15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਦੀ ਸੁਰੱਖਿਆ ਦੀ ਮੰਗ 'ਤੇ ਸਰਕਾਰ ਤੋਂ ਜਵਾਬ ਤਲਬ <br/>

ਅਜੀਤ ਡੈਸਕ 16-05-2026
ਚੰਡੀਗੜ੍ਹ, 15 ਮਈ (ਸੰਦੀਪ ਕੁਮਾਰ ਮਾਹਨਾ) – ਆਮ ਆਦਮੀ ਪਾਰਟੀ (ਆਪ) ਛੱਡ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) 'ਚ ਸ਼ਾਮਿਲ ਹੋਏ ਟ੍ਰਾਈਡੈਂਟ ਲਿਮਟਿਡ ਦੇ ਚੇਅਰਮੈਨ ਅਤੇ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਜਾਰੀ ਹੈ | ਸ਼ੁੱਕਰਵਾਰ ਨੂੰ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਹੁਕਮ ਦਿੱਤਾ ਕਿ ਉਹ ਯਕੀਨੀ ਬਣਾਏ ਕਿ ਰਾਜਿੰਦਰ ਗੁਪਤਾ ਤੇ ਉਨ੍ਹਾਂ ਦੇ ਪਰਿਵਾਰ ਨੂੰ ਮਾਮਲੇ ਦੀ ਅਗਲੀ ਸੁਣਵਾਈ ਤੱਕ ਪੰਜਾਬ 'ਚ ਰਹਿੰਦਿਆਂ ਕਿਸੇ ਵੀ ਤਰ੍ਹਾਂ ਦਾ ਕੋਈ ਨੁਕਸਾਨ ਨਾ ਪਹੁੰਚੇ | ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 22 ਮਈ ਲਈ ਨਿਰਧਾਰਿਤ ਕੀਤੀ ਹੈ | ਰਾਜਿੰਦਰ ਗੁਪਤਾ ਨੇ ਆਪਣੀ ਪਟੀਸ਼ਨ ਵਿਚ ਸੁਰੱਖਿਆ ਵਾਪਸੀ ਦੇ ਹੁਕਮਾਂ ਨੂੰ ਰੱਦ ਕਰਨ ਤੇ ਪਿਛਲੀ ਸੁਰੱਖਿਆ ਨੂੰ ਬਹਾਲ ਕਰਨ ਦੀ ਮੰਗ ਕੀਤੀ ਹੈ | ਗੁਪਤਾ ਨੇ ਕਿਹਾ ਕਿ ਉਨ੍ਹਾਂ ਨੂੰ ਲੰਬੇ ਸਮੇਂ ਤੋਂ ਖ਼ਤਰੇ ਦੇ ਮੁਲਾਂਕਣ ਦੇ ਆਧਾਰ 'ਤੇ ਪੰਜਾਬ ਪੁਲਿਸ ਦੀ ਸੁਰੱਖਿਆ ਪ੍ਰਦਾਨ ਕੀਤੀ ਗਈ ਸੀ |

ਪਿਛਲੀ ਖ਼ਬਰ ਸਿਰਸਾ ਤੋਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਲਈ ਵਿਸ਼ੇਸ਼ ਰੇਲ ਗੱਡੀ ਨੂੰ ਮੁੱਖ ਮੰਤਰੀ ਨੇ ਹਰੀ ਝੰਡੀ ਦਿਖਾ ਕ... ਅਗਲੀ ਖ਼ਬਰ ਕਾਂਗਰਸ ਪਰਿਵਾਰ ਵਿਚ ਹੋਇਆ ਵਾਧਾ, ਅਕਾਲੀ ਦਲ ਨੂੰ ਲੱਗਾ ਝਟਕਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।