26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਕਾਂਗਰਸੀ ਆਗੂ ਨੂੰ ਗੈਂਗਸਟਰ ਤੋਂ ਫੋਨ ਕਰਵਾਉਣ ਵਾਲੇ ਡੀ.ਐਸ.ਪੀ. ਨੂੰ ਬਰਖਾਸਤ ਕੀਤਾ ਜਾਵੇ-ਵੜਿੰਗ

ਅਜੀਤ ਡੈਸਕ 17-05-2026
ਚੰਡੀਗੜ੍ਹ, 16 ਮਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਫਿਰੋਜ਼ਪੁਰ ਵਿਚ ਕਾਂਗਰਸੀ ਉਮੀਦਵਾਰ ਆਸ਼ੂ ਬੰਗੜ ਨੂੰ ਡਰਾਉਣ ਅਤੇ ਧਮਕਾਉਣ ਲਈ ਗੈਂਗਸਟਰ ਤੋਂ ਫੋਨ ਕਰਵਾਉਣ ਵਾਲੇ ਡੀ.ਐਸ.ਪੀ. ਨੂੰ ਬਰਖਾਸਤ ਕੀਤੇ ਜਾਣ ਦੀ ਮੰਗ ਕੀਤੀ ਹੈ | ਵੜਿੰਗ ਨੇ ਕਿਹਾ ਕਿ ਆਸ਼ੂ ਬੰਗੜ ਫਿਰੋਜ਼ਪੁਰ ਵਿਚ ਮਿਉਂਸੀਪਲ ਚੋਣਾਂ ਲਈ ਕਾਂਗਰਸ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਲਈ ਉਨ੍ਹਾਂ ਨਾਲ ਗਏ ਸਨ | ਉਨ੍ਹਾਂ ਨੇ ਕਿਹਾ ਕਿ ਗੈਂਗਸਟਰ ਤੇ ਉਸ ਦੇ ਸਾਥੀ ਬੰਗੜ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੇ ਸਨ ਅਤੇ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਨਾ ਜਾਣ ਦੀ ਚੇਤਾਵਨੀ ਦੇ ਰਹੇ ਸਨ | ਵੜਿੰਗ ਨੇ ਮੰਗ ਕੀਤੀ ਹੈ ਕਿ ਸੰਬੰਧਿਤ ਡੀ.ਐਸ.ਪੀ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ |

ਪਿਛਲੀ ਖ਼ਬਰ ਅਟਾਰੀ-ਵਾਹਗਾ ਸਰਹੱਦ ਅਤੇ ਕਰਤਾਰਪੁਰ ਲਾਂਘਾ ਖੁੱਲ੍ਹਵਾਉਣ ਲਈ ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਸ਼ੁਰੂ ਕਰੇਗਾ ਅਰਦਾਸਾਂ ਦ... ਅਗਲੀ ਖ਼ਬਰ ਬਰਾੜ ਐਗਰੀਕਲਚਰ ਫਾਰਮ 'ਤੇ ਝੋਨੇ ਅਤੇ ਬਾਸਮਤੀ ਦੀਆਂ ਉੱਨਤ ਕਿਸਮਾਂ ਦੇ ਬੀਜ ਉਪਲਬਧ-ਬਰਾੜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।