15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸਫ਼ਾਈ ਕਰਮਚਾਰੀਆਂ ਦੀ ਸਰਕਾਰ ਨਾਲ ਗੱਲਬਾਤ ਰਹੀ ਬੇਸਿੱਟਾ-ਨੌਵੇਂ ਦਿਨ ਵੀ ਜਾਰੀ ਰਹੀ ਹੜਤਾਲ <br/>

ਅਜੀਤ ਡੈਸਕ 16-05-2026
• ਹੱਕ ਮਿਲੇਗਾ ਤਾਂ ਕੰਮ ਕਰਾਂਗੇ, ਨਹੀਂ ਤਾਂ ਚੱਕਾ ਜਾਮ ਕਰਾਂਗੇ' ਦੇ ਨਾਅਰੇ ਲਗਾਏ • ਜ਼ੀਰਕਪੁਰ 'ਚ ਕੱਢਿਆ ਰੋਸ ਮਾਰਚ
ਜ਼ੀਰਕਪੁਰ, 15 ਮਈ (ਮਨਿੰਦਰ ਸਿੰਘ)- ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ ਦੇ ਨਗਰ ਨਿਗਮਾਂ ਤੇ ਨਗਰ ਕੌਂਸਲਾਂ ਦੇ ਸਫ਼ਾਈ ਕਰਮਚਾਰੀ 6 ਮਈ ਤੋਂ ਹੜਤਾਲ ਕਰ ਧਰਨੇ 'ਤੇ ਬੈਠੇ ਹਨ | ਸ਼ੁੱਕਰਵਾਰ ਨੂੰ ਹੜਤਾਲ ਦੇ 9ਵੇਂ ਦਿਨ ਸਫ਼ਾਈ ਕਰਮਚਾਰੀਆਂ, ਸੀਵਰਮੈਨਾਂ ਤੇ ਦਫ਼ਤਰੀ ਸਟਾਫ਼ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ | ਇਸ ਦੌਰਾਨ ਕਰਮਚਾਰੀਆਂ ਨੇ ਸ਼ਹਿਰ 'ਚ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਤੁਰੰਤ ਮੰਨਣ ਦੀ ਮੰਗ ਕੀਤੀ | ਮਿੳਾੂਸੀਪਲ ਮੁਲਾਜ਼ਮ ਜੁਆਇੰਟ ਐਕਸ਼ਨ ਕਮੇਟੀ ਪੰਜਾਬ ਦੇ ਜ਼ਿਲ੍ਹਾ ਚੇਅਰਮੈਨ ਪ੍ਰਦੀਪ ਕੁਮਾਰ ਸੂਦ ਦੀ ਅਗਵਾਈ ਹੇਠ ਕੱਢੇ ਗਏ ਇਸ ਰੋਸ ਮਾਰਚ ਦੌਰਾਨ ਕਰਮਚਾਰੀ ਸਥਾਨਕ ਸਰਕਾਰ ਵਿਭਾਗ ਦੇ ਡਾਇਰੈਕਟਰ ਨਾਲ ਹੋਣ ਵਾਲੀ ਮੀਟਿੰਗ ਲਈ ਰਵਾਨਾ ਹੋਏ | ਇਸ ਤੋਂ ਪਹਿਲਾਂ ਵੀਰਵਾਰ ਨੂੰ ਮੋਹਾਲੀ ਦੇ ਏ ਡੀ ਸੀ ਵੱਲੋਂ ਹੜਤਾਲੀ ਕਰਮਚਾਰੀਆਂ ਨਾਲ ਮੀਟਿੰਗ ਕਰ ਕੇ ਚੰਡੀਗੜ੍ਹ ਦੇ ਸੈਕਟਰ-35 ਸਥਿਤ ਸਥਾਨਕ ਸਰਕਾਰ ਵਿਭਾਗ 'ਚ ਗੱਲਬਾਤ ਤੈਅ ਕਰਵਾਈ ਗਈ ਸੀ | ਜਾਣਕਾਰੀ ਅਨੁਸਾਰ ਪੰਜਾਬ ਭਰ ਤੋਂ ਯੂਨੀਅਨ ਆਗੂਆਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਥਾਨਕ ਸਰਕਾਰ ਵਿਭਾਗ ਦੇ ਡਾਇਰੈਕਟਰ ਕੁਲਵੰਤ ਸਿੰਘ ਨਾਲ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਮੀਟਿੰਗ ਕੀਤੀ | ਇਸ ਮੌਕੇ ਸਥਾਨਕ ਸਰਕਾਰ ਮੰਤਰੀ ਹਰਜੋਤ ਸਿੰਘ ਬੈਂਸ ਵੀ ਵੀਡੀਓ ਕਾਨਫਰੰਾਸਿੰਗ ਰਾਹੀਂ ਮੀਟਿੰਗ ਨਾਲ ਜੁੜੇ ਰਹੇ | ਕਰੀਬ ਸਾਢੇ ਤਿੰਨ ਘੰਟੇ ਚੱਲੀ ਮੀਟਿੰਗ ਬੇਸਿੱਟਾ ਰਹੀ | ਯੂਨੀਅਨ ਆਗੂਆਂ ਦਾ ਦੋਸ਼ ਹੈ ਕਿ ਸਰਕਾਰ ਵੱਲੋਂ ਚੋਣ ਜ਼ਾਬਤਾ ਖ਼ਤਮ ਹੋਣ ਮਗਰੋਂ ਮੰਗਾਂ ਦੇ ਹੱਲ ਤੇ ਨਵੀਂ ਨੀਤੀ ਲਾਗੂ ਕਰਨ ਦਾ ਭਰੋਸਾ ਦਿੱਤਾ ਗਿਆ, ਪਰ ਜਦੋਂ ਯੂਨੀਅਨ ਵੱਲੋਂ ਲਿਖਤੀ ਭਰੋਸਾ ਤੇ ਕਾਪੀ ਮੰਗੀ ਗਈ, ਤਾਂ ਅਧਿਕਾਰੀਆਂ ਨੇ ਦੇਣ ਤੋਂ ਇਨਕਾਰ ਕਰ ਦਿੱਤਾ | ਇਸ ਤੋਂ ਨਾਰਾਜ਼ ਯੂਨੀਅਨ ਆਗੂ ਮੀਟਿੰਗ ਛੱਡ ਕੇ ਬਾਹਰ ਆ ਗਏ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਯੂਨੀਅਨ ਨੇ ਸਪਸ਼ਟ ਕੀਤਾ ਹੈ ਕਿ 6 ਮਈ ਤੋਂ ਚੱਲ ਰਹੀ ਹੜਤਾਲ ਫਿਲਹਾਲ ਖ਼ਤਮ ਨਹੀਂ ਕੀਤੀ ਜਾਵੇਗੀ | ਆਗੂਆਂ ਨੇ ਕਰਮਚਾਰੀਆਂ ਨੂੰ ਇੱਕਜੁੱਟ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਕੋਈ ਵੀ ਕਰਮਚਾਰੀਆਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ | ਇਸ ਦੌਰਾਨ 'ਹੱਕ ਮਿਲੇਗਾ ਤਾਂ ਕੰਮ ਕਰਾਂਗੇ, ਨਹੀਂ ਤਾਂ ਚੱਕਾ ਜਾਮ ਕਰਾਂਗੇ' ਦੇ ਨਾਅਰੇ ਵੀ ਲਗਾਏ ਗਏ | ਜ਼ਿਕਰਯੋਗ ਹੈ ਕਿ ਲਗਾਤਾਰ 9 ਦਿਨਾਂ ਤੋਂ ਸਫ਼ਾਈ ਸੇਵਾਵਾਂ ਪ੍ਰਭਾਵਿਤ ਹੋਣ ਕਾਰਨ ਜ਼ੀਰਕਪੁਰ ਦੇ ਕਈ ਇਲਾਕਿਆਂ 'ਚ ਕੂੜੇ ਦੇ ਢੇਰ ਲੱਗ ਗਏ ਹਨ | ਸੜਕਾਂ, ਕਾਲੋਨੀਆਂ ਤੇ ਜਨਤਕ ਥਾਵਾਂ 'ਤੇ ਵਧ ਰਹੀ ਗੰਦਗੀ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸ਼ਹਿਰ ਵਾਸੀਆਂ ਨੇ ਪ੍ਰਸ਼ਾਸਨ ਤੋਂ ਜਲਦ ਹੱਲ ਕੱਢਣ ਦੀ ਮੰਗ ਕੀਤੀ ਹੈ |

ਪਿਛਲੀ ਖ਼ਬਰ ਪਿੰਡ ਭਗਵਾਨਪੁਰ ਪ੍ਰਵਾਸੀ ਮਜ਼ਦੂਰ ਦੇ ਘਰ ਲੱਗੀ ਭਿਆਨਕ ਅੱਗ ਅਗਲੀ ਖ਼ਬਰ ਕੀ ਕੂੜੇ ਦੇ ਢੇਰਾਂ ਵਿਚਕਾਰ ਹੋਣਗੀਆਂ ਨਗਰ ਨਿਗਮ ਤੇ ਕੌਂਸਲ ਚੋਣਾਂ? <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।