16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਿੱਖ ਜਥੇਬੰਦੀਆਂ ਦੀ ਵਿਸ਼ਾਲ ਇਕੱਤਰਤਾ

ਅਜੀਤ ਡੈਸਕ 19-05-2026

ਸ੍ਰੀ ਅਨੰਦਪੁਰ ਸਾਹਿਬ, 18 ਮਈ (ਜੇ. ਐਸ. ਨਿੱਕੂਵਾਲ)-ਪੰਜਾਬ ਸਰਕਾਰ ਵਲੋਂ ਹੋਂਦ ਵਿਚ ਲਿਆਂਦੇ ਨਵੇਂ 'ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026' ਵਿਚ ਗੁਰਮਤਿ ਸਿਧਾਂਤ ਅਤੇ ਸਿੱਖ ਪਰੰਪਰਾ ਦੇ ਉਲਟ ਕੀਤੀ ਗਈ ਕਾਨੂੰਨੀ ਵਿਆਖਿਆ ਅਤੇ ਵਿਵਾਦਤ ਮੱਦਾਂ ਨੂੰ ਲੈ ਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਦੁਆਬਾ ਖੇਤਰ ਦੀਆਂ ਵੱਖ-ਵੱਖ ਸਿੱਖ ਸੰਪਰਦਾਵਾਂ, ਸੰਸਥਾਵਾਂ, ਧਾਰਮਿਕ ਜਥੇਬੰਦੀਆਂ ਅਤੇ ਪੰਥਕ ਆਗੂਆਂ ਦੀ ਭਰਵੀਂ ਇਕੱਤਰਤਾ ਹੋਈ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡ. ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰੂਹਾਨੀ ਆਭਾ-ਮੰਡਲ ਨੂੰ ਦੁਨਿਆਵੀ ਕਾਨੂੰਨ ਅਧੀਨ ਲਿਆਉਣ ਦੀ ਸਰਕਾਰੀ ਸਾਜਿਸ਼ ਇਕ ਕੌਮੀ ਚੁਣੌਤੀ ਬਣ ਗਈ ਹੈ, ਜਿਸ ਦਾ ਮੁਕਾਬਲਾ ਸਾਰੀਆਂ ਧੜੇਬੰਦੀਆਂ ਤੋਂ ਉੱਪਰ ਉੱਠ ਕੇ ਇਕਮੁਠਤਾ ਨਾਲ ਕਰਨ ਦੀ ਲੋੜ ਹੈ | ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਰਕਾਰਾਂ ਸਿੱਖਾਂ ਦੀ ਵਿਲੱਖਣ ਪਛਾਣ ਨੂੰ ਢਾਹ ਲਾਉਣ ਦੀ ਕੋਸ਼ਿਸ਼ ਵਿਚ ਹਨ | ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਟੇਕ ਸਿੰਘ ਨੇ ਚੇਤਾਵਨੀ ਦਿੱਤੀ ਕਿ ਇਹ ਹਾਲਾਤ ਸਿੱਖੀ ਦੇ ਪ੍ਰਚਾਰ ਤੇ ਘਰ-ਘਰ ਗੁਰਬਾਣੀ ਪਹੁੰਚਾਉਣ ਦੇ ਮਿਸ਼ਨ ਲਈ ਘਾਤਕ ਸਾਬਤ ਹੋ ਸਕਦੇ ਹਨ | ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸਿੱਖ ਚਿੰਤਕ ਤਲਵਿੰਦਰ ਸਿੰਘ ਬੁੱਟਰ, ਪ੍ਰਚਾਰਕ ਭਾਈ ਸੁਖਵਿੰਦਰ ਸਿੰਘ ਰਟੌਲ, ਪ੍ਰੋ. ਸੁਖਵਿੰਦਰ ਸਿੰਘ, ਇੰਦਰਜੀਤ ਸਿੰਘ ਬਾਬਾ ਬਕਾਲਾ ਅਤੇ ਸੰਤ ਮਹਾਂਵੀਰ ਸਿੰਘ ਤਾਜੇਵਾਲਾ ਨੇ ਵੀ ਸੰਬੋਧਨ ਕਰਦਿਆਂ ਸਤਿਕਾਰ ਸੋਧ ਕਾਨੂੰਨ ਨੂੰ ਸਿੱਖਾਂ ਤੇ ਸ਼ਬਦ ਗੁਰੂ ਵਿਚਾਲੇ ਸਰਕਾਰੀ ਨਿਗਰਾਨੀ ਵਾਲਾ ਯਤਨ ਕਰਾਰ ਦਿੰਦਿਆਂ ਸੰਗਤ ਨੂੰ ਜਾਗਰੂਕ ਹੋ ਕੇ ਇਸ ਵਿਚਲੀਆਂ ਦੋਸ਼ਪੂਰਨ ਮੱਦਾਂ ਦਾ ਖੁੱਲ੍ਹ ਕੇ ਵਿਰੋਧ ਕਰਨ ਦੀ ਗੱਲ ਆਖੀ | ਮੰਚ ਸੰਚਾਲਨ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਬਾਖੂਬ ਕੀਤਾ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ, ਸ਼੍ਰੋਮਣੀ ਕਮੇਟੀ ਮੈਂਬਰ ਹਰਪਾਲ ਸਿੰਘ ਜੱਲ੍ਹਾ, ਸੀਨੀਅਰ ਅਕਾਲੀ ਆਗੂ ਹੀਰਾ ਸਿੰਘ ਗਾਬੜੀਆ, ਸ਼੍ਰੋਮਣੀ ਕਮੇਟੀ ਦੇ ਧਰਮ ਪ੍ਰਚਾਰ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸੁਖਬੀਰ ਸਿੰਘ, ਡਾ. ਸੁਖਬੀਰ ਸਿੰਘ, ਬਾਬਾ ਅਮਰਜੀਤ ਸਿੰਘ ਹਰਖੋਵਾਲ, ਬਾਬਾ ਸੰਤੋਖ਼ ਸਿੰਘ, ਬਾਬਾ ਜਰਨੈਲ ਸਿੰਘ ਕਾਰ ਸੇਵਾ, ਬਾਬਾ ਬਲਵੀਰ ਸਿੰਘ ਟਿੱਬਾ ਸਾਹਿਬ, ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਬਾਬਾ ਅਜੀਤ ਸਿੰਘ, ਕਬੀਰ ਪੰਥੀ ਬਾਬਾ ਭੋਲਾ ਨਾਥ, ਨਿਰਮਲ ਕੁਟੀਆ ਜੌਹਲਾਂ, ਜਥੇਦਾਰ ਰਣਜੀਤ ਸਿੰਘ ਕਾਹਲੋਂ ਕਰਤਾਰਪੁਰ, ਬੀਬੀ ਦਵਿੰਦਰ ਕੌਰ ਕਾਲਰਾ ਆਦਮਪੁਰ, ਮੈਨੇਜਰ ਕਵਲਜੀਤ ਸਿੰਘ, ਕਰਤਾਰਪੁਰ, ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਮਲਕੀਤ ਸਿੰਘ ਤਲਵੰਡੀ ਸੱਲਾ, ਵਧੀਕ ਮੈਨੇਜਰ ਐਡ. ਹਰਦੇਵ ਸਿੰਘ, ਮੈਨੇਜਰ ਗੁਰਦੀਪ ਸਿੰਘ ਕੰਗ, ਮੈਨੇਜਰ ਅਮਰਜੀਤ ਸਿੰਘ ਤੇ ਮੈਨੇਜਰ ਸੁਖਬੀਰ ਸਿੰਘ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਕੱਚੇ ਕਾਮੇ ਬਿਜਲੀ ਨਿਗਮ 'ਚ ਪੱਕੇ ਹੋਣ ਦੀ ਕਰ ਰਹੇ ਮੰਗ <br/> ਅਗਲੀ ਖ਼ਬਰ 60 ਫ਼ੀਸਦੀ ਤੋਂ ਵੱਧ ਪਾਕਿਸਤਾਨੀ ਭਾਰਤ ਨਾਲ ਵਪਾਰਕ ਸੰਬੰਧਾਂ ਨੂੰ ਵਧਾਉਣ ਦੇ ਹੱਕ 'ਚ-ਸਰਵੇਖਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।