ ਨਿਕਲ ਸਕਦਾ ਹੈ |

ਪਿਛਲੀ ਖ਼ਬਰ ਬੋਰਡ ਵਲੋਂ 10ਵੀਂ ਤੇ 12ਵੀਂ ਸ਼੍ਰੇਣੀ ਦੀਆਂ ਰੀ-ਚੈਕਿੰਗ/ਰੀ-ਵੈਲੂਏਸ਼ਨ ਲਈ ਫ਼ਾਰਮ ਭਰਨ ਦੀ ਆਖਰੀ ਤਰੀਕ 30 ਮਈ ਅਗਲੀ ਖ਼ਬਰ ਹਲਕਾ ਘਨੌਰ 'ਚ ਕਾਂਗਰਸ ਨੂੰ ਝਟਕਾ ਅਜਰਾਵਰ ਦੇ 2 ਦਰਜਨ ਪਰਿਵਾਰ ਵਿਕਾਸ ਸ਼ਰਮਾ ਦੀ ਅਗਵਾਈ 'ਚ ਭਾਜਪਾ 'ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।