15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਕੀ ਕੂੜੇ ਦੇ ਢੇਰਾਂ ਵਿਚਕਾਰ ਹੋਣਗੀਆਂ ਨਗਰ ਨਿਗਮ ਤੇ ਕੌਂਸਲ ਚੋਣਾਂ? <br/>

ਅਜੀਤ ਡੈਸਕ 16-05-2026
ਚੰਡੀਗੜ੍ਹ, 15 ਮਈ (ਸੁਖਵਿੰਦਰ ਸਿੰਘ ਸ਼ਾਨ)- ਪੰਜਾਬ ਵਿਚ ਹੋਣ ਜਾ ਰਹੀਆਂ ਸ਼ਹਿਰੀ ਸਥਾਨਕ ਸਰਕਾਰਾਂ ਦੀਆਂ ਚੋਣਾਂ ਕੂੜੇ ਦੇ ਢੇਰਾਂ ਵਿਚਕਾਰ ਹੋਣਗੀਆਂ | ਸੂਬੇ ਦੇ ਸਮੁੱਚੇ ਸ਼ਹਿਰਾਂ ਅਤੇ ਸ਼ਹਿਰੀ ਕਸਬਿਆਂ ਦੇ ਬਾਜ਼ਾਰਾਂ ਵਿਚਲੀਆਂ ਸੜਕਾਂ ਅਤੇ ਗਲੀਆਂ ਵਿਚ ਕੂੜੇ ਦੇ ਢੇਰ ਲੱਗੇ ਹੋਏ ਹਨ ਅਤੇ ਨਾਲੀਆਂ ਗੰਦੇ ਪਾਣੀ ਨਾਲ ਭਰੀਆਂ ਪਈਆਂ ਹਨ | ਪੰਜਾਬ ਵਿਚ ਸਾਫ਼ ਸਫ਼ਾਈ ਦੇ ਮੰਦੜੇ ਹਾਲ ਦਾ ਕਾਰਨ ਕੱਚੇ ਸਫ਼ਾਈ ਮੁਲਾਜ਼ਮਾਂ ਦੀ ਹੜਤਾਲ, ਜੋ ਕਿ ਮਗਰਲੀ 6 ਤਰੀਕ ਤੋਂ ਜਾਰੀ ਹੈ | ਕੱਚੇ ਸਫ਼ਾਈ ਮੁਲਾਜ਼ਮਾਂ ਦੀ ਮੰਗ ਹੈ ਕਿ ਪੰਜਾਬ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ (ਰੈਗੂਲਰ) ਕਰੇ | ਸਫ਼ਾਈ ਮੁਲਾਜ਼ਮ ਯੂਨੀਅਨ ਦੇ ਜਨਰਲ ਸਕੱਤਰ ਪਰਵਿੰਦਰ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਇਕੋ ਇਕ ਮੰਗ ਹੈ ਕਿ ਸਮੁੱਚੇ ਪੰਜਾਬ ਦੀਆਂ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਅਧੀਨ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ | ਉਨ੍ਹਾਂ ਦੱਸਿਆ ਕਿ ਅੱਜ ਵੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਬੈਠਕ ਹੋਈ ਹੈ, ਪਰ ਕੇਵਲ ਬੈਠਕਾਂ ਦਾ ਦੌਰ ਹੀ ਚੱਲ ਰਿਹਾ ਹੈ | ਕੱਚੇ ਮੁਲਾਜ਼ਮਾਂ ਦੀਆਂ ਮੰਗ ਦਾ ਕੋਈ ਹੱਲ ਨਹੀਂ ਨਿਕਲ ਰਿਹਾ | ਉਧਰ ਸਰਕਾਰ ਦਾ ਕਹਿਣਾ ਹੈ ਕਿ ਪੰਜਾਬ ਵਿਚ ਸਥਾਨਕ ਸਰਕਾਰਾਂ ਦੀਆਂ ਚੋਣਾਂ ਹੋ ਰਹੀਆਂ ਹਨ | ਇਸ ਸਥਿਤੀ ਵਿਚ ਸਰਕਾਰ ਕੋਈ ਮੁਲਾਜ਼ਮ ਹਿਤੈਸ਼ੀ ਫ਼ੈਸਲਾ ਨਹੀਂ ਕਰ ਸਕਦੀ |

ਪਿਛਲੀ ਖ਼ਬਰ ਸਫ਼ਾਈ ਕਰਮਚਾਰੀਆਂ ਦੀ ਸਰਕਾਰ ਨਾਲ ਗੱਲਬਾਤ ਰਹੀ ਬੇਸਿੱਟਾ-ਨੌਵੇਂ ਦਿਨ ਵੀ ਜਾਰੀ ਰਹੀ ਹੜਤਾਲ <br/> ਅਗਲੀ ਖ਼ਬਰ ਸੀ.ਬੀ.ਆਈ. ਦੇ ਬਿਆਨ 'ਚ ਵਿਰੋਧਾਭਾਸ, ਰਿਸ਼ਵਤਖੋਰੀ ਦੀ ਮੰਗ ਨੂੰ ਓ.ਪੀ.ਰਾਣਾ ਨੇ ਨਹੀਂ ਸਗੋਂ ਨਿੱਜੀ ਵਿਅਕਤੀਆਂ ਨੇ ਰੱਖ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।