ਪਟਿਆਲਾ, 17 ਮਈ (ਅ.ਸ. ਆਹਲੂਵਾਲੀਆ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਨੇ ਆਪਣੇ ਪੁੱਤਰ ਅਤੇ ਹਲਕਾ ਸਨੌਰ ਤੋਂ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਬਾਰੇ ਚੱਲ ਰਹੀਆਂ ਸਿਆਸੀ ਅਫ਼ਵਾਹਾਂ ਨੂੰ ਝੂਠਾ ਕਰਾਰ ਦਿੱਤਾ ਹੈ | ਉਨ੍ਹਾਂ ਸਪਸ਼ਟ ਕੀਤਾ ਕਿ ਹਰਿੰਦਰਪਾਲ ਚੰਦੂਮਾਜਰਾ ਦੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ ਸੰਬੰਧੀ ਚੱਲ ਰਹੀਆਂ ਖ਼ਬਰਾਂ ਸਿਰਫ ਅਫ਼ਵਾਹਾਂ ਹਨ ਅਤੇ ਇਨ੍ਹਾਂ ਵਿਚ ਕੋਈ ਸਚਾਈ ਨਹੀਂ | ਚੰਦੂਮਾਜਰਾ ਨੇ ਕਿਹਾ ਕਿ ਸਿਆਸੀ ਲਾਭ ਲਈ ਅਜਿਹੀਆਂ ਅਫ਼ਵਾਹਾਂ ਫੈਲਾਉਣਾ ਲੋਕਤੰਤਰਿਕ ਮਰਿਆਦਾਵਾਂ ਖਿਲਾਫ ਹੈ | ਚੰਦੂਮਾਜਰਾ ਨੇ ਪਾਰਟੀ ਵਰਕਰਾਂ ਤੇ ਸਮਰਥਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ |
ਹਰਿੰਦਰਪਾਲ ਚੰਦੂਮਾਜਰਾ ਦੇ 'ਆਪ' 'ਚ ਸ਼ਾਮਿਲ ਹੋਣ ਦੀਆਂ ਅਫ਼ਵਾਹਾਂ ਬੇਬੁਨਿਆਦ-ਪ੍ਰੇਮ ਸਿੰਘ ਚੰਦੂਮਾਜਰਾ
ਅਜੀਤ ਡੈਸਕ
18-05-2026