28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਮੈਡੀਕਲ ਸਟ੍ਰੀਮ 'ਚ ਅਕਾਲ ਅਕੈਡਮੀਆਂ ਦੇ ਵਿਦਿਆਰਥੀਆਂ ਨੇ ਰਚਿਆ ਇਤਿਹਾਸ <br/>

ਅਜੀਤ ਡੈਸਕ 16-05-2026
ਸੂਬਾ ਪੱਧਰ 'ਤੇ ਪਹਿਲਾ ਤੇ ਕੌਮੀ ਪੱਧਰ 'ਤੇ ਚÏਥਾ ਸਥਾਨ ਹਾਸਲ
ਸੰਗਰੂਰ, 15 ਮਈ (ਫੁੱਲ)-ਕਲਗੀਧਰ ਟਰੱਸਟ ਬੜੂ ਸਾਹਿਬ ਅਧੀਨ ਚੱਲ ਰਹੀਆਂ ਅਕਾਲ ਅਕੈਡਮੀਆਂ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ. ਬਾਰ੍ਹਵੀਂ ਜਮਾਤ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੈਡੀਕਲ ਸਟ੍ਰੀਮ ਵਿਚ ਨਵੇਂ ਕੀਰਤੀਮਾਨ ਸਥਾਪਿਤ ਕੀਤੇ ਹਨ | ਅਕਾਲ ਅਕੈਡਮੀ ਦਦੇਹਰ ਸਾਹਿਬ ਦੇ ਵਿਦਿਆਰਥੀ ਗੁਰਬੀਰ ਸਿੰਘ ਨੇ ਮੈਡੀਕਲ ਸਟ੍ਰੀਮ ਵਿਚ 98.4% ਅੰਕ ਪ੍ਰਾਪਤ ਕੀਤੇ, ਜਦਕਿ ਅਕਾਲ ਅਕੈਡਮੀ ਰੀਠਖੇੜੀ ਦੀ ਵਿਦਿਆਰਥਣ ਜਸ਼ਨਦੀਪ ਕÏਰ ਨੇ ਵੀ ਮੈਡੀਕਲ ਸਟ੍ਰੀਮ ਵਿਚ 98.4% ਅੰਕ ਹਾਸਲ ਕਰਕੇ ਸੂਬਾ ਪੱਧਰ 'ਤੇ ਪਹਿਲਾ ਅਤੇ ਕੌਮੀ ਪੱਧਰ 'ਤੇ ਚÏਥਾ ਸਥਾਨ ਹਾਸਲ ਕਰਕੇ ਅਕਾਲ ਅਕੈਡਮੀਆਂ ਅਤੇ ਆਪਣੇ ਮਾਪਿਆਂ ਦਾ ਨਾਂਅ ਰÏਸ਼ਨ ਕੀਤਾ ਹੈ | ਖਾਸ ਗੱਲ ਇਹ ਹੈ ਕਿ ਜਸ਼ਨਦੀਪ ਕÏਰ ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਚਲਾਈ ਜਾ ਰਹੀ ਮਾਤਾ ਭੋਲੀ ਸਕੀਮ ਅਧੀਨ ਸਿੱਖਿਆ ਪ੍ਰਾਪਤ ਕਰ ਰਹੀ ਹੈ ਅਤੇ ਈ.ਟੀ.ਐੱਸ. ਪ੍ਰੋਜੈਕਟ ਰਾਹੀਂ ਸਪਾਂਸਰਡ ਵਿਦਿਆਰਥਣ ਹੈ | ਅਕੈਡਮੀਆਂ ਦੇ ਪਿ੍ੰਸੀਪਲਾਂ ਅਤੇ ਅਧਿਆਪਕਾਂ ਨੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਸਫਲਤਾ 'ਤੇ ਖੁਸ਼ੀ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਇਹ ਪ੍ਰਾਪਤੀਆਂ ਪਦਮ ਸ਼੍ਰੀ, ਸ਼੍ਰੋਮਣੀ ਪੰਥ ਰਤਨ, ਵਿਦਿਆ ਮਾਰਤੰਡ ਸੰਤ ਬਾਬਾ ਇਕਬਾਲ ਸਿੰਘ ਜੀ ਦੇ ਵਿਦਿਆ ਪ੍ਰਤੀ ਮਹਾਨ ਸੁਪਨੇ ਅਤੇ ਦੂਰਦਰਸ਼ੀ ਸੋਚ ਦਾ ਜੀਵੰਤ ਪ੍ਰਮਾਣ ਹਨ |

ਪਿਛਲੀ ਖ਼ਬਰ ਸੁਰਜੀਤ ਸਿੰਘ ਰੱਖੜਾ ਦੇ 'ਆਪ' 'ਚ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਮਿਲੇਗਾ ਵੱਡਾ ਹੁਲਾਰਾ <br/> ਅਗਲੀ ਖ਼ਬਰ ਅੰਮਿ੍ਤਸਰ ਹਵਾਈ ਅੱਡੇ 'ਤੇ ਕਸਟਮ ਵਿਭਾਗ ਨੇ 2.58 ਕਰੋੜ ਦਾ ਸੋਨਾ ਕੀਤਾ ਜ਼ਬਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।