17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਰਾਮਾਂ ਪੁਲਿਸ ਵਲੋਂ ਭਾਜਪਾ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਰੋਕਿਆ-ਸਥਿਤੀ ਤਣਾਅਪੂਰਨ <br/>

ਅਜੀਤ ਡੈਸਕ 16-05-2026
ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਰੋਕਣਾ ਲੋਕਤੰਤਰ 'ਤੇ ਹਮਲਾ-ਪਰਮਪਾਲ ਕੌਰ ਮਲੂਕਾ
ਰਾਮਾਂ ਮੰਡੀ (ਬਠਿੰਡਾ), 15 ਮਈ (ਤਰਸੇਮ ਸਿੰਗਲਾ)-ਅੱਜ ਰਾਮਾਂ ਮੰਡੀ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਮਾਹੌਲ ਉਸ ਸਮੇਂ ਤਣਾਅ-ਪੂਰਨ ਹੋ ਗਿਆ, ਜਦੋਂ ਪੁਲਿਸ ਨੇ ਭਾਜਪਾ ਉਮੀਦਵਾਰਾਂ ਨੂੰ ਨਗਰ ਕੌਂਸਲ ਦਫ਼ਤਰ ਤੋਂ 100 ਮੀਟਰ ਦੂਰ ਜ਼ਬਰਦਸਤੀ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਰੋਕ ਦਿੱਤਾ ਅਤੇ ਅੱਗੇ ਨਹੀਂ ਜਾਣ ਦਿੱਤਾ, ਜਿਸ ਦੇ ਰੋਸ ਵਜੋਂ ਭਾਜਪਾ ਵਰਕਰਾਂ ਨੇ ਪੰਜਾਬ ਪੁਲਿਸ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ | ਜਿਵੇਂ ਹੀ ਵਰਕਰਾਂ ਵਿਚ ਰੋਸ ਵਧਦਾ ਗਿਆ, ਜ਼ਿਲ੍ਹਾ ਦਿਹਾਤੀ ਬਠਿੰਡਾ ਤੋਂ ਪਾਰਟੀ ਦੀ ਟੀਮ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਨਗਰ ਕੌਂਸਲ ਦਫ਼ਤਰ ਰਾਮਾਂ ਪਹੁੰਚੀ | ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਦੇ ਦਬਾਅ ਹੇਠ ਪੁਲਿਸ ਪ੍ਰਸ਼ਾਸਨ ਨੇ ਪਾਰਟੀ ਉਮੀਦਵਾਰਾਂ ਅਤੇ ਵਰਕਰਾਂ ਨੂੰ ਦਫ਼ਤਰ ਵਿਚ ਦਾਖਲ ਹੋਣ ਤੋਂ ਰੋਕਿਆ | ਭਾਜਪਾ ਆਗੂ ਪਰਮਪਾਲ ਕੌਰ ਮਲੂਕਾ ਨੇ ਪ੍ਰਸ਼ਾਸਨ ਅਤੇ ਸਰਕਾਰ ਵਿਰੁੱਧ ਗੁੱਸਾ ਪ੍ਰਗਟ ਕਰਦਿਆਂ ਕਿਹਾ ਕਿ ਇਹ ਲੋਕਤੰਤਰ ਦਾ ਸ਼ਰ੍ਹੇਆਮ ਕਤਲ ਹੈ | ਉਨ੍ਹਾਂ ਕਿਹਾ ਕਿ ਜਦੋਂ ਕਿਸੇ ਸਰਕਾਰ ਨੂੰ ਆਪਣੀ ਹਾਰ ਸਾਫ਼ ਦਿਖਾਈ ਦਿੰਦੀ ਹੈ ਅਤੇ ਜਨਤਾ ਗੁੱਸੇ ਵਿਚ ਆ ਜਾਂਦੀ ਹੈ, ਤਾਂ ਉਹ ਵਿਰੋਧੀ ਧਿਰ ਨੂੰ ਦਬਾਉਣ ਲਈ ਅਜਿਹੇ ਗੈਰ-ਲੋਕਤੰਤਰੀ ਹੱਥਕੰਡੇ ਅਪਣਾਉਂਦੀ ਹੈ | ਉਨ੍ਹਾਂ ਕਿਹਾ ਕਿ ਭਾਜਪਾ ਕੋਲ ਚੋਣਾਂ ਲੜਨ ਅਤੇ ਆਪਣੇ ਉਮੀਦਵਾਰਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦਾ ਪੂਰਾ ਸੰਵਿਧਾਨਕ ਅਤੇ ਜਮਹੂਰੀ ਅਧਿਕਾਰ ਹੈ | ਪੁਲਿਸ ਦੀ ਸਖ਼ਤੀ ਕਾਰਨ ਭਾਜਪਾ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਕੀਤੇ ਬਿਨ੍ਹਾਂ ਵਾਪਸ ਜਾਣ ਲਈ ਮਜਬੂਰ ਹੋਣਾ ਪਿਆ | ਇਸ ਮੌਕੇ ਪਰਮਪਾਲ ਕੌਰ ਮਲੂਕਾ, ਤੇਲੂ ਰਾਮ ਬਾਂਸਲ ਨੌਰੰਗ, ਰਾਕੇਸ਼ ਮਹਾਜਨ, ਸੁਭਾਸ਼ ਚੰਦ ਗਿਆਨਾ, ਨਿਰਮਲ ਸ਼ਰਮਾ, ਕਮਲ ਅਤੇ ਹੋਰ ਵਰਕਰ ਮੌਜੂਦ ਸਨ¢

ਪਿਛਲੀ ਖ਼ਬਰ ਕੋਟਕਪੂਰਾ 'ਚ ਨਾਮਜ਼ਦਗੀ ਪੱਤਰ ਭਰਨ ਸਮੇਂ 'ਆਪ' ਅਤੇ ਕਾਂਗਰਸੀ ਵਰਕਰਾਂ ਵਿਚਕਾਰ ਤਕਰਾਰ <br/> ਅਗਲੀ ਖ਼ਬਰ ਮਲੇਰਕੋਟਲਾ ਵਿਖੇ ਡਰੇਨ 'ਤੇ ਜ਼ੋਰਦਾਰ ਧਮਾਕਾ-1 ਮੱਝ ਜ਼ਖ਼ਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।