15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਯੋਗਰਾਜ ਸਿੰਘ ਖ਼ਿਲਾਫ਼ ਦਰਜ ਐਫ.ਆਈ.ਆਰ. ਸੰਬੰਧੀ ਚੰਡੀਗੜ੍ਹ ਪੁਲਿਸ ਦਾ ਕਾਰਨਾਮਾ <br/>

ਅਜੀਤ ਡੈਸਕ 16-05-2026

ਮਹਿਲਾ ਕਮਿਸ਼ਨ ਦੇ ਦਫ਼ਤਰ ਦਾ ਪਤਾ ਹੀ ਯੋਗਰਾਜ ਸਿੰਘ ਦੇ ਪਤੇ ਵਜੋਂ ਲਿਖਿਆ
ਚੰਡੀਗੜ੍ਹ, 15 ਮਈ (ਕਪਿਲ ਵਧਵਾ)-ਪੰਜਾਬੀ ਅਦਾਕਾਰ ਅਤੇ ਸਾਬਕਾ ਕਿ੍ਕਟਰ ਯੋਗਰਾਜ ਸਿੰਘ ਖ਼ਿਲਾਫ਼ ਥਾਣਾ ਸੈਕਟਰ-36 ਚੰਡੀਗੜ੍ਹ ਵਿਖੇ ਦਰਜ ਕੀਤੀ ਗਈ ਐੱਫ.ਆਈ.ਆਰ. ਵਿਚ ਚੰਡੀਗੜ੍ਹ ਪੁਲਿਸ ਵਲੋਂ ਲਾਪਰਵਾਹੀ ਸਾਹਮਣੇ ਆਈ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਐਫ.ਆਈ.ਆਰ ਵਿਚ ਯੋਗਰਾਜ ਸਿੰਘ ਦਾ ਪਤਾ ਪੀ. ਐਸ. ਡਬਲਯੂ. ਸੀ. ਐਸ. ਸੀ. ਓ. ਨੰਬਰ-5 ਸੈਕਟਰ-55 ਫੇਜ਼-1 ਮੋਹਾਲੀ ਦਰਜ ਕੀਤਾ ਗਿਆ ਹੈ, ਜਦਕਿ ਇਹ ਪਤਾ ਦਰਅਸਲ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਫ਼ਤਰ ਨਾਲ ਸੰਬੰਧਿਤ ਦੱਸਿਆ ਜਾ ਰਿਹਾ ਹੈ | ਸੂਤਰਾਂ ਅਨੁਸਾਰ ਇਹ ਚੂਕ ਉਸ ਸਮੇਂ ਹੋਈ ਜਦੋਂ ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਵਿਵਾਦਿਤ ਬਿਆਨ ਮਾਮਲੇ ਵਿਚ ਸਖ਼ਤ ਰੁਖ ਅਪਣਾਇਆ ਗਿਆ ਸੀ ਅਤੇ ਚੰਡੀਗੜ੍ਹ ਪੁਲਿਸ ਨੇ ਪਹਿਲਾਂ ਕਾਰਵਾਈ ਕਰਨ ਦੀ ਦੌੜ ਵਿਚ ਐਫ.ਆਈ.ਆਰ. ਦਰਜ ਕਰ ਲਈ | ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਮਾਮਲੇ ਵਿਚ ਤੁਰੰਤ ਕਾਰਵਾਈ ਦਿਖਾਉਣ ਦੇ ਚੱਕਰ ਵਿਚ ਬਿਨਾਂ ਤਸਦੀਕ ਪਤੇ ਦੀ ਐਂਟਰੀ ਕਰ ਦਿੱਤੀ | ਜ਼ਿਕਰਯੋਗ ਹੈ ਕਿ ਇਹ ਮਾਮਲਾ ਯੋਗਰਾਜ ਸਿੰਘ ਵਲੋਂ ਇਕ ਵੈੱਬ-ਸੀਰੀਜ਼ ਦੌਰਾਨ ਔਰਤਾਂ ਸਬੰਧੀ ਕੀਤੀ ਗਈ ਵਿਵਾਦਿਤ ਟਿੱਪਣੀ ਤੋਂ ਬਾਅਦ ਚਰਚਾ ਵਿਚ ਆਇਆ ਸੀ | ਸ਼ਿਕਾਇਤਕਰਤਾ ਐਡਵੋਕੇਟ ਉਜਵਲ ਭਸੀਨ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਵਲੋਂ ਕੇਸ ਦਰਜ ਕੀਤਾ ਗਿਆ ਸੀ |

ਪਿਛਲੀ ਖ਼ਬਰ ਜਲੰਧਰ ਬੀ.ਐਸ.ਐਫ. ਚੌਕ ਧਮਾਕੇ ਮਾਮਲੇ 'ਚ ਦੋਵੇਂ ਮੁਲਜ਼ਮ 7 ਦਿਨਾ ਦੇ ਰਿਮਾਂਡ 'ਤੇ ਅਗਲੀ ਖ਼ਬਰ ਸਿਰਸਾ ਤੋਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਲਈ ਵਿਸ਼ੇਸ਼ ਰੇਲ ਗੱਡੀ ਨੂੰ ਮੁੱਖ ਮੰਤਰੀ ਨੇ ਹਰੀ ਝੰਡੀ ਦਿਖਾ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।