ਚੰਡੀਗੜ੍ਹ, 18 ਮਈ (ਕਪਿਲ ਵਧਵਾ)-ਪੰਜਾਬ ਵਿਜੀਲੈਂਸ ਬਿਊਰੋ ਨਾਲ ਸੰਬੰਧਿਤ 13 ਲੱਖ ਰੁਪਏ ਦੇ ਕਥਿਤ ਰਿਸ਼ਵਤਖ਼ੋਰੀ ਮਾਮਲੇ ਵਿਚ ਕੇਂਦਰੀ ਜਾਂਚ ਏਜੰਸੀ ਸੀ. ਬੀ. ਆਈ ਵਲੋਂ ਨਾਮਜ਼ਦ ਕੀਤੇ ਗਏ ਡੀ. ਜੀ. ਪੀ. ਵਿਜੀਲੈਂਸ ਦੇ ਰੀਡਰ ਓ. ਪੀ. (ਓਮ ਪ੍ਰਕਾਸ਼) ਰਾਣਾ ਵਲੋਂ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿਖੇ ਅਗਾਊਾ ਜ਼ਮਾਨਤ ਲਈ ਅਰਜ਼ੀ ਦਾਖਲ ਕੀਤੀ ਗਈ ਹੈ | ਸੋਮਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਵਲੋਂ ਸੀ. ਬੀ. ਆਈ. ਨੂੰ ਨੋਟਿਸ ਜਾਰੀ ਕਰਦਿਆਂ 21 ਮਈ ਨੂੰ ਮਾਮਲੇ ਦਾ ਰਿਕਾਰਡ ਲੈ ਕੇ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ | ਜ਼ਿਕਰਯੋਗ ਹੈ ਕਿ ਉਕਤ ਕਥਿਤ ਰਿਸ਼ਵਤਖ਼ੋਰੀ ਮਾਮਲੇ ਵਿਚ ਸੀ. ਬੀ. ਆਈ. ਵਲੋਂ ਦਰਜ ਕੀਤੀ ਗਈ ਐੱਫ. ਆਈ. ਆਰ. ਵਿਚ ਓ. ਪੀ. ਰਾਣਾ ਸਮੇਤ ਵਿਕਾਸ ਉਰਫ ਵਿੱਕੀ ਗੋਇਲ, ਰਾਘਵ ਗੋਇਲ ਅਤੇ ਅਣਪਛਾਤੇ ਸਰਕਾਰੀ ਤੇ ਨਿੱਜੀ ਵਿਅਕਤੀਆਂ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ | ਮੁਲਜ਼ਮਾਂ ਦੀ ਗਿ੍ਫ਼ਤਾਰੀ ਲਈ ਵਿਛਾਏ ਗਏ ਜਾਲ ਦੌਰਾਨ ਅੰਕਿਤ ਵਧਵਾ ਨੂੰ ਗਿ੍ਫ਼ਤਾਰ ਕੀਤਾ ਗਿਆ ਸੀ, ਉਕਤ ਤਿੰਨੋ ਮੁਲਜ਼ਮ ਅਜੇ ਨਿਆਂਇਕ ਹਿਰਾਸਤ ਵਿਚ ਹਨ | ਦੱਸ ਦੇਈਏ ਕਿ ਇਸ ਮਾਮਲੇ ਵਿਚ ਪਹਿਲਾਂ ਹੀ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਵਲੋਂ ਓ. ਪੀ ਰਾਣਾ ਖ਼ਿਲਾਫ਼ ਗੈਰ-ਜ਼ਮਾਨਤੀ ਗਿ੍ਫ਼ਤਾਰੀ ਵਾਰੰਟ ਜਾਰੀ ਕੀਤੇ ਜਾ ਚੁੱਕੇ ਹਨ | ਮਾਮਲੇ ਦੀ ਜਾਂਚ ਅਜੇ ਵੀ ਸੀ. ਬੀ. ਆਈ. ਵਲੋਂ ਜਾਰੀ ਹੈ ਅਤੇ ਆਉਣ ਵਾਲੀ ਸੁਣਵਾਈ ਦੌਰਾਨ ਜਾਂਚ ਏਜੰਸੀ ਵਲੋਂ ਅਦਾਲਤ ਅੱਗੇ ਆਪਣਾ ਪੱਖ ਰੱਖਿਆ ਜਾਵੇਗਾ |