16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਅੰਮਿ੍ਤਸਰ 'ਚ ਕੱਪੜੇ ਦਾ ਵਪਾਰੀ ਸਰਹੱਦ ਪਾਰ ਤੋਂ ਹੈਰੋਇਨ ਤੇ ਹਥਿਆਰ ਤਸਕਰੀ 'ਚ ਕਾਬੂ <br/>

ਅਜੀਤ ਡੈਸਕ 19-05-2026

ਅੰਮਿ੍ਤਸਰ, 18 ਮਈ (ਰੇਸ਼ਮ ਸਿੰਘ)-ਅੰਮਿ੍ਤਸਰ 'ਚ ਕੱਪੜੇ ਦਾ ਵਪਾਰੀ ਸਰਹੱਦ ਪਾਰ ਤੋਂ ਹੈਰੋਇਨ ਤੇ ਹਥਿਆਰ ਤਸਕਰੀ ਦੇ ਮਾਮਲੇ 'ਚ ਪੁਲਿਸ ਵਲੋਂ ਗਿ੍ਫਤਾਰ ਕੀਤਾ ਗਿਆ ਹੈ ਜੋ ਕਿ ਵਰਚੂਅਲ ਨੰਬਰਾਂ ਰਾਹੀਂ ਵਿਦੇਸ਼ੀ ਹੈਾਡਲਰਾਂ ਦੇ ਸੰਪਰਕ 'ਚ ਸੀ, ਪੁਲਿਸ ਵਲੋਂ ਉਸ ਪਾਸੋਂ 7 ਅਤਿ ਆਧੁਨਿਕ ਵਿਦੇਸ਼ੀ ਪਿਸਤੌਲ ਤੇ 2.1 ਕਿਲੋਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਹੈ | ਇਹ ਪ੍ਰਗਟਾਵਾ ਅੱਜ ਇਥੇ ਪੁਲਿਸ ਲਾਈਨ ਵਿਖੇ ਕਰਵਾਏ ਪੱਤਰਕਾਰ ਸੰਮੇਲਨ 'ਚ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕੀਤਾ | ਕਮਿਸ਼ਨਰੇਟ ਪੁਲਿਸ ਨੇ ਨਸ਼ਾ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਵਿਚ ਸਰਗਰਮ ਵਿਅਕਤੀ ਨੂੰ ਗਿ੍ਫਤਾਰ ਕੀਤਾ ਹੈ ਜਿਸ ਦੀ ਪਛਾਣ ਖੁਸ਼ ਕੁਮਾਰ ਉਰਫ਼ ਭੋਲੂ (26) ਵਾਸੀ ਗੁਰਵਾਲੀ ਗੇਟ, ਅੰਮਿ੍ਤਸਰ ਵਜੋਂ ਹੋਈ ਹੈ | ਉਹ ਇਥੇ ਕੱਪੜੇ ਦੀ ਦੁਕਾਨ ਚਲਾਉਂਦਾ ਹੈ ਅਤੇ ਉਸਦਾ ਅਪਰਾਧਿਕ ਵੀ ਪਿਛੋਕੜ ਹੈ, ਉਸਦੇ ਖ਼ਿਲਾਫ਼ ਨਸ਼ਾ ਤਸਕਰੀ, ਅਸਲਾ ਐਕਟ ਅਤੇ ਖੋਹ ਦੇ ਮਾਮਲੇ ਦਰਜ ਹਨ | ਉਨ੍ਹਾਂ ਦੱਸਿਆ ਕਿ ਹੈਰੋਇਨ ਤੇ ਹਥਿਆਰਾਂ ਦੀਆਂ ਗ਼ੈਰ-ਕਾਨੂੰਨੀ ਖੇਪਾਂ ਸਰਹੱਦ ਪਾਰੋਂ ਡਰੋਨ ਰਾਹੀਂ ਪਹੁੰਚਾਈਆਂ ਜਾ ਰਹੀਆਂ ਸਨ ਜੋ ਮੁਲਜ਼ਮ ਵਲੋਂ ਅੱਗੇ ਅਪਰਾਧਿਕ ਤੱਤਾਂ ਨੂੰ ਦਿੱਤੀਆਂ ਜਾਣੀਆਂ ਸਨ | ਕਮਿਸ਼ਨਰ ਭੁੱਲਰ ਨੇ ਕੀਤੀ ਕਾਰਵਾਈ ਸੰਬੰਧੀ ਦੱਸਿਆ ਕਿ ਯੋਜਨਾਬੱਧ ਅਤੇ ਖੁਫੀਆ ਇਤਲਾਹ 'ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਉਕਤ ਮੁਲਜ਼ਮ ਖੁਸ਼ ਉਰਫ਼ ਭੋਲੂ ਨੂੰ ਗਿ੍ਫ਼ਤਾਰ ਕੀਤਾ ਅਤੇ ਉਸ ਦੇ ਕਬਜ਼ੇ ਵਿਚੋਂ 2.1 ਕਿਲੋਗ੍ਰਾਮ ਹੈਰੋਇਨ ਤੇ 7 ਪਿਸਤੌਲ ਬਰਾਮਦ ਹੋਏ ਹਨ | ਇਸ ਮੌਕੇ ਡੀ.ਸੀ.ਪੀ. ਰਵਿੰਦਰਪਾਲ ਸਿੰਘ ਸੰਧੂ, ਏ.ਡੀ.ਸੀ.ਪੀ. ਜਗਬਿੰਦਰ ਸਿੰਘ, ਏ.ਸੀ.ਪੀ. ਹਰਮਿੰਦਰ ਸਿੰਘ ਤੇ ਸੀ.ਆਈ.ਏ. ਸਟਾਫ ਦੇ ਇੰਚਾਰਜ਼ ਇੰਸ: ਅਮਲੋਕਦੀਪ ਸਿੰਘ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਪੁਲਿਸ ਵਲੋਂ ਬੀਬੀ ਮਜੀਠੀਆ ਨਾਲ ਕੀਤਾ ਵਿਹਾਰ ਜਾਇਜ਼ ਨਹੀਂ-ਧਾਲੀਵਾਲ ਅਗਲੀ ਖ਼ਬਰ ਮੁਹਾਲੀ ਅਦਾਲਤ ਵਲੋਂ ਅਕਾਲੀ ਆਗੂ ਜਸਕਰਨਜੀਤ ਸਿੰਘ ਦਿਓਲ ਦੀ ਗਿ੍ਫ਼ਤਾਰੀ ਗ਼ੈਰ-ਕਾਨੂੰਨੀ ਕਰਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।