24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਭਾਜਪਾ ਨੇ ਲਗਾਏ ਫਿਰੋਜ਼ਪੁਰ ਜ਼ਿਲ੍ਹੇ ਦੇ ਮੁੱਦਕੀ 'ਚ ਨਾਮਜ਼ਦਗੀਆਂ ਦੌਰਾਨ ਟਕਰਾਅ ਦੇ ਦੋਸ਼

ਅਜੀਤ ਡੈਸਕ 18-05-2026

ਚੰਡੀਗੜ੍ਹ, 17 ਮਈ (ਸੰਦੀਪ ਕੁਮਾਰ ਮਾਹਨਾ) - ਫਿਰੋਜ਼ਪੁਰ ਜ਼ਿਲ੍ਹੇ ਦੇ ਮੁੱਦਕੀ ਨਗਰ ਕੌਂਸਲ ਚੋਣਾਂ ਦੀ ਨਾਮਜ਼ਦਗੀ ਪ੍ਰਕਿਰਿਆ ਦੌਰਾਨ ਕਥਿਤ ਟਕਰਾਅ, ਹਿੰਸਾ ਅਤੇ ਧਮਕੀਆਂ ਦੇ ਮਾਮਲੇ 'ਚ ਸਿਆਸੀ ਮਾਹੌਲ ਗਰਮਾ ਗਿਆ ਹੈ | ਭਾਰਤੀ ਜਨਤਾ ਪਾਰਟੀ ਪੰਜਾਬ ਨੇ ਚੋਣ ਪ੍ਰਕਿਰਿਆ ਦੀ ਨਿਰਪੱਖਤਾ 'ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਦੋਸ਼ ਲਗਾਇਆ ਹੈ ਕਿ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਡਰਾ-ਧਮਕਾ ਕੇ ਨਾਮਜ਼ਦਗੀ ਦਾਖਲ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ | ਪਾਰਟੀ ਨੇ ਇਸ ਸਬੰਧੀ ਰਾਜ ਚੋਣ ਕਮਿਸ਼ਨ ਅਤੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ ਕੋਲ ਸ਼ਿਕਾਇਤ ਦਾਇਰ ਕਰਦਿਆਂ ਚੋਣਾਂ ਮੁਲਤਵੀ ਕਰਨ ਦੀ ਮੰਗ ਕੀਤੀ ਹੈ | ਪੰਜਾਬ ਭਾਜਪਾ ਦੇ ਦਫ਼ਤਰ ਸਕੱਤਰ ਸੁਨੀਲ ਦੱਤ ਭਾਰਦਵਾਜ ਵਲੋਂ ਦਿੱਤੀ ਗਈ ਸ਼ਿਕਾਇਤ 'ਚ ਕਿਹਾ ਗਿਆ ਹੈ ਕਿ ਸੱਤਾ ਧਿਰ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਕਥਿਤ ਅਸਮਾਜਿਕ ਤੱਤਾਂ ਵਲੋਂ ਭਾਜਪਾ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਧਮਕਾਇਆ ਗਿਆ | ਸ਼ਿਕਾਇਤ ਅਨੁਸਾਰ 16 ਮਈ ਨੂੰ ਗੁਰਪ੍ਰੀਤ ਸਿੰਘ ਸੇਖੋਂ ਦੀ ਅਗਵਾਈ ਹੇਠ ਹਥਿਆਰਬੰਦ ਸਮਰਥਕਾਂ ਨੇ ਮੁੱਦਕੀ ਨਾਮਜ਼ਦਗੀ ਕੇਂਦਰ ਦੇ ਬਾਹਰ ਦਹਿਸ਼ਤ ਦਾ ਮਾਹੌਲ ਬਣਾਇਆ | ਜਿਸ ਕਾਰਨ ਕਈ ਉਮੀਦਵਾਰਾਂ ਨੂੰ ਆਪਣੀ ਨਾਮਜ਼ਦਗੀ ਦਾਖਲ ਕਰਨ ਵਿਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ | ਸ਼ਿਕਾਇਤ ਵਿਚ ਇਹ ਵੀ ਦਰਜ ਕੀਤਾ ਗਿਆ ਕਿ 17 ਮਈ ਨੂੰ ਐਫ.ਆਈ.ਆਰ. ਦਰਜ ਕਰ ਕਰੀਬ 300 ਅਣਪਛਾਤੇ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ | ਪੰਜਾਬ ਭਾਜਪਾ ਨੇ ਸੰਬੰਧਤ ਐਸ.ਐਚ.ਓ., ਡੀ.ਐਸ.ਪੀ ਅਤੇ ਐਸ..ਐਸ.ਪੀ ਅਧਿਕਾਰੀਆਂ ਨੂੰ ਤੁਰੰਤ ਹਟਾਉਣ ਅਤੇ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ |

ਪਿਛਲੀ ਖ਼ਬਰ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਨਾਂਦੇੜ ਦੇ ਨਾਂਅ 'ਤੇ ਤਸਵੀਰਾਂ ਦੀ ਵਪਾਰਕ ਵਰਤੋਂ ਸੰਬੰਧੀ ਚਿਤਾਵਨੀ <b... ਅਗਲੀ ਖ਼ਬਰ ਭਿਆਨਕ ਲੂ ਦਾ ਸਾਹਮਣਾ ਕਰੇਗੀ ਦਿੱਲੀ-45 ਡਿਗਰੀ ਸੈਲਸੀਅਸ ਤੱਕ ਜਾ ਸਕਦਾ ਤਾਪਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।