16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਭਾਰਤੀ ਸਟੇਟ ਬੈਂਕ ਦੇ ਮੁਲਾਜ਼ਮਾਂ ਦੀ ਦੋ ਰੋਜ਼ਾ ਦੇਸ਼ ਵਿਆਪੀ ਹੜਤਾਲ 25-26 ਨੂੰ

ਅਜੀਤ ਡੈਸਕ 19-05-2026

ਬਠਿੰਡਾ, 18 ਮਈ (ਸੱਤਪਾਲ ਸਿੰਘ ਸਿਵੀਆਂ)-ਦੇਸ਼ ਭਰ ਦੇ ਬੈਂਕਾਂ ਵਿਚ ਪਿਛਲੇ ਕੁਝ ਦਿਨਾਂ ਤੋਂ ਪਹਿਲਾਂ ਹੀ ਨਕਦੀ ਦੀ ਵੱਡੀ ਸਮੱਸਿਆ ਚੱਲ ਰਹੀ ਹੈ, ਜਿਸ ਕਾਰਨ ਲੋਕਾਂ ਨੂੰ ਲੋੜ ਅਨੁਸਾਰ ਪੈਸਾ ਨਹੀਂ ਮਿਲ ਰਿਹਾ ਹੈ, ਪਰ ਹੁਣ ਲੋਕਾਂ ਦੀ ਇਸ ਮੁਸ਼ਕਿਲ ਵਿਚ ਹੋਰ ਵਾਧਾ ਹੋਣ ਜਾ ਰਿਹਾ ਹੈ, ਕਿਉਂਕਿ ਦੇਸ਼ ਦੇ ਸਭ ਤੋਂ ਵੱਡੇ ਬੈਂਕ 'ਭਾਰਤੀ ਸਟੇਟ ਬੈਂਕ' ਦੇ ਮੁਲਾਜ਼ਮਾਂ ਨੇ ਬੈਂਕ ਪ੍ਰਣਾਲੀ ਵਿਚ ਆਊਟਸੋਰਸਿੰਗ ਸਿਸਟਮ ਬੰਦ ਕਰਨ ਦੀ ਮੰਗ ਨੂੰ ਲੈ ਕੇ 25 ਤੇ 26 ਮਈ ਨੂੰ ਦੋ ਰੋਜ਼ਾ ਦੇਸ਼ ਵਿਆਪੀ ਹੜਤਾਲ ਕਰਨ ਦਾ ਐਲਾਨ ਕਰ ਦਿੱਤਾ ਹੈ | ਇਸ ਦੌਰਾਨ ਐਸ.ਬੀ.ਆਈ. ਦੀਆਂ ਦੇਸ਼ ਭਰ ਵਿਚ 24 ਹਜ਼ਾਰ ਤੋਂ ਵੱਧ ਬੈਂਕਾਂ ਪੂਰਨ ਤੌਰ 'ਤੇ ਬੰਦ ਰਹਿਣਗੀਆਂ | ਇਸ ਮਸਲੇ ਨੂੰ ਲੈ ਕੇ ਅੱਜ ਪੰਜਾਬ ਦੇ 10 ਜ਼ਿਲਿ੍ਹਆਂ ਦੇ ਬੈਂਕ ਮੁਲਾਜ਼ਮਾਂ ਵਲੋਂ ਬਠਿੰਡਾ ਵਿਖੇ ਭਾਰਤੀ ਸਟੇਟ ਬੈਂਕ ਦੇ ਜ਼ੋਨਲ ਦਫ਼ਤਰ ਸਾਹਮਣੇ ਕੇਂਦਰ ਸਰਕਾਰ ਅਤੇ ਬੈਂਕ ਪ੍ਰਬੰਧਨ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਦੀ ਅਗਵਾਈ ਕਰਦਿਆਂ ਭਾਰਤੀ ਸਟੇਟ ਬੈਂਕ ਦੀ ਸਟਾਫ਼ ਐਸੋਸੀਏਸ਼ਨ ਦੇ ਉੱਪ-ਜਨਰਲ ਸਕੱਤਰ ਰਮਨਦੀਪ ਸਿੰਘ, ਸਹਾਇਕ ਸਕੱਤਰ ਇੰਦਰਜੀਤ ਸਿੰਘ ਅਤੇ ਖੇਤਰੀ ਸਕੱਤਰ ਪੰਕਜ ਨੇ ਦੱਸਿਆ ਕਿ ਐਸ.ਬੀ.ਆਈ. ਬੈਂਕ ਵਿਚ ਲਗਾਤਾਰ ਆਊਟਸੋਰਸਿੰਗ ਸਿਸਟਮ ਰਾਹੀਂ ਭਰਤੀਆਂ ਕੀਤੀਆਂ ਜਾ ਰਹੀਆਂ ਹਨ | ਰੋਸ ਵਜੋਂ ਆਲ ਇੰਡੀਆ ਸਟੇਟ ਬੈਂਕ ਆਫ਼ ਇੰਡੀਆ ਸਟਾਫ਼ ਫੈਡਰੇਸ਼ਨ ਦੇ ਸੱਦੇ ਤਹਿਤ ਐਸ.ਬੀ.ਆਈ. ਦੇ ਦੇਸ਼ ਭਰ ਦੇ ਮੁਲਾਜ਼ਮਾਂ ਨੇ 25 ਅਤੇ 26 ਮਈ ਨੂੰ ਸਮੂਹਿਕ ਹੜਤਾਲ 'ਤੇ ਜਾਣ ਦਾ ਫ਼ੈਸਲਾ ਕੀਤਾ ਹੈ |

ਪਿਛਲੀ ਖ਼ਬਰ ਕੌਮ ਦੀਆਂ ਭਾਵਨਾਵਾਂ ਦੇ ਉਲਟ ਜਾਣ ਵਾਲਿਆਂ ਨਾਲ ਨਹੀਂ ਹੋ ਸਕਦਾ ਸਮਝੌਤਾ-ਬਾਪੂ ਤਰਸੇਮ ਸਿੰਘ ਅਗਲੀ ਖ਼ਬਰ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਹੁਣ ਕਿਸਾਨਾਂ ਨੂੰ ਵੀ ਜਾਰੀ ਹੋਣਗੇ ਯੂ.ਆਈ.ਡੀ. ਨੰਬਰ, ਸੂਬੇ 'ਚ ਰਜਿਸਟ੍ਰੇਸ਼ਨ ਦਾ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।