ਪਟਿਆਲਾ, 18 ਮਈ (ਮਨਦੀਪ ਸਿੰਘ ਖਰੌੜ)-ਸਰਕਾਰੀ ਮੈਡੀਕਲ ਕਾਲਜ 'ਚ ਐਮ.ਬੀ.ਬੀ.ਐਸ. ਦੀ 2022 ਬੈਚ ਦੇ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ | ਮਿ੍ਤਕ ਕਮਲ ਵਾਸੀ ਜ਼ਿਲ੍ਹਾ ਮਾਨਸਾ ਦੀ ਲਾਸ਼ ਨਿਊ ਲਾਲ ਬਾਗ਼ ਕਾਲੋਨੀ ਦੇ ਪੀਜੀ 'ਚੋਂ ਖ਼ੂਨ ਨਾਲ ਲੱਥਪੱਥ ਹੋਈ ਮਿਲੀ ਹੈ | ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪਟਿਆਲਾ ਪੁਲਿਸ ਦੀਆਂ ਟੀਮਾਂ ਨੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਉਪਰੰਤ ਮਿ੍ਤਕਦੇਹ ਨੂੰ ਪੋਸਟਮਾਰਟਮ ਲਈ ਰਾਜਿੰਦਰਾ ਹਸਪਤਾਲ ਪਹੁੰਚਾਇਆ | ਪੁਲਿਸ ਵਲੋਂ ਆਲ਼ੇ ਦੁਆਲੇ ਸੀਸੀਟੀਵੀ ਕੈਮਰੇ ਦੇਖੇ ਜਾ ਰਹੇ ਹਨ ਤੇ ਮਿ੍ਤਕ ਦੀਆਂ ਫ਼ੋਨ ਕਾਲਾਂ ਦੀ ਵੀ ਪੁਲਿਸ ਵਲੋਂ ਛਾਣਬੀਣ ਕੀਤੀ ਜਾ ਰਹੀ ਹੈ | ਇਸ ਮਾਮਲੇ 'ਚ ਪੁਲਿਸ ਵਲੋਂ ਕਈ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ ਪਰ ਇਸ ਸੰਬੰਧੀ ਕਿਸੇ ਨੇ ਪੁਸ਼ਟੀ ਨਹੀਂ ਕੀਤੀ |
ਐਮ.ਬੀ.ਬੀ.ਐਸ. ਦੇ ਵਿਦਿਆਰਥੀ ਦਾ ਪੀਜੀ 'ਚ ਬੇਰਹਿਮੀ ਨਾਲ ਕਤਲ
ਅਜੀਤ ਡੈਸਕ
19-05-2026