01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਐਨ.ਓ.ਸੀ. ਨੂੰ ਲੈ ਕੇ ਮਜੀਠੀਆ ਨੇ ਸੂਬਾ ਚੋਣ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ <br/>

ਅਜੀਤ ਡੈਸਕ 17-05-2026
ਚੰਡੀਗੜ੍ਹ, 16 ਮਈ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਐਨ.ਓ.ਸੀ. ਨੂੰ ਲੈ ਕੇ ਸੂਬਾ ਚੋਣ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਤੇ ਆਖਿਆ ਕਿ ਪਾਰਟੀ ਦੇ ਉਨ੍ਹਾਂ ਉਮੀਦਵਾਰਾਂ ਨੂੰ ਨਿਆਂ ਦਿੱਤਾ ਜਾਵੇ ਜਿਨ੍ਹਾਂ ਨੂੰ ਮਜੀਠਾ ਨਗਰ ਕਮੇਟੀ ਦੇ ਕਾਰਜਕਾਰੀ ਅਫ਼ਸਰ (ਈ.ਓ.) ਨੇ ਇਤਰਾਜ਼ ਨਹੀਂ ਸਰਟੀਫਿਕੇਟ (ਐਨ.ਓ.ਸੀ.) ਨਹੀਂ ਦਿੱਤੇ, ਨਹੀਂ ਤਾਂ ਪਾਰਟੀ ਹਾਈ ਕੋਰਟ ਕੋਲ ਪਹੁੰਚ ਕਰੇਗੀ | ਮੰਗ ਪੱਤਰ ਦੇਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਸਾਰੇ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਦਿਆਂ ਹਲਫ਼ੀਆ ਬਿਆਨ ਲਗਾਏ ਹਨ ਕਿ ਉਨ੍ਹਾਂ ਨੇ ਆਪਣੇ ਬਕਾਏ ਕਲੀਅਰ ਕਰ ਦਿੱਤੇ ਹਨ ਤੇ ਉਨ੍ਹਾਂ ਦੇ ਦਸਤਾਵੇਜ਼ ਸਹੀ ਤਰਤੀਬ ਅਨੁਸਾਰ ਹਨ | ਮਜੀਠੀਆ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਦੇ ਓ.ਐਸ.ਡੀ. ਰਾਜਬੀਰ ਸਿੰਘ ਘੁੰਮਣ ਚੋਣ ਪ੍ਰਕਿਰਿਆ ਵਿਚ ਸਿੱਧੀ ਦਖ਼ਲਅੰਦਾਜ਼ੀ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਹੁਣ ਸਾਨੂੰ ਪਤਾ ਲੱਗਾ ਹੈ ਕਿ ਈ.ਓ. ਰਮਨਦੀਪ ਵੜੈਚ 'ਤੇ ਦਬਾਅ ਬਣਾਇਆ ਜਾ ਰਿਹਾ ਹੈ ਕਿ ਸਾਡੇ ਅੱਧੇ ਉਮੀਦਵਾਰਾਂ ਦੇ ਕਾਗ਼ਜ਼ ਰੱਦ ਕਰ ਦਿੱਤੇ ਜਾਣ, ਤਾਂ ਜੋ ਅਕਾਲੀ ਦਲ ਆਪਣਾ ਪ੍ਰਧਾਨ ਬਣਾਉਣ ਦੇ ਯੋਗ ਹੀ ਨਾ ਰਹੇ | ਉਨ੍ਹਾਂ ਨੇ ਸੂਬਾ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਮਾਮਲੇ ਦਾ ਨੋਟਿਸ ਲੈਣ ਅਤੇ ਯਕੀਨੀ ਬਣਾਉਣ ਕਿ ਮਜੀਠਾ ਵਿਚ ਅਕਾਲੀ ਉਮੀਦਵਾਰਾਂ ਦੇ ਕਾਗ਼ਜ਼ ਧੱਕੇਸ਼ਾਹੀ ਨਾਲ ਰੱਦ ਨਾ ਕੀਤੇ ਜਾਣ | ਇਸ ਮੌਕੇ ਅਕਾਲੀ ਦਲ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਵੀ ਮਜੀਠੀਆ ਦੇ ਨਾਲ ਸਨ |

ਪਿਛਲੀ ਖ਼ਬਰ ਪੰਜਾਬ 'ਚ ਸਫ਼ਾਈ ਕਰਮੀਆਂ ਦੀ ਹੜਤਾਲ ਨਾਲ 'ਕੂੜਾ ਸੰਕਟ' ਗਹਿਰਾਇਆ <br/> ਅਗਲੀ ਖ਼ਬਰ ਨਕਦੀ ਕਿੱਲਤ ਦੌਰਾਨ ਏ.ਟੀ.ਐਮ. ਵਿਵਸਥਾ ਲਗਪਗ ਠੱਪ, ਬੈਂਕ ਸ਼ਾਖਾਵਾਂ 'ਚ ਤਾਲਾਬੰਦੀ ਵਰਗੇ ਹਾਲਾਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।