ਗੁਰਦਾਸਪੁਰ, 17 ਮਈ (ਚੱਕਰਾਜਾ)-ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦਰਮਿਆਨ ਵੱਡੀ ਸਫਲਤਾ ਤਹਿਤ ਗੁਰਦਾਸਪੁਰ ਪੁਲਿਸ ਨੇ ਕਾਊਾਟਰ ਇੰਟੈਲੀਜੈਂਸ (ਸੀ.ਆਈ.) ਪੰਜਾਬ ਨਾਲ ਤਾਲਮੇਲ ਰਾਹੀਂ ਗੁਰਦਾਸਪੁਰ ਵਿਖੇ ਦੁਕਾਨ ਨੇੜੇ ਗ੍ਰਨੇਡ ਸੁੱਟਣ ਦੇ ਮਾਮਲੇ 'ਚ ਤਿੰਨ ਮੁਲਜ਼ਮਾਂ ਨੂੰ ਇਕ ਹੋਰ ਹੈਂਡ-ਗ੍ਰਨੇਡ ਸਮੇਤ ਗਿ੍ਫ਼ਤਾਰ ਕਰਕੇ ਕੇਸ ਨੂੰ ਸਫਲਤਾਪੂਰਵਕ ਸੁਲਝਾ ਲਿਆ ਹੈ | ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ | ਗਿ੍ਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਹਿਚਾਣ ਅਮਰਜੀਤ ਸਿੰਘ ਉਰਫ਼ ਬਿੱਲਾ ਵਾਸੀ ਰਾਮਾ ਮੰਡੀ ਗਣੇਸ਼ ਨਗਰ ਜਲੰਧਰ, ਕਰਨਜੀਤ ਸਿੰਘ ਉਰਫ਼ ਕਰਨ ਵਾਸੀ ਤਾਰਾਪੁਰ ਅੰਮਿ੍ਤਸਰ ਅਤੇ ਸਤਨਾਮ ਸਿੰਘ ਵਾਸੀ ਪਿੰਡ ਬੋਪਾਰਾਏ ਅੰਮਿ੍ਤਸਰ ਵਜੋਂ ਹੋਈ ਹੈ | ਜਾਣਕਾਰੀ ਅਨੁਸਾਰ 27 ਅਪ੍ਰੈਲ 2026 ਨੂੰ ਗੁਰਦਾਸਪੁਰ ਦੇ ਗੀਤਾ ਭਵਨ ਰੋਡ 'ਤੇ ਸਥਿਤ ਇਕ ਦੁਕਾਨ ਨੇੜੇ ਅਣ-ਚੱਲਿਆ ਹੈਂਡ ਗ੍ਰਨੇਡ ਮਿਲਿਆ ਸੀ | ਇਸ ਉਪਰੰਤ ਬੰਬ ਸਕੁਐਡ ਵਲੋਂ ਇਸਨੂੰ ਸਫਲਤਾਪੂਰਵਕ ਨਕਾਰਾ ਕੀਤੇ ਜਾਣ ਤੋਂ ਬਾਅਦ ਪੁਲਿਸ ਨੇ ਇਹ ਗ੍ਰਨੇਡ ਆਪਣੇ ਕਬਜ਼ੇ ਵਿਚ ਲੈ ਲਿਆ | ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਮਾਮਲੇ ਦੀ ਵਿਆਪਕ ਜਾਂਚ ਤੋਂ ਬਾਅਦ ਪੁਲਿਸ ਨੇ ਦੁਕਾਨ ਨੇੜੇ ਹੈਂਡ ਗ੍ਰਨੇਡ ਸੁੱਟਣ 'ਚ ਸ਼ਾਮਿਲ ਦੋਸ਼ੀਆਂ ਦੀ ਪਹਿਚਾਣ ਕਰ ਲਈ | ਜਾਂਚ ਦੌਰਾਨ ਗਿ੍ਫ਼ਤਾਰ ਮੁਲਜ਼ਮ ਅਮਰਜੀਤ ਸਿੰਘ ਉਰਫ਼ ਬਿੱਲਾ ਦੇ ਘਰ ਤੋਂ ਇਕ ਹੋਰ ਹੈਂਡ ਗ੍ਰਨੇਡ ਵੀ ਬਰਾਮਦ ਹੋਇਆ ਹੈ | ਡੀ.ਜੀ.ਪੀ. ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਇਕ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ ਅਤੇ ਆਪਣੇ ਹੈਂਡਲਰ ਜ਼ਰੀਏ ਉਨ੍ਹਾਂ ਨੂੰ ਦੋ ਹੈਂਡ ਗ੍ਰਨੇਡ ਪ੍ਰਾਪਤ ਹੋਏ ਸਨ | ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਐਸ.ਐਸ.ਪੀ. ਗੁਰਦਾਸਪੁਰ ਅਦਿੱਤਿਆ ਨੇ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਤੇਜ਼ੀ ਨਾਲ ਕਾਰਵਾਈ ਕਰਦਿਆਂ ਇਸ ਕੇਸ ਸਬੰਧੀ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ | ਸੀ.ਸੀ.ਟੀ.ਵੀ. ਫੁਟੇਜ, ਖ਼ੁਫ਼ੀਆ ਜਾਣਕਾਰੀ ਅਤੇ ਤਕਨੀਕੀ ਵਿਸ਼ਲੇਸ਼ਣ ਦੀ ਮਦਦ ਨਾਲ ਪਤਾ ਚੱਲਿਆ ਕਿ ਪਲਸਰ ਮੋਟਰਸਾਈਕਲ 'ਤੇ ਸਵਾਰ ਦੋ ਸ਼ੱਕੀ ਵਿਅਕਤੀਆਂ ਵਲੋਂ ਅਸ਼ੋਕਾ ਚਿਪਸ ਨੇੜੇ ਗ੍ਰਨੇਡ ਸੁੱਟਿਆ ਗਿਆ ਸੀ, ਜਿਸ ਉਪਰੰਤ ਤਿੰਨ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ | ਐਸ.ਐਸ.ਪੀ. ਨੇ ਦੱਸਿਆ ਕਿ ਇਸ ਕੇਸ ਵਿਚ ਵਿਦੇਸ਼ੀ ਹੈਂਡਲਰਾਂ ਅਤੇ ਸਥਾਨਕ ਸਹਾਇਤਾ ਨੈੱਟਵਰਕਾਂ ਦੀ ਭੂਮਿਕਾ ਸਮੇਤ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ | ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਹੋਰ ਗਿ੍ਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ | ਇਸ ਸਬੰਧ ਵਿਚ ਪੁਲਿਸ ਥਾਣਾ ਸਿਟੀ ਗੁਰਦਾਸਪੁਰ ਵਿਖੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 4 ਅਤੇ 5 ਤਹਿਤ ਐਫ.ਆਈ.ਆਰ. ਨੰਬਰ-113 ਮਿਤੀ 27.04.2026 ਨੂੰ ਇਕ ਕੇਸ ਦਰਜ ਕੀਤਾ ਗਿਆ ਸੀ, ਜਿਸ ਵਿਚ ਬਾਅਦ 'ਚ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂ.ਏ.ਪੀ.ਏ.) ਦੀਆਂ ਸਬੰਧਿਤ ਧਾਰਾਵਾਂ ਨੂੰ ਜੋੜਿਆ ਗਿਆ |
ਗੁਰਦਾਸਪੁਰ ਵਿਖੇ ਗ੍ਰਨੇਡ ਸੁੱਟਣ ਦੇ ਮਾਮਲੇ 'ਚ ਤਿੰਨ ਮੁਲਜ਼ਮ ਗਿ੍ਫ਼ਤਾਰ, ਇਕ ਹੋਰ ਗ੍ਰਨੇਡ ਬਰਾਮਦ <br/>
ਅਜੀਤ ਡੈਸਕ
18-05-2026