16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਆਨਲਾਈਨ ਨਾਮਜ਼ਦਗੀ ਪ੍ਰਣਾਲੀ ਲਾਗੂ ਨਾ ਕਰਨ 'ਤੇ ਪੰਜਾਬ ਰਾਜ ਚੋਣ ਕਮਿਸ਼ਨਰ 'ਤੇ ਲਟਕੀ ਮਾਣਹਾਨੀ ਦੀ ਤਲਵਾਰ

ਅਜੀਤ ਡੈਸਕ 19-05-2026
ਚੰਡੀਗੜ੍ਹ, 18 ਮਈ (ਸੰਦੀਪ ਕੁਮਾਰ ਮਾਹਨਾ)–ਪੰਜਾਬ ਵਿਚ ਨਗਰ ਨਿਗਮਾਂ ਅਤੇ ਨਗਰ ਕੌਂਸਲ ਤੇ ਨਗਰ ਪੰਚਾਇਤ ਦੀਆਂ ਚੋਣਾਂ ਦੌਰਾਨ ਨਾਮਜ਼ਦਗੀ ਪ੍ਰਕਿਰਿਆ ਵਿਚ ਹਿੰਸਾ, ਅਵਿਵਸਥਾ ਤੇ ਉਮੀਦਵਾਰਾਂ ਨਾਲ ਕਥਿਤ ਧੱਕੇਸ਼ਾਹੀ ਦੇ ਮਾਮਲੇ 'ਚ ਦਾਇਰ ਜਨਹਿਤ ਪਟੀਸ਼ਨ ਹੁਣ ਮਾਣਹਾਨੀ ਦੀ ਕਾਰਵਾਈ ਤੱਕ ਪਹੁੰਚ ਗਈ ਹੈ | ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਰਾਜ ਚੋਣ ਕਮਿਸ਼ਨਰ ਰਾਜ ਕੁਮਾਰ ਚੌਧਰੀ (ਸੇਵਾਮੁਕਤ ਆਈ.ਏ.ਐਸ.) ਨੂੰ ਅਦਾਲਤੀ ਹੁਕਮਾਂ ਦੀ ਕਥਿਤ ਜਾਣਬੁੱਝ ਕੇ ਅਣਦੇਖੀ ਕਰਨ ਦੇ ਮਾਮਲੇ ਵਿਚ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ | ਇਹ ਹੁਕਮ ਜਸਟਿਸ ਵਿਕਾਸ ਬਹਿਲ ਦੀ ਅਦਾਲਤ ਵਲੋਂ ਮਾਣਹਾਣੀ ਪਟੀਸ਼ਨ ਦੀ ਸੁਣਵਾਈ ਦੌਰਾਨ ਜਾਰੀ ਕੀਤਾ ਗਿਆ | ਇਹ ਪਟੀਸ਼ਨ ਹਾਈ ਕੋਰਟ ਦੇ ਵਕੀਲ ਨਿਖੀਲ ਥੰਮਨ ਵਲੋਂ ਦਾਇਰ ਕੀਤੀ ਗਈ ਹੈ | ਅਦਾਲਤ ਨੇ ਨੋਟਿਸ ਜਾਰੀ ਕਰਦਿਆਂ ਰਾਜ ਚੋਣ ਕਮਿਸ਼ਨਰ ਤੋਂ ਪੁੱਛਿਆ ਹੈ ਕਿ ਪਹਿਲਾਂ ਜਾਰੀ ਹੁਕਮਾਂ ਦੀ ਪਾਲਣਾ ਨਾ ਕਰਨ ਦੇ ਮਾਮਲੇ 'ਚ ਉਨ੍ਹਾਂ ਖ਼ਿਲਾਫ਼ ਮਾਣਹਾਨੀ ਦੀ ਕਾਰਵਾਈ ਕਿਉਂ ਨਾ ਸ਼ੁਰੂ ਕੀਤੀ ਜਾਵੇ | ਮਾਮਲੇ ਦੀ ਅਗਲੀ ਸੁਣਵਾਈ 27 ਮਈ 2026 ਲਈ ਨਿਰਧਾਰਿਤ ਕੀਤੀ ਗਈ ਹੈ | ਪਟੀਸ਼ਨਕਰਤਾ ਦਾ ਦੋਸ਼ ਹੈ ਕਿ ਪੰਜਾਬ 'ਚ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਚੋਣਾਂ ਲਈ ਵਿਕਲਪਕ ਆਨਲਾਈਨ ਨਾਮਜ਼ਦਗੀ ਪ੍ਰਣਾਲੀ ਲਾਗੂ ਕਰਨ ਸਬੰਧੀ ਉਨ੍ਹਾਂ ਦੀ ਪ੍ਰਤੀਨਿਧਿਤਾ ਅਰਜ਼ੀ 'ਤੇ ਹਾਈ ਕੋਰਟ ਦੇ ਸਪੱਸ਼ਟ ਹੁਕਮਾਂ ਦੇ ਬਾਵਜੂਦ ਨਿਰਧਾਰਤ ਸਮਾਂ ਸੀਮਾ ਅੰਦਰ ਕੋਈ ਫ਼ੈਸਲਾ ਨਹੀਂ ਲਿਆ ਗਿਆ, ਜਿਸ ਕਾਰਨ ਅਦਾਲਤੀ ਹੁਕਮਾਂ ਦੀ ਉਲੰਘਣਾ ਹੋਈ ਹੈ |
ਪਿਛਲੀ ਖ਼ਬਰ ਫ਼ਰਜ਼ੀ ਕਰੰਸੀ ਗਰੋਹ ਦਾ ਪਰਦਾਫਾਸ਼ : 5.50 ਲੱਖ ਦੇ ਨਕਲੀ ਨੋਟਾਂ ਸਮੇਤ 4 ਮੁਲਜ਼ਮ ਗਿ੍ਫ਼ਤਾਰ ਅਗਲੀ ਖ਼ਬਰ ਐਮ.ਬੀ.ਬੀ.ਐਸ. ਦੇ ਵਿਦਿਆਰਥੀ ਦਾ ਪੀਜੀ 'ਚ ਬੇਰਹਿਮੀ ਨਾਲ ਕਤਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।