25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਮੁੱਖ ਚੋਣ ਅਫ਼ਸਰ ਦਫ਼ਤਰ ਚੰਡੀਗੜ੍ਹ ਵਿਖੇ ਸਰਬਜੀਤ ਸਿੰਘ ਪਦ ਉੱਨਤੀ ਉਪਰੰਤ ਚੋਣ ਅਫ਼ਸਰ ਤਾਇਨਾਤ <br/>

ਅਜੀਤ ਡੈਸਕ 18-05-2026

ਪਠਾਨਕੋਟ, 17 ਮਈ (ਸੰਧੂ)-ਜ਼ਿਲ੍ਹਾ ਪਠਾਨਕੋਟ ਵਿਖੇ ਚੋਣ ਤਹਿਸੀਲਦਾਰ ਦੇ ਅਹੁਦੇ 'ਤੇ ਲੰਬੇ ਸਮੇਂ ਤੋਂ ਸੇਵਾਵਾਂ ਨਿਭਾਉਣ ਤੋਂ ਬਾਅਦ ਚੋਣ ਤਹਿਸੀਲਦਾਰ ਸਰਬਜੀਤ ਸਿੰਘ ਨੂੰ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਵਿਖੇ ਪਦ ਉੱਨਤੀ ਉਪਰੰਤ ਚੋਣ ਅਫ਼ਸਰ ਤੈਨਾਤ ਕੀਤਾ ਗਿਆ ਹੈ | ਇਸ ਸਬੰਧੀ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਜਾਰੀ ਪੱਤਰ ਅਨੁਸਾਰ ਮੁੱਖ ਚੋਣ ਅਫ਼ਸਰ ਕਮ ਪ੍ਰਬੰਧਕੀ ਸਕੱਤਰ ਚੋਣਾਂ ਪੰਜਾਬ ਅਨਿੰਦਿਤਾ ਮਿੱਤਰਾ ਆਈ.ਏ.ਐਸ. ਵਲੋਂ ਪੱਤਰ ਜਾਰੀ ਕਰਕੇ ਦੱਸਿਆ ਗਿਆ ਹੈ ਕਿ ਪੰਜਾਬ ਦੇ ਰਾਜਪਾਲ ਵਲੋਂ ਪ੍ਰਸੰਨਤਾ ਪੂਰਵਕ ਸਰਬਜੀਤ ਸਿੰਘ ਚੋਣ ਤਹਿਸੀਲਦਾਰ ਪਠਾਨਕੋਟ ਨੂੰ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਵਿਖੇ ਚੋਣ ਅਫ਼ਸਰ ਤੈਨਾਤ ਕੀਤਾ ਹੈ | ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਵਿਖੇ ਪਦ ਉੱਨਤੀ ਉਪਰੰਤ ਚੋਣ ਅਫ਼ਸਰ ਤੈਨਾਤ ਹੋਣ 'ਤੇ ਚੋਣ ਅਧਿਕਾਰੀ ਸਰਬਜੀਤ ਸਿੰਘ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ |

ਪਿਛਲੀ ਖ਼ਬਰ ਦਵਾਈ ਕਾਰੋਬਾਰੀਆਂ ਨੇ ਕਾਲੀਆਂ ਪੱਟੀਆਂ ਬੰਨ੍ਹ ਤੇ ਦੁਕਾਨਾਂ ਦੇ ਬਾਹਰ ਕਾਲੇ ਝੰਡੇ ਲਗਾ ਕੇ ਕੀਤਾ ਵਿਰੋਧ ਅਗਲੀ ਖ਼ਬਰ ਸੰਗਤ ਮੰਡੀ ਨਗਰ ਕੌਂਸਲ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਭਾਰੂ, ਭਾਜਪਾ ਅਤੇ ਕਾਂਗਰਸ ਦਾ ਪੱਤਾ ਸਾਫ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।