28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ <br/>

ਅਜੀਤ ਡੈਸਕ 17-05-2026
ਅੰਮਿ੍ਤਸਰ, 16 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਪਾਰਟੀ ਵਿਚ ਅਨੁਸ਼ਾਸਨ ਬਣਾ ਕੇ ਰੱਖਣ ਲਈ ਇਕ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ ਕੀਤਾ ਗਿਆ ਹੈ | ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਇਸ ਕਮੇਟੀ ਦੇ ਚੇਅਰਮੈਨ ਹੋਣਗੇ | ਪਾਰਟੀ ਦੇ ਸਥਾਨਕ ਮੁੱਖ ਦਫਤਰ ਤੋਂ ਦਫਤਰ ਸਕੱਤਰ ਜਗਜੀਤ ਸਿੰਘ ਕੋਹਲੀ ਵਲੋਂ ਜਾਰੀ ਵੇਰਵਿਆਂ ਅਨੁਸਾਰ ਅਨੁਸ਼ਾਸਨੀ ਕਮੇਟੀ ਵਿਚ ਭਾਈ ਲੌਂਗੋਵਾਲ ਤੋਂ ਇਲਾਵਾ ਸਾਬਕਾ ਮੰਤਰੀ ਸਰਵਨ ਸਿੰਘ ਫਿਲੌਰ, ਭਰਪੂਰ ਸਿੰਘ ਧਾਂਦਰਾ, ਰਣਧੀਰ ਸਿੰਘ ਰੱਖੜਾ ਅਤੇ ਪਰਮਪਾਲ ਸਿੰਘ ਸਭਰਾਅ ਨੂੰ ਸ਼ਾਮਿਲ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਹ ਅਨੁਸ਼ਾਸਨੀ ਕਮੇਟੀ ਪਾਰਟੀ ਵਿਚ ਅਨੁਸ਼ਾਸਨ ਭੰਗ ਕਰਨ ਵਾਲੇ ਮਾਮਲਿਆਂ ਬਾਰੇ ਨਜ਼ਰਸਾਨੀ ਕਰੇਗੀ, ਤਾਂ ਜੋ ਪਾਰਟੀ ਵਿਚ ਅਨੁਸ਼ਾਸਨ ਬਰਕਰਾਰ ਰੱਖਿਆ ਜਾ ਸਕੇ |

ਪਿਛਲੀ ਖ਼ਬਰ ਸਰੋ੍ਹਾ ਦਾ ਤੇਲ 5 ਰੁਪਏ ਕਿੱਲੋ ਮਹਿੰਗਾ ਹੋਣ ਨਾਲ ਲੱਗਾ ਮਹਿੰਗਾਈ ਦਾ ਤੜਕਾ <br/> ਅਗਲੀ ਖ਼ਬਰ ਅੱਜ ਭੋਗ 'ਤੇ ਵਿਸ਼ੇਸ਼-ਰਾਜ ਗੀਤਕਾਰ ਚੰਨ ਗੁਰਾਇਆ ਵਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।