ਚੰਡੀਗੜ੍ਹ, 17 ਮਈ (ਸੰਦੀਪ ਕੁਮਾਰ ਮਾਹਨਾ)-ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਦੇਸ਼ ਦੌਰਿਆਂ ਸਬੰਧੀ ਕੀਤੀ ਟਿੱਪਣੀ ਨੂੰ ਗੈਰ-ਜ਼ਿੰਮੇਵਾਰਾਨਾ ਕਰਾਰ ਦਿੰਦਿਆਂ ਕਿਹਾ ਹੈ ਕਿ ਭਗਵੰਤ ਮਾਨ ਨੂੰ ਪਹਿਲਾਂ ਆਪਣੇ ਵਿਦੇਸ਼ ਦੌਰਿਆਂ ਅਤੇ ਉਨ੍ਹਾਂ ਤੋਂ ਪੰਜਾਬ ਨੂੰ ਹੋਏ ਲਾਭ ਬਾਰੇ ਲੋਕਾਂ ਨੂੰ ਜਾਣਕਾਰੀ ਦੇਣੀ ਚਾਹੀਦੀ ਹੈ | ਚੁੱਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਦੌਰੇ ਦੇਸ਼ ਦੇ ਆਰਥਿਕ ਅਤੇ ਤਕਨੀਕੀ ਹਿਤਾਂ ਨੂੰ ਮਜ਼ਬੂਤ ਕਰਨ ਲਈ ਹੁੰਦੇ ਹਨ, ਜਦਕਿ ਪੰਜਾਬ ਸਰਕਾਰ ਦੇ ਵਿਦੇਸ਼ ਦੌਰਿਆਂ ਦਾ ਕੋਈ ਠੋਸ ਨਤੀਜਾ ਸਾਹਮਣੇ ਨਹੀਂ ਆਇਆ | ਚੁੱਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦਾ ਨੀਦਰਲੈਂਡ ਦੌਰਾ ਭਾਰਤ ਦੇ ਤਕਨੀਕੀ ਅਤੇ ਉਦਯੋਗਿਕ ਭਵਿੱਖ ਨੂੰ ਮਜ਼ਬੂਤ ਕਰਨ ਲਈ ਮਹੱਤਵਪੂਰਨ ਸਾਬਤ ਹੋਇਆ ਹੈ | ਚੁੱਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਦੇ ਲੋਕਾਂ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਦੇ ਵਿਦੇਸ਼ ਦੌਰਿਆਂ ਰਾਹੀਂ ਕਿੰਨਾ ਨਿਵੇਸ਼ ਆਇਆ, ਕਿੰਨੇ ਰੋਜ਼ਗਾਰ ਦੇ ਮੌਕੇ ਪੈਦਾ ਹੋਏ ਅਤੇ ਪੰਜਾਬ ਦੇ ਵਿਕਾਸ ਲਈ ਕੀ ਪ੍ਰਾਪਤੀਆਂ ਹੋਈਆਂ |
ਪ੍ਰਧਾਨ ਮੰਤਰੀ ਦੇ ਵਿਦੇਸ਼ ਦੌਰਿਆਂ 'ਤੇ ਪੰਜਾਬ ਦੇ ਮੁੱਖ ਮੰਤਰੀ ਦਾ ਸਵਾਲ ਉਠਾਉਣਾ ਗੈਰ-ਜ਼ਿੰਮੇਵਾਰਾਨਾ-ਤਰੁਣ ਚੁੱਘ <br/>
ਅਜੀਤ ਡੈਸਕ
18-05-2026