28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਅੰਮਿ੍ਤਸਰ ਹਵਾਈ ਅੱਡੇ 'ਤੇ ਕਸਟਮ ਵਿਭਾਗ ਨੇ 2.58 ਕਰੋੜ ਦਾ ਸੋਨਾ ਕੀਤਾ ਜ਼ਬਤ <br/>

ਅਜੀਤ ਡੈਸਕ 16-05-2026
ਅੰਮਿ੍ਤਸਰ/ਰਾਜਾਸਾਂਸੀ, 15 ਮਈ (ਰਾਜੇਸ਼ ਕੁਮਾਰ ਸ਼ਰਮਾ, ਹਰਦੀਪ ਸਿੰਘ ਖੀਵਾ)-ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਇਕ ਯਾਤਰੀ ਕੋਲੋਂ ਸੋਨਾ ਜ਼ਬਤ ਕੀਤਾ ਹੈ | ਜਾਣਕਾਰੀ ਮੁਤਾਬਕ ਅੰਮਿ੍ਤਸਰ ਤੋਂ ਮਲੇਸ਼ੀਆ ਏਅਰ ਲਾਈਨਜ਼ ਦੀ ਉਡਾਣ ਨੰਬਰ-ਐਮ. ਐੱਚ-119 'ਤੇ ਕੁਆਲਾਲੰਪੁਰ ਜਾ ਰਹੇ ਇਕ ਯਾਤਰੀ ਨੂੰ ਸ਼ੱਕ ਹੋਣ 'ਤੇ ਰੋਕਿਆ ਗਿਆ | ਨਿੱਜੀ ਤਲਾਸ਼ੀ ਅਤੇ ਸਾਮਾਨ ਦੀ ਜਾਂਚ ਦੌਰਾਨ ਕਸਟਮ ਅਧਿਕਾਰੀਆਂ ਨੇ ਉਸ ਕੋਲੋਂ 1,676 ਗ੍ਰਾਮ ਵਜਨੀ 24 ਕੈਰੇਟ ਸੋਨਾ ਜ਼ਬਤ ਕੀਤਾ, ਜੋ ਕਿ ਕੜਾ ਅਤੇ ਬਿਸਕੁਟ ਦੇ ਰੂਪ 'ਚ ਛੁਪਾਇਆ ਗਿਆ ਸੀ | ਸੋਨੇ ਦੀ ਬਾਜ਼ਾਰੀ ਕੀਮਤ 2.58 ਕਰੋੜ ਰੁਪਏ ਦੀ ਦੱਸੀ ਗਈ ਹੈ | ਫਿਲਹਾਲ ਅਧਿਕਾਰੀਆਂ ਵਲੋਂ ਯਾਤਰੀ ਖ਼ਿਲਾਫ਼ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਮੈਡੀਕਲ ਸਟ੍ਰੀਮ 'ਚ ਅਕਾਲ ਅਕੈਡਮੀਆਂ ਦੇ ਵਿਦਿਆਰਥੀਆਂ ਨੇ ਰਚਿਆ ਇਤਿਹਾਸ <br/> ਅਗਲੀ ਖ਼ਬਰ ਰਾਸਾ ਪੰਜਾਬ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਤੇ ਸਰਕਾਰ ਖ਼ਿਲਾਫ਼ ਖੋਲਿ੍ਹਆ ਮੋਰਚਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।