25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਦਵਾਈ ਕਾਰੋਬਾਰੀਆਂ ਨੇ ਕਾਲੀਆਂ ਪੱਟੀਆਂ ਬੰਨ੍ਹ ਤੇ ਦੁਕਾਨਾਂ ਦੇ ਬਾਹਰ ਕਾਲੇ ਝੰਡੇ ਲਗਾ ਕੇ ਕੀਤਾ ਵਿਰੋਧ

ਅਜੀਤ ਡੈਸਕ 18-05-2026

ਅੰਮਿ੍ਤਸਰ, 17 ਮਈ (ਸੁਰਿੰਦਰ ਕੋਛੜ)-ਆਲ ਇੰਡੀਆ ਕੈਮਿਸਟ ਐਂਡ ਡਰੱਗਈਸਟ ਦੇ ਅਧੀਨ ਆਉਂਦੀ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੂਬਾਈ ਪ੍ਰਧਾਨ ਸੁਰਿੰਦਰ ਦੁੱਗਲ ਦੀ ਅਗਵਾਈ 'ਚ ਪੰਜਾਬ ਦੇ ਸਾਰੇ ਜ਼ਿਲਿ੍ਹਆਂ 'ਚ ਦਵਾਈ ਕਾਰੋਬਾਰੀਆਂ ਨੇ ਬਾਂਹਾਂ 'ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਅਤੇ ਆਪਣੀਆਂ ਦੁਕਾਨਾਂ ਦੇ ਬਾਹਰ ਰੋਸ ਵਜੋਂ ਕਾਲੇ ਝੰਡੇ ਲਗਾ ਕੇ ਵਿਰੋਧ ਪ੍ਰਗਟ ਕੀਤਾ | ਦੇਸ਼ ਭਰ 'ਚ ਇਹ ਵਿਰੋਧ ਪ੍ਰਦਰਸ਼ਨ 20 ਮਈ ਤੱਕ ਜਾਰੀ ਰਹੇਗਾ | ਦੁੱਗਲ ਨੇ ਕਿਹਾ ਕਿ ਇਸ ਦੇ ਮੱਦੇਨਜ਼ਰ 19 ਮਈ ਨੂੰ ਦੇਸ਼ ਭਰ ਦੇ ਸਾਰੇ ਜ਼ਿਲਿ੍ਹਆਂ ਵਿਚ ਉੱਥੋਂ ਦੇ ਸਿਵਲ ਸਰਜਨ ਨੂੰ ਮੰਗ ਪੱਤਰ ਵੀ ਦਿੱਤਾ ਜਾਵੇਗਾ | ਉਨ੍ਹਾਂ ਨੇ ਕਿਹਾ ਕਿ ਆਲ ਇੰਡੀਆ ਕੈਮਿਸਟ ਐਂਡ ਡਰਗਈਸਟ ਨੇ 20 ਮਈ ਨੂੰ ਪੂਰੇ ਭਾਰਤ 'ਚ ਦਵਾਈਆਂ ਦੀਆਂ ਦੁਕਾਨਾਂ ਬੰਦ ਰੱਖਣ ਦਾ ਐਲਾਨ ਕੀਤਾ ਹੈ | ਪ੍ਰਧਾਨ ਸੁਰਿੰਦਰ ਦੁੱਗਲ ਦੀ ਅਗਵਾਈ 'ਚ ਕੀਤੀ ਗਈ ਬੈਠਕ 'ਚ ਉਨ੍ਹਾਂ ਨੇ ਕਿਹਾ ਕਿ ਦਵਾਈਆਂ ਦੀ ਆਨਲਾਈਨ ਗ਼ੈਰਕਾਨੂੰਨੀ ਵਿੱਕਰੀ ਦੇ ਕਾਰਨ ਪਾਬੰਦੀਸ਼ੁਦਾ, ਨਸ਼ੀਲੇ ਪਦਾਰਥਾਂ ਅਤੇ ਸ਼ਡਿਊਲ ਐੱਚ. 1 ਦਵਾਈਆਂ ਬਿਨਾਂ ਸਹੀ ਨਿਗਰਾਨੀ ਦੇ ਜਨਤਾ ਤੱਕ ਪਹੁੰਚ ਰਹੀਆਂ ਹਨ, ਜੋ ਸਮਾਜ ਅਤੇ ਨੌਜਵਾਨਾਂ ਲਈ ਗੰਭੀਰ ਖ਼ਤਰਾ ਪੈਦਾ ਕਰ ਰਹੀਆਂ ਹਨ | ਦੱਸਿਆ ਜਾ ਰਿਹਾ ਹੈ ਕਿ ਦੇਸ਼ ਭਰ 'ਚ ਲਗਭਗ 12.5 ਲੱਖ ਕੈਮਿਸਟ ਤੇ ਪੰਜਾਬ 'ਚ 27,000 ਵੱਧ ਦਵਾਈ ਕਾਰੋਬਾਰੀ ਹਨ; ਜਿਨ੍ਹਾਂ ਦਾ ਦਵਾਈਆਂ ਦੀ ਆਨਲਾਈਨ ਵਿੱਕਰੀ ਨਾਲ ਕਾਰੋਬਾਰ ਪ੍ਰਭਾਵਿਤ ਹੋ ਰਿਹਾ ਹੈ |

ਪਿਛਲੀ ਖ਼ਬਰ ਪਾਕਿ ਦੀ ਕੌਮੀ ਅਸੈਂਬਲੀ ਦੇ ਮੈਂਬਰ ਭੰਡਾਰਾ ਗੁਰਦੁਆਰਾ ਸਾਰਾਗੜ੍ਹੀ ਸ੍ਰੀ ਸਿੰਘ ਸਭਾ ਹੰਗੂ ਵਿਖੇ ਹੋਏ ਨਤਮਸਤਕ <br/> ਅਗਲੀ ਖ਼ਬਰ ਮੁੱਖ ਚੋਣ ਅਫ਼ਸਰ ਦਫ਼ਤਰ ਚੰਡੀਗੜ੍ਹ ਵਿਖੇ ਸਰਬਜੀਤ ਸਿੰਘ ਪਦ ਉੱਨਤੀ ਉਪਰੰਤ ਚੋਣ ਅਫ਼ਸਰ ਤਾਇਨਾਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।