26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ 17ਵੀਂ ਬਰਸੀ ਨਮਿਤ ਸਮਾਪਤੀ ਸਮਾਗਮ ਅੱਜ <br/>

ਅਜੀਤ ਡੈਸਕ 17-05-2026

ਸੰਤ ਬਾਬਾ ਬਲਜੀਤ ਸਿੰਘ ਨਾਨਕਸਰ ਵਾਲਿਆਂ ਦੀ ਪ੍ਰੇਰਨਾ ਨਾਲ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਐਬਟਸਫੋਰਡ ਕੈਨੇਡਾ ਵਿਖੇ ਵੀ 22 ਤੋਂ 24 ਤੱਕ ਹੋਵੇਗਾ ਸਮਾਗਮ
ਜਗਰਾਉਂ, 16 ਮਈ (ਹਰਵਿੰਦਰ ਸਿੰਘ ਖ਼ਾਲਸਾ)-ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ 17ਵੀਂ ਬਰਸੀ ਨਮਿਤ ਗੁਰਦੁਆਰਾ ਭਹੋਈ ਸਾਹਿਬ ਅਗਵਾੜ ਲੋਪੋ ਵਿਖੇ ਚੱਲ ਰਹੇ ਤਿੰਨ ਰੋਜ਼ਾ ਸਮਾਗਮਾਂ 'ਚ ਪ੍ਰਕਾਸ਼ ਕਰਵਾਏ ਅਖੰਡ ਪਾਠਾਂ ਦੇ ਮੱਧ ਦੇ ਭੋਗ ਪਾਏ ਅਤੇ ਸ਼ਾਮ ਨੂੰ ਕੀਰਤਨ ਹੋਇਆ | ਸਮਾਗਮ ਵਿਚ ਸਜਾਏ ਅਖੰਡ ਪਾਠਾਂ ਦੇ ਭੋਗ ਅੱਜ 17 ਮਈ ਨੂੰ ਸਵੇਰੇ 10 ਵਜੇ ਪਾਏ ਜਾਣਗੇ | ਇਹ ਸਮਾਗਮ ਮਹਾਂਪੁਰਖਾਂ ਤੋਂ ਵਰੋਸਾਏ ਅਤੇ ਭਤੀਜੇ ਸੰਤ ਬਾਬਾ ਬਲਜੀਤ ਸਿੰਘ ਨਾਨਕਸਰ ਵਾਲਿਆਂ ਦੀ ਨਿਗਰਾਨੀ ਅਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਹਨ | ਸਮਾਗਮ ਵਿਚ ਪਾਠਾਂ ਦੇ ਭੋਗਾਂ ਉਪਰੰਤ ਦੀਵਾਨ ਸਜਾਏ ਜਾਣਗੇ, ਜਿਸ ਵਿਚ ਤਖ਼ਤ ਸਾਹਿਬਾਨ ਦੇ ਜਥੇਦਾਰ ਸਾਹਿਬ, ਨਾਨਕਸਰ ਸੰਪਰਦਾਇ ਦੇ ਮਹਾਂਪੁਰਖ, ਕੀਰਤਨੀ ਜਥਿਆਂ ਤੋਂ ਇਲਾਵਾ ਵੱਖ-ਵੱਖ ਧਾਰਮਿਕ, ਰਾਜਨੀਤਿਕ, ਸਮਾਜਿਕ ਆਦਿ ਸੰਸਥਾਵਾਂ ਦੇ ਆਗੂ ਮਹਾਂਪੁਰਖਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ | ਇਸ ਤੋਂ ਇਲਾਵਾ ਸੰਤ ਬਾਬਾ ਬਲਜੀਤ ਸਿੰਘ ਨਾਨਕਸਰ ਵਾਲਿਆਂ ਦੀ ਪ੍ਰੇਰਣਾ ਨਾਲ 22 ਮਈ ਤੋਂ 24 ਮਈ ਤੱਕ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਐਬਟਸਫੋਰਡ ਕੈਨੇਡਾ ਵਿਖੇ ਵੀ ਤਿੰਨ ਰੋਜ਼ਾ ਸਮਾਗਮ ਹੋਵੇਗਾ | ਸੰਤ ਨਾਨਕਸਰ ਵਾਲਿਆਂ ਨੇ ਸੰਗਤਾਂ ਨੂੰ ਸਮਾਗਮਾਂ ਵਿਚ ਹਾਜ਼ਰੀਆਂ ਭਰਨ ਦੀ ਅਪੀਲ ਵੀ ਕੀਤੀ |

ਪਿਛਲੀ ਖ਼ਬਰ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਵੱਦੀ ਟਕਸਾਲ ਵਲੋਂ ਵਿਸ਼ੇਸ਼ ਸੈਮੀਨਾਰ <br/> ਅਗਲੀ ਖ਼ਬਰ ਰੰਜਿਸ਼ ਦੇ ਚੱਲਦਿਆਂ ਦੋ ਵਿਅਕਤੀਆਂ 'ਤੇ ਹੋਏ ਹਮਲੇ 'ਚ ਇਕ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।