24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਸਤਿਕਾਰ ਸੋਧ ਐਕਟ ਦੀਆਂ ਮੱਦਾਂ 'ਤੇ ਇਤਰਾਜ਼ ਪ੍ਰਗਟਾਉਂਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਈ ਵਿਸ਼ੇਸ਼ ਇਕੱਤਰਤਾ <br/>

ਅਜੀਤ ਡੈਸਕ 18-05-2026

ਤਲਵੰਡੀ ਸਾਬੋ, 17 ਮਈ (ਰਣਜੀਤ ਸਿੰਘ ਰਾਜੂ)-ਪੰਜਾਬ ਸਰਕਾਰ ਵਲੋਂ ਪਾਸ ਕੀਤੇ ਗਏ 'ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026' ਵਿਚ ਦਰਜ ਕੁਝ ਮੱਦਾਂ ਨੂੰ ਸਿੱਖ ਭਾਵਨਾਵਾਂ ਵਿਰੁੱਧ ਦੱਸਦਿਆਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਦੇ ਸੱਦੇ 'ਤੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਇਕ ਵਿਸ਼ੇਸ਼ ਇਕੱਤਰਤਾ ਹੋਈ | ਵਿਸ਼ਾਲ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅਸੀਂ ਐਕਟ ਵਿਚ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੇ ਖਿਲਾਫ ਨਹੀਂ ਕੇਵਲ ਸਿੱਖ ਭਾਵਨਾਵਾਂ ਦੇ ਵਿਰੁੱਧ ਦਰਜ ਮੱਦਾਂ ਨੂੰ ਹਟਾਉਣ ਦੀ ਮੰਗ ਕਰਦੇ ਹਾਂ | ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਨਾਲ ਟਕਰਾਅ ਨਹੀਂ ਚਾਹੰੁਦੇ ਪਰ ਸਰਕਾਰ ਨੂੰ ਵੀ ਸਿੱਖ ਭਾਵਨਾਵਾਂ ਸਮਝਣੀਆਂ ਚਾਹੀਦੀਆਂ ਹਨ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਪ੍ਰਚਾਰਿਆ ਜਾ ਰਿਹੈ ਕਿ ਇਸ ਐਕਟ ਨਾਲ ਕੋਈ ਵੀ ਦੋਸ਼ੀ ਮੰਦਬੁੱਧੀ ਕਹਿ ਕੇ ਬਚ ਨਹੀਂ ਸਕੇਗਾ ਪ੍ਰੰਤੂ ਐਕਟ ਵਿਚ ਮੰਦਬੁੱਧੀ ਬਾਰੇ ਕਿਤੇ ਵੀ ਜ਼ਿਕਰ ਨਹੀ | ਉਨ੍ਹਾਂ ਮੁਤਾਬਿਕ ਇਹ ਐਕਟ ਨਵਾਂ ਨਹੀਂ ਸਗੋਂ 2008 ਦੇ ਐਕਟ ਵਿਚ ਸੋਧ ਹੈ ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪ੍ਰਕਾਸ਼ਨਾਂ ਦੇ ਅਧਿਕਾਰ ਸ਼੍ਰੋਮਣੀ ਕਮੇਟੀ ਨੂੰ ਦਿੱਤੇ ਗਏ ਸਨ | ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਕੋਈ ਵੀ ਸਰਕਾਰ ਪੰਥ ਦੇ ਨਿਯਮ ਨਹੀਂ ਘੜ ਸਕਦੀ ਪਰ ਇਸ ਸਰਕਾਰ ਦਾ ਮਕਸਦ ਸਿਰਫ਼ ਇੱਕੋ ਹੈ ਕਿ ਕਿਵੇਂ ਨਾ ਕਿਵੇਂ ਪੰਥ ਨੂੰ ਗ੍ਰੰਥ ਨਾਲੋਂ ਤੋੜਿਆ ਜਾਵੇ | ਸਿੰਘ ਸਾਹਿਬ ਨੇ ਕਿਹਾ ਕਿ ਨਵੇਂ ਕਾਨੂੰਨ ਨਾਲ ਗ੍ਰੰਥੀ ਸਿੰਘਾਂ ਨੂੰ ਕਿਸੇ ਪੱਖੋਂ ਵੀ ਘਬਰਾਉਣ ਦੀ ਲੋੜ ਨਹੀ ਹੈ ਸ੍ਰੀ ਅਕਾਲ ਤਖਤ ਸਾਹਿਬ ਡਟ ਕੇ ਉਨ੍ਹਾਂ ਦੇ ਨਾਲ ਹੈ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਰੱਖਣ ਦੀ ਕੀ ਮਰਿਯਾਦਾ ਹੈ ਇਹ ਸਰਕਾਰ ਨਹੀਂ ਬਲਕਿ ਪੰਥ ਖ਼ਾਲਸਾ ਤੈਅ ਕਰਦਾ ਹੈ | ਇਸ ਲਈ ਸਰਕਾਰ ਪੰਥਕ ਕਾਰਜਾਂ 'ਚ ਦਖ਼ਲ-ਅੰਦਾਜ਼ੀ ਤੋਂ ਗੁਰੇਜ਼ ਕਰੇ | ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਾਂ ਦੇ ਅੰਦਰੂਨੀ ਧਾਰਮਿਕ ਮਾਮਲਿਆਂ ਵਿਚ ਕੀਤਾ ਗਿਆ ਦਖ਼ਲ ਕਦਾਚਿਤ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਨੂੰ ਭਰੋਸੇ ਵਿਚ ਲਏ ਬਿਨ੍ਹਾਂ ਜੋ ਕਾਨੂੰਨ ਪਾਸ ਕੀਤਾ ਹੈ, ਉਹ ਸਿੱਖੀ ਪ੍ਰਚਾਰ ਦੇ ਰਾਹ ਵਿਚ ਰੁਕਾਵਟਾਂ ਪੈਦਾ ਕਰਨ ਦੀ ਸਾਜ਼ਿਸ਼ ਜਾਪਦਾ ਹੈ | ਸਰਕਾਰ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਕਾਨੂੰਨ ਬਣਾਏ, ਪਰ ਗੁਰੂ ਸਾਹਿਬ ਦੇ ਸਰੂਪਾਂ ਦੀ ਸੇਵਾ-ਸੰਭਾਲ ਅਤੇ ਪ੍ਰਚਾਰ ਵਿਚ ਸਰਕਾਰੀ ਦਖ਼ਲ-ਅੰਦਾਜ਼ੀ ਪ੍ਰਵਾਨ ਨਹੀਂ ਕੀਤੀ ਜਾ ਸਕਦੀ | ਗ੍ਰੰਥੀ ਸਭਾ ਦੇ ਪ੍ਰਧਾਨ ਜਗਮੇਲ ਸਿੰਘ ਛਾਜਲਾ ਨੇ ਕਿਹਾ ਕਿ ਕਾਨੰੂਨ ਦੀ ਆੜ 'ਚ ਸਰਕਾਰ ਗ੍ਰੰਥੀ ਸਿੰਘਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਨਿਸ਼ਾਨਾ ਬਣਾ ਰਹੀ ਹੈ | ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ, ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਸ਼੍ਰੋਮਣੀ ਕਮੇਟੀ ਅੰਤਿ੍ਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਤੇ ਮੇਜਰ ਸਿੰਘ ਢਿੱਲੋਂ, ਮੋਹਨ ਸਿੰਘ ਬੰਗੀ, ਬਾਬਾ ਬੂਟਾ ਸਿੰਘ, ਬੀਬੀ ਜੋਗਿੰਦਰ ਕੌਰ, ਸੁਰਜੀਤ ਸਿੰਘ ਰਾਏਪੁਰ, ਬਾਬਾ ਗੁਰਮੀਤ ਸਿੰਘ ਤਿਲੋਕਾਵਾਲਾ ਪੰਜੇ ਮੈਂਬਰ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸੁਖਬੀਰ ਸਿੰਘ, ਗਿਆਨੀ ਪ੍ਰਨਾਮ ਸਿੰਘ ਮੁੱਖ ਗ੍ਰੰਥੀ ਗੁ. ਦੂਖ ਨਿਵਾਰਨ ਸਾਹਿਬ ਪਟਿਆਲਾ, ਨਰਿੰਦਰਜੀਤ ਸਿੰਘ ਮੈਨੇਜਰ ਤਖਤ ਸ੍ਰੀ ਦਮਦਮਾ ਸਾਹਿਬ, ਭੋਲਾ ਸਿੰਘ ਇੰਚਾਰਜ ਸਬ ਆਫ਼ਿਸ ਧਰਮ ਪ੍ਰਚਾਰ ਕਮੇਟੀ, ਉੱਘੇ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਬਾਬਾ ਨਾਰਾਇਣ ਸਿੰਘ ਪ੍ਰਧਾਨ ਬਾਬਾ ਬੀਰ ਸਿੰਘ ਬਾਬਾ ਧੀਰ ਸਿੰਘ ਗ੍ਰੰਥੀ ਸਭਾ, ਬਾਬਾ ਪ੍ਰੀਤਮ ਸਿੰਘ ਮੱਲੜੀ, ਬਾਬਾ ਮੋਹਨ ਦਾਸ, ਬਾਬਾ ਕਰਤਾਰ ਦਾਸ, ਬਾਬਾ ਲਾਲ ਦਾਸ ਜਲਾਲ, ਭਾਈ ਸੰਤ ਸਿੰਘ ਸਕੱਤਰ ਬੁੰਗਾ ਮਸਤੂਆਣਾ, ਗੁਰਮਤਿ ਪ੍ਰਚਾਰ ਗ੍ਰੰਥੀ ਸਭਾ ਬਰਨਾਲਾ, ਬਾਬਾ ਬੀਰ ਸਿੰਘ ਬਾਬਾ ਧੀਰ ਸਿੰਘ ਗ੍ਰੰਥੀ ਸਭਾ ਸਰਪ੍ਰਸਤ ਬਾਬਾ ਬੂਟਾ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਗ੍ਰੰਥੀ ਸਿੰਘ, ਗੁ: ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦੇ ਤੇ ਵੱਡੀ ਗਿਣਤੀ 'ਚ ਸੰਗਤ ਹਾਜ਼ਰ ਸੀ |

ਪਿਛਲੀ ਖ਼ਬਰ ਗਰਮੀ ਵਧਣ ਕਾਰਨ ਬਿਜਲੀ ਦੀ ਮੰਗ 12420 ਮੈਗਾਵਾਟ 'ਤੇ ਪੁੱਜੀ <br/> ਅਗਲੀ ਖ਼ਬਰ ਸੂਬੇ ਦੇ ਅਧਿਆਪਕਾਂ ਲਈ ਸਿੱਖਿਆ ਵਿਭਾਗ ਵਲੋਂ ਨਹੀਂ ਮਾਰਿਆ ਜਾ ਰਿਹਾ 'ਹਾਅ ਦਾ ਨਾਅਰਾ'

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।