ਨਵੀਂ ਦਿੱਲੀ, 16 ਮਈ (ਪੀ.ਟੀ.ਆਈ.)-ਨੀਟ ਪੇਪਰ ਲੀਕ ਵਿਵਾਦ ਦੇ ਵਿਚਕਾਰ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਸਨਿਚਰਵਾਰ ਨੂੰ ਮੰਗ ਕੀਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਤੁਰੰਤ ਬਰਖਾਸਤ ਕਰਨ ਜਾਂ ਇਸ ਦੀ ਨਿੱਜੀ ਜ਼ਿੰਮੇਵਾਰੀ ਲੈਣ¢ ਉਨ੍ਹਾਂ ਦੋਸ਼ ਲਗਾਇਆ ਕਿ 'ਭਾਜਪਾ-ਆਰ. ਐੱਸ. ਐ ੱਸ. ਗੱਠਜੋੜ' ਨੇ ਭਾਰਤ ਦੀ ਸਿੱਖਿਆ ਪ੍ਰਣਾਲੀ ਨੂੰ ਬਰਬਾਦ ਕਰ ਦਿੱਤਾ ਹੈ¢ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ 22 ਲੱਖ ਨੀਟ ਉਮੀਦਵਾਰਾਂ ਦੀ ਮਿਹਨਤ ਬਰਬਾਦ ਹੋ ਗਈ ਹੈ¢ ਗਾਂਧੀ ਨੇ ਇੱਕ ਵੀਡੀਓ ਬਿਆਨ ਵਿੱਚ ਕਿਹਾ ਕਿ 'ਸੱਚ ਇਹ ਹੈ ਕਿ ਤੁਸੀਂ (ਸਰਕਾਰ) ਨੇ ਭਾਰਤ ਦੀ ਨੀਂਹ ਨੂੰ ਹੀ ਨੁਕਸਾਨ ਪਹੁੰਚਾਇਆ ਹੈ¢ ਇਹ ਆਰ.ਐੱਸ.ਐੱਸ., ਭਾਜਪਾ ਅਤੇ ਉਨ੍ਹਾਂ ਦੇ ਲੋਕਾਂ ਦਾ ਗੱਠਜੋੜ ਹੈ, ਜਿਨ੍ਹਾਂ ਨੂੰ ਯੂਨੀਵਰਸਿਟੀਆਂ ਵਿੱਚ ਵਾਈਸ-ਚਾਂਸਲਰ ਅਤੇ ਪ੍ਰੋਫੈਸਰ ਲਗਾਏ ਗਏ ਹਨ ਤਾਂ ਜੋ ਉਹ ਪੈਸਾ ਕਮਾ ਸਕਣ¢' ਉਨ੍ਹਾਂ ਦੋਸ਼ ਲਾਇਆ ਕਿ ਇਸ ਗੱਠਜੋੜ ਨੇ ਭਾਰਤ ਦੀ ਸਿੱਖਿਆ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਬਰਬਾਦ ਕਰ ਦਿੱਤਾ ਹੈ¢